ਪੜਚੋਲ ਕਰੋ

ਪੰਜਾਬ ਪੁਲਿਸ ਸਭ ਤੋਂ 'ਜਾਲਮ', ਸਰਕਾਰੀ ਅੰਕੜਿਆਂ ਨੇ ਉਡਾਏ ਹੋਸ਼

ਚੰਡੀਗੜ੍ਹ: ਪੰਜਾਬ ਪੁਲਿਸ ਸਭ ਤੋਂ ਜਾਲਮ ਹੈ। ਇਸ ਦਾ ਖੁਲਾਸਾ ਸਰਕਾਰੀ ਅੰਕੜਿਆਂ ਰਾਹੀਂ ਹੀ ਹੋਇਆ ਹੈ। ਰਿਪੋਰਟ ਮੁਤਾਬਕ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦਾ ਸਭ ਤੋਂ ਵੱਧ ਘਾਣ ਪੁਲਿਸ ਵੱਲੋਂ ਹੀ ਕੀਤਾ ਜਾਂਦਾ ਹੈ। ਇਹ ਤੱਥ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੀ ਰਿਪੋਰਟ ਵਿੱਚ ਉਜਾਗਰ ਕੀਤੇ ਗਏ ਹਨ ਜੋ ਪਿਛਲੇ ਹਫ਼ਤੇ ਖਤਮ ਹੋਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਪੇਸ਼ ਕੀਤੀ ਗਈ ਸੀ। 19ਵੀਂ ਸਾਲਾਨਾ ਰਿਪੋਰਟ ਮੁਤਾਬਕ ਕਮਿਸ਼ਨ ਨੂੰ 2016-17 ਦੌਰਾਨ ਮਨੁੱਖੀ ਅਧਿਕਾਰਾਂ ਦੇ ਉਲੰਘਣ ਦੀਆਂ 10,820 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ’ਚੋਂ 55 ਫ਼ੀਸਦ ਸ਼ਿਕਾਇਤਾਂ ਹਿਰਾਸਤੀ ਮੌਤਾਂ, ਤਸ਼ੱਦਦ, ਪੁਲਿਸ ਤੇ ਜੇਲ੍ਹ ਅਧਿਕਾਰੀਆਂ ਵੱਲੋਂ ਝੂਠੇ ਕੇਸਾਂ ਵਿੱਚ ਫਸਾਉਣ ਦੇ ਸੰਗੀਨ ਮਾਮਲੇ ਸ਼ਾਮਲ ਹਨ। ਵਧੀਕੀਆਂ ਨਾਲ ਸਬੰਧਤ 52 ਫੀਸਦ ਸ਼ਿਕਾਇਤਾਂ (5647) ਇਕੱਲੀਆਂ ਪੰਜਾਬ ਪੁਲਿਸ ਨਾਲ ਸਬੰਧਤ ਹਨ। ਕਮਿਸ਼ਨ ਨੂੰ 28 ਫ਼ੀਸਦ (3015) ਸ਼ਿਕਾਇਤਾਂ ਮਿਲੀਆਂ ਕਿ ਪੁਲਿਸ ਨੇ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ। ਇਨ੍ਹਾਂ ਤੋਂ ਇਲਾਵਾ ਪੁਲਿਸ ਦੀ ਧੱਕੇਸ਼ਾਹੀ ਦੀਆਂ 1282 ਸ਼ਿਕਾਇਤਾਂ ਤੇ ਪੁਲਿਸ ਵੱਲੋਂ ਝੂਠੇ ਕੇਸਾਂ ਵਿੱਚ ਫਸਾਉਣ ਬਾਰੇ 741 ਸ਼ਿਕਾਇਤਾਂ ਵੀ ਮਿਲੀਆਂ ਹਨ। ਜੇਲ੍ਹ ਅਧਿਕਾਰੀਆਂ ਖਿਲਾਫ਼ ਨਿਆਇਕ ਹਿਰਾਸਤ ਦੌਰਾਨ ਮੌਤਾਂ ਬਾਰੇ 226 ਸ਼ਿਕਾਇਤਾਂ ਮਿਲੀਆਂ ਸਨ। ਕਮਿਸ਼ਨ ਨੇ ਰਿਪੋਰਟ ਵਿੱਚ ਇਸ ਰੁਝਾਨ ਦੀ ਵੀ ਨਿਸ਼ਾਨਦੇਹੀ ਕੀਤੀ ਹੈ ਕਿ ਜਦੋਂ ਵੀ ਉਸ ਵੱਲੋਂ ਮਨੁੱਖੀ ਅਧਿਕਾਰਾਂ ਦੇ ਮਾਮਲਿਆਂ ਸਬੰਧੀ ਦੋਸ਼ੀ ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਖਿਲਾਫ਼ ਵਿਭਾਗੀ ਕਾਰਵਾਈ ਦੀ ਸਿਫਾਰਸ਼ ਕੀਤੀ ਜਾਂਦੀ ਹੈ ਤਾਂ ਸੀਨੀਅਰ ਪੁਲਿਸ ਅਧਿਕਾਰੀ ਆਪਣੇ ਮਾਤਹਿਤ ਅਫ਼ਸਰਾਂ ਨੂੰ ਬਚਾਉਣ ਲਈ ਹਰ ਵਾਹ ਲਾਉਂਦੇ ਹਨ। ਜ਼ਿਲ੍ਹਾਵਾਰ ਲੇਖੇ ਜੋਖੇ ਮੁਤਾਬਕ ਸਭ ਤੋਂ ਵੱਧ 1442 ਸ਼ਿਕਾਇਤਾਂ ਲੁਧਿਆਣਾ ਜ਼ਿਲ੍ਹੇ ਵਿੱਚ ਤੇ ਉਸ ਤੋਂ ਬਾਅਦ 1393 ਸ਼ਿਕਾਇਤਾਂ ਅੰਮ੍ਰਿਤਸਰ, ਤਰਨ ਤਾਰਨ ਵਿੱਚ 709 ਤੇ ਬਠਿੰਡਾ ਵਿੱਚ 674 ਸ਼ਿਕਾਇਤਾਂ ਆਈਆਂ ਸਨ। ਇਸ ਦੌਰਾਨ, ਮਨੁੱਖੀ ਅਧਿਕਾਰਾਂ ਦੀਆਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਮੁੱਚਾ ਢਾਂਚਾ ਠੱਪ ਹੋ ਕੇ ਰਹਿ ਗਿਆ ਹੈ।

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget