ਪੜਚੋਲ ਕਰੋ

ਭਾਖੜਾ ਡੈਮ ਤੋਂ ਛੱਡਿਆ ਹੋਰ ਪਾਣੀ, ਰੋਪੜ ਵਿੱਚ ਫਸੇ ਕਈ ਲੋਕ, NDRF ਦੀਆਂ ਟੀਮਾਂ ਬੁਲਾਈਆਂ, ਵਿਗੜ ਰਹੀ ਹੈ ਸਥਿਤੀ

ਪੜ ਦੇ ਕ੍ਰੇਟਰਾ, ਲੋਅਰ ਧਿਆਨੀ ਅਤੇ ਬੇਲਾ ਪਿੰਡਾਂ ਵਿੱਚ ਪਾਣੀ ਭਰਨ ਕਾਰਨ ਕੁਝ ਲੋਕ ਫਸੇ ਹੋਏ ਹਨ। ਉਨ੍ਹਾਂ ਨੂੰ ਬਚਾਉਣ ਲਈ ਐਨਡੀਆਰਐਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

Punjab Floods Update: ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਸ਼ ਕਾਰਨ ਭਾਖੜਾ ਡੈਮ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਪਾਣੀ ਦਾ ਵਹਾਅ 65,000 ਕਿਊਸਿਕ ਤੋਂ ਵਧਾ ਕੇ 75,000 ਕਿਊਸਿਕ ਕਰ ਦਿੱਤਾ ਗਿਆ ਹੈ। ਇਸ ਕਾਰਨ ਨੰਗਲ ਖੇਤਰ ਦੇ ਹਰਸਾ ਬੇਲਾ, ਬੇਲਾ ਰਾਮਗੜ੍ਹ, ਬੇਲਾ ਧਿਆਨੀ ਅੱਪਰ, ਬੇਲਾ ਧਿਆਨੀ ਲੋਅਰ, ਸੈਂਸੋਵਾਲ, ਐਲਗਰਾ, ਬੇਲਾ ਸ਼ਿਵ ਸਿੰਘ, ਭਲਾਣ, ਭਾਨਮ, ਸਿੰਘਪੁਰਾ, ਪਲਾਸੀ, ਤਰਫ ਮਜ਼ਾਰਾ ਤੇ ਮਜ਼ਾਰੀ ਪਿੰਡ ਪ੍ਰਭਾਵਿਤ ਹੋ ਸਕਦੇ ਹਨ।

ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ  ਰੋਪੜ ਦੇ ਕ੍ਰੇਟਰਾ, ਲੋਅਰ ਧਿਆਨੀ ਅਤੇ ਬੇਲਾ ਪਿੰਡਾਂ ਵਿੱਚ ਪਾਣੀ ਭਰਨ ਕਾਰਨ ਕੁਝ ਲੋਕ ਫਸੇ ਹੋਏ ਹਨ। ਉਨ੍ਹਾਂ ਨੂੰ ਬਚਾਉਣ ਲਈ ਐਨਡੀਆਰਐਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ, ਪਰ ਉਹ ਆਪਣੇ ਘਰ ਛੱਡਣ ਲਈ ਤਿਆਰ ਨਹੀਂ ਸਨ। ਹੁਣ ਬਚਾਅ ਕਾਰਜ ਤੇਜ਼ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਖੇਤਰ ਦੇ ਬੁਰਜ, ਚਾਂਦਪੁਰ ਬੇਲਾ, ਗਜਪੁਰ ਬੇਲਾ, ਸ਼ਾਹਪੁਰ ਬੇਲਾ, ਨਿੱਕੂਵਾਲ, ਅਮਰਪੁਰ ਬੇਲਾ ਤੇ ਲੋਧੀਪੁਰ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਤੇ ਲੋੜ ਪੈਣ 'ਤੇ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਨੇ ਰੂਪਨਗਰ ਤੇ ਸ੍ਰੀ ਚਮਕੌਰ ਸਾਹਿਬ ਖੇਤਰ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਸਾਰੇ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਆ ਨੂੰ ਪਹਿਲ ਦੇਣ ਦੀ ਚੇਤਾਵਨੀ ਦਿੱਤੀ ਹੈ। ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਕੈਂਪ ਸਥਾਪਤ ਕੀਤੇ ਗਏ ਹਨ ਤੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਇਸ ਦੇ ਨਾਲ ਹੀ ਜਲੰਧਰ ਵਿੱਚ ਸਤਲੁਜ ਦਰਿਆ ਦੇ ਓਵਰਫਲੋਅ ਕਾਰਨ ਜ਼ਿਲ੍ਹੇ ਦੇ ਲਗਪਗ 30 ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਉਧਰ, ਘੱਗਰ ਦਰਿਆ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ, ਜਿਸ ਕਾਰਨ ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।

ਉਧਰ, ਸਾਰੇ ਡੈਮ ਪਾਣੀ ਨਾਲ ਭਰੇ ਹੋਏ ਹਨ। ਇਸ ਲਈ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਪੌਂਗ ਡੈਮ ਦਾ ਪਾਣੀ ਦਾ ਪੱਧਰ ਬੁੱਧਵਾਰ ਸਵੇਰੇ 6 ਵਜੇ 1393.19 ਫੁੱਟ ਦਰਜ ਕੀਤਾ ਗਿਆ। ਡੈਮ ਵਿੱਚ ਪਾਣੀ ਦੀ ਆਮਦ 1,60,183 ਕਿਊਸਿਕ ਰਹੀ, ਜਦੋਂਕਿ ਪਾਣੀ ਦਾ ਨਿਕਾਸ 79,837 ਕਿਊਸਿਕ ਸੀ। ਇਸ ਵੇਲੇ ਡੈਮ ਵਿੱਚ ਪਾਣੀ ਦੇ ਵਹਾਅ ਦੀ ਗਤੀ ਡਿਸਚਾਰਜ ਨਾਲੋਂ ਲਗਪਗ ਦੁੱਗਣੀ ਹੈ। ਇਸ ਕਾਰਨ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget