Punjab News: ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਦਾ ਮਰਨ ਮਗਰੋਂ ਵੀ ਬੁਰਾ ਹਾਲ ਹੋ ਰਿਹਾ ਹੈ। ਲੰਘੇ ਦਿਨ ਦੋਸ਼ੀ ਜਸਵੀਰ ਸਿੰਘ ਦੀ ਲਾਸ਼ ਕਈ ਘੰਟੇ ਹਸਪਤਾਲ ਵਿੱਚ ਪਈ ਰਹੀ ਤੇ ਉਸ ਨੂੰ ਲੈਣ ਲਈ ਕੋਈ ਨਾ ਬਹੁੜਿਆ। ਹੁਣ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਹੁਕਮ ਜਾਰੀ ਕੀਤਾ ਹੈ ਕਿ ਸਿੱਖ ਸੰਗਤ ਜਸਵੀਰ ਦੀਆਂ ਅੰਤਿਮ ਰਸਮਾਂ ਤੋਂ ਦੂਰ ਰਹੇ।


 


ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕੋਈ ਵਿਅਕਤੀ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਅਕੀਦਾ ਰੱਖਦਾ ਹੈ, ਉਹ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਦੀਆਂ ਅੰਤਿਮ ਰਸਮਾਂ 'ਚ ਹਿੱਸਾ ਨਾ ਲਵੇ। 



ਗਿਆਨੀ ਰਘਬੀਰ ਸਿੰਘ ਨੇ ਵੀਡੀਓ ਜਾਰੀ ਕਰਕੇ ਸੰਗਤ ਨੂੰ ਅਪੀਲ ਕੀਤੀ ਕੀ ਇਸ ਬੇਅਦਬੀ ਕਾਂਡ ਦੇ ਦੋਸ਼ੀ ਦੀਆਂ ਅੰਤਿਮ ਰਸਮਾਂ ਦੇ ਵਿਚ ਸੰਗਤ ਹਿੱਸਾ ਨਾ ਲਏ ਤੇ ਨਾਲ ਹੀ ਗੁਰੂ ਘਰਾਂ ਦੇ ਪਾਠੀ ਸਿੰਘ ਤੇ ਰਾਗੀ ਸਿੰਘ ਵੀ ਸੇਵਾਵਾਂ ਨਾ ਦੇਣ। 


ਉਨ੍ਹਾਂ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਇਸ ਦੋਸ਼ੀ ਨਮਿੱਤ ਪਾਠ ਰੱਖਣ ਲਈ ਕੋਈ ਵੀ ਗੁਰੂਘਰ ਸਾਹਿਬਾਨ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਨਾ ਦੇਣ।


ਦੱਸ ਦਈਏ ਕਿ ਜਸਵੀਰ ਦੀ ਲੰਘੇ ਦਿਨ ਅਚਾਨਕ ਮੌਤ ਹੋ ਗਈ ਸੀ। ਸੂਤਰਾਂ ਮੁਤਾਬਕ ਮੌਤ ਤੋਂ ਪਹਿਲਾਂ ਉਸ ਨੇ ਮਾਨਸਾ ਦੀ ਜੇਲ੍ਹ ਵਿੱਚ ਪੇਟ ਦਰਦ ਤੇ ਛਾਤੀ ਦੀ ਤਕਲੀਫ਼ ਸਬੰਧੀ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਸੀ, ਜਿਨ੍ਹਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਪਰ ਹਾਲਤ ਕ਼ਾਬੂ ਹੇਠ ਆਉਣ ਦੀ ਥਾਂ, ਸਗੋਂ ਵਿਗੜਦੇ ਹੀ ਗਏ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ