Most Deported Indians from USA Are Punjabis: ਅਮਰੀਕਾ ਨੇ ਸਾਲ 2025 ਵਿਚ ਸਿਰਫ 7 ਮਹੀਨਿਆਂ ਦੌਰਾਨ ਹੁਣ ਤੱਕ ਕੁੱਲ 1,703 ਭਾਰਤੀ ਨਾਗਰਿਕਾਂ ਨੂੰ ਦੇਸ਼ ਤੋਂ ਡਿਪੋਰਟ ਕੀਤਾ ਹੈ, ਜਿਨ੍ਹਾਂ ਵਿੱਚ 141 ਔਰਤਾਂ ਵੀ ਸ਼ਾਮਲ ਹਨ। ਇਹ ਜਾਣਕਾਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਵੱਲੋਂ ਲੋਕ ਸਭਾ ਵਿਚ ਦਿੱਤੀ ਗਈ। ਯੂਐਸਏ ਤੋਂ ਡਿਪੋਰਟ ਭਾਰਤੀਆਂ ਵਿੱਚ ਸਭ ਤੋਂ ਵੱਧ ਪੰਜਾਬੀ ਨਿਕਲੇ।

ਕੇਂਦਰ ਸਰਕਾਰ ਨੇ ਲੋਕ ਸਭਾ ਵਿੱਚ ਜਾਰੀ ਕੀਤਾ ਅੰਕੜਾ 

ਕੇਂਦਰ ਸਰਕਾਰ ਨੇ ਲੋਕ ਸਭਾ ਵਿੱਚ ਅੰਕੜੇ ਜਾਰੀ ਕੀਤੇ ਸਨ। ਜਿਸ ਵਿੱਚ ਦੱਸਿਆ ਗਿਆ ਯੂਐਸਏ ਤੋਂ ਕੁੱਲ 1703 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ।  ਯੂਐਸ ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ ਮਿਲਟਰੀ ਫਲਾਈਟ ਜਰੀਏ 5 ਫਰਵਰੀ 15 ਫਰਵਰੀ ਅਤੇ 16 ਫਰਵਰੀ ਨੂੰ 333 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ। ਚਾਰਟਰ ਫਲਾਈਟ ਯੂਐਸ ਇਮੀਗ੍ਰੇਸ਼ਨ ਅਤੇ ਕਸਟਮ ਦੇ ਜਰੀਏ 19 ਮਾਰਚ 8 ਜੂਨ ਅਤੇ 25 ਜੂਨ ਨੂੰ 231 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ । ਡਿਪਾਰਟਮੈਂਟ ਆਫ ਹੋਮਲੈਂਡ ਸਿਕਿਉਰਟੀ ਵੱਲੋਂ 5 ਜੁਲਾਈ 18 ਜੁਲਾਈ ਨੂੰ 300 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ।  ਪਰਨਾਮਾ ਤੋਂ 72 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ । ਕਮਰਸ਼ੀਅਲ ਫਲਾਈਟ ਯੂਐਸਏ ਜਰੀਏ 767 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ । 22 ਜੁਲਾਈ ਤੱਕ ਕੁੱਲ 1703 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ।

 

ਡਿਪੋਰਟ ਕੀਤੇ ਭਾਰਤੀਆਂ ਵਿੱਚ ਸਭ ਤੋਂ ਵੱਧ 620 ਪੰਜਾਬੀ 

ਰਿਪੋਰਟ ਦੇ ਵਿੱਚ ਦੱਸਿਆ ਗਿਆ ਹੈ ਕਿ ਸਭ ਤੋਂ ਵੱਧ ਪੰਜਾਬੀ ਨੌਜਵਾਨ ਸਨ, ਜਿਨ੍ਹਾਂ ਦੀ ਗਿਣਤੀ 620 ਸੀ।

ਦੂਸਰੇ ਨੰਬਰ ਤੇ ਹਰਿਆਣਾ ਵਿੱਚੋਂ 604 ਲੋਕਾਂ ਨੂੰ ਡਿਪੋਰਟ ਕੀਤਾ ਗਿਆ ।

ਤੀਸਰੇ ਨੰਬਰ ਤੇ ਗੁਜਰਾਤ ਵਿੱਚੋਂ 245 ਲੋਕਾਂ ਨੂੰ ਡਿਪੋਰਟ ਕੀਤਾ ਗਿਆ ।

ਚੌਥੇ ਨੰਬਰ ਤੇ ਉੱਤਰਾਖੰਡ ਵਿੱਚੋਂ 38 ਅਤੇ ਪੰਜਵੇਂ ਨੰਬਰ ਤੇ ਗੋਆ ਵਿੱਚੋਂ 26 ਲੋਕਾਂ ਨੂੰ ਡਿਪੋਰਟ ਕੀਤਾ ਗਿਆ। 

ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ 10-10 ਲੋਕਾਂ ਨੂੰ ਡਿਪੋਰਟ ਕੀਤਾ ਗਿਆ ।

ਚੰਡੀਗੜ੍ਹ ਦੇ ਅੱਠ ਲੋਕਾਂ ਨੂੰ ਡਿਪੋਰਟ ਕੀਤਾ ਗਿਆ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।