ਫਿਰੋਜ਼ਪੁਰ: ਫਿਰੋਜ਼ਪੁਰ ਜੇਲ੍ਹ 'ਚ ਬੰਦ ਪੁੱਤਰ ਨੂੰ ਮੋਬਾਇਲ ਅਤੇ ਨਸ਼ੀਲਾ ਪਦਾਰਥ ਦੇਣ ਆਈ ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਾਂ ਪੁੱਤਰ ਨੂੰ ਮਿਲਣ ਆਈ ਸੀ, ਸ਼ੱਕ ਦੇ ਆਧਾਰ 'ਤੇ ਜੇਲ ਸਟਾਫ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਦੋ ਮੋਬਾਈਲ ਫੋਨ, ਦੋ ਚਾਰਜਰ, ਦੋ ਬੈਟਰੀਆਂ ਅਤੇ ਇਕ ਤੰਬਾਕੂ ਦੀ ਪੁੜੀ (ਵਜ਼ਨ 33 ਗ੍ਰਾਮ) ਬਰਾਮਦ ਹੋਇਆ। 


ਜੇਲ ਦੇ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਪੁਲਸ ਨੇ ਮਾਂ-ਪੁੱਤ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਜਸਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮੇਘਾ ਪੰਜਗਰਾਈਂ ਗੁਰੂ ਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਕਿਸੇ ਕੇਸ ਵਿੱਚ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਬੰਦ ਹੈ। ਮਾਤਾ ਕੈਲਾਸ਼ ਕੌਰ ਜੇਲ੍ਹ ਵਿੱਚ ਬੰਦ ਆਪਣੇ ਪੁੱਤਰ ਜਸਵੰਤ ਸਿੰਘ ਨੂੰ ਮਿਲਣ ਆਈ ਹੋਈ ਸੀ। ਜੇਲ ਸਟਾਫ ਨੂੰ ਕੈਲਾਸ਼ ਰਾਣੀ 'ਤੇ ਸ਼ੱਕ ਹੋਣ 'ਤੇ ਉਸ ਦੀ ਤਲਾਸ਼ੀ ਲਈ ਗਈ। 


ਤਲਾਸ਼ੀ ਦੌਰਾਨ ਦੋ ਮੋਬਾਈਲ, ਦੋ ਬੈਟਰੀਆਂ, ਦੋ ਚਾਰਜਰ ਅਤੇ ਇੱਕ ਤੰਬਾਕੂ ਦਾ ਡੱਬਾ ਬਰਾਮਦ ਹੋਇਆ ਹੈ।ਦੂਜੇ ਪਾਸੇ ਥਾਣਾ ਸਦਰ ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਜੇਲ ਸੁਖਜਿੰਦਰ ਸਿੰਘ ਦੀ ਸ਼ਿਕਾਇਤ 'ਤੇ ਤਾਲੇ ਲਗਾਉਣ ਵਾਲੇ ਕੋਲੋਂ ਬਰਾਮਦ ਕੀਤਾ ਸਮਾਨ ਆਪਣੇ ਕਬਜ਼ੇ 'ਚ ਲੈ ਲਿਆ ਹੈ। ਜਸਵੰਤ ਅਤੇ ਉਸਦੀ ਮਾਂ ਕੈਲਾਸ਼ ਰਾਣੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਜੇਲ੍ਹ ਹਸਪਤਾਲ ਦਾ ਡਾਕਟਰ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਨਸ਼ੇ ਸਪਲਾਈ ਕਰਨ ਦੇ ਦੋਸ਼ ਵਿੱਚ ਫੜਿਆ ਗਿਆ ਹੈ। ਉਸ ਦੇ ਕਬਜ਼ੇ 'ਚੋਂ ਹੈਰੋਇਨ ਵੀ ਬਰਾਮਦ ਹੋਈ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ