Road Accident: ਮੋਹਾਲੀ 'ਚ ਸੜਕ ਹਾਦਸੇ ਦੌਰਾਨ ਮਾਂ-ਪੁੱਤ ਦੀ ਮੌਤ, ਪਤੀ ਜ਼ਖ਼ਮੀ, ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਮਲਾ ਦਰਜ
ਮ੍ਰਿਤਕਾਂ ਦੀ ਪਛਾਣ 28 ਸਾਲਾ ਪ੍ਰਭਜੋਤ ਕੌਰ ਤੇ ਉਸ ਦੇ ਸੱਤ ਸਾਲਾ ਪੁੱਤਰ ਮਨਰਾਜ ਸਿੰਘ ਵਜੋਂ ਹੋਈ ਹੈ। ਹਾਦਸੇ ਸਮੇਂ ਪ੍ਰਭਜੋਤ ਦਾ ਪਤੀ ਜੀਵਨਜੋਤ ਸਿੰਘ ਮੋਟਰਸਾਈਕਲ ਚਲਾ ਰਿਹਾ ਸੀ, ਜੋ ਕਿ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।
![Road Accident: ਮੋਹਾਲੀ 'ਚ ਸੜਕ ਹਾਦਸੇ ਦੌਰਾਨ ਮਾਂ-ਪੁੱਤ ਦੀ ਮੌਤ, ਪਤੀ ਜ਼ਖ਼ਮੀ, ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਮਲਾ ਦਰਜ Mother and son died in Mohali husband injured in Road Accident Road Accident: ਮੋਹਾਲੀ 'ਚ ਸੜਕ ਹਾਦਸੇ ਦੌਰਾਨ ਮਾਂ-ਪੁੱਤ ਦੀ ਮੌਤ, ਪਤੀ ਜ਼ਖ਼ਮੀ, ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਮਲਾ ਦਰਜ](https://feeds.abplive.com/onecms/images/uploaded-images/2024/09/17/c080a65ffbcc92c78231aac2f7c92b521726584735249211_original.jpg?impolicy=abp_cdn&imwidth=1200&height=675)
Road Accident: ਮੋਹਾਲੀ ਜ਼ਿਲ੍ਹੇ ਦੇ ਲਾਂਡਰਾ ਇਲਾਕੇ ਵਿੱਚ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ, ਜਦਕਿ ਪਤੀ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਦੋਸ਼ੀ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕਾਂ ਦੀ ਪਛਾਣ 28 ਸਾਲਾ ਪ੍ਰਭਜੋਤ ਕੌਰ ਤੇ ਉਸ ਦੇ ਸੱਤ ਸਾਲਾ ਪੁੱਤਰ ਮਨਰਾਜ ਸਿੰਘ ਵਜੋਂ ਹੋਈ ਹੈ। ਹਾਦਸੇ ਸਮੇਂ ਪ੍ਰਭਜੋਤ ਦਾ ਪਤੀ ਜੀਵਨਜੋਤ ਸਿੰਘ ਮੋਟਰਸਾਈਕਲ ਚਲਾ ਰਿਹਾ ਸੀ, ਜੋ ਕਿ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਜੀਵਨ ਜੋਤ ਸਿੰਘ ਦੇ ਬਿਆਨਾਂ ਅਨੁਸਾਰ ਪਰਿਵਾਰ ਫ਼ਤਿਹਗੜ੍ਹ ਸਾਹਿਬ ਤੋਂ ਚੰਡੀਗੜ੍ਹ ਵਾਪਸ ਆ ਰਿਹਾ ਸੀ ਕਿ ਲਾਂਡਰਾ ਦੇ ਗੁਰਦੁਆਰਾ ਸਾਹਿਬ ਨੇੜੇ ਤੇਜ਼ ਰਫਤਾਰ ਨਾਲ ਆ ਰਹੀ ਇੱਕ ਡਸਟਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪ੍ਰਭਜੋਤ ਕੌਰ ਤੇ ਉਸ ਦੇ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਜੀਵਨ ਜੋਤ ਨੂੰ ਗੰਭੀਰ ਸੱਟਾਂ ਲੱਗੀਆਂ।
ਹਾਦਸੇ ਤੋਂ ਤੁਰੰਤ ਬਾਅਦ ਦੋਸ਼ੀ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮਾਮਲੇ ਦਾ ਨੋਟਿਸ ਲੈਂਦਿਆਂ ਥਾਣਾ ਸੁਹਾਣਾ ਪੁਲਿਸ ਨੇ ਡਸਟਰ ਕਾਰ ਨੂੰ ਕਬਜ਼ੇ 'ਚ ਲੈ ਕੇ ਫ਼ਰਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਡਰਾਈਵਰ ਦੀ ਜਲਦੀ ਗ੍ਰਿਫ਼ਤਾਰੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-Punjab News: ਅਬੋਹਰ ਦੀ ਨਹਿਰ 'ਚੋਂ ਮਿਲੀ ਔਰਤ ਦੀ ਅਰਧ-ਨਗਨ ਲਾਸ਼, ਸਿਰ 'ਤੇ ਸੱਟਾਂ ਦੇ ਨਿਸ਼ਾਨ, ਕਤਲ ਦਾ ਸ਼ੱਕ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)