ਪਟਿਆਲਾ: ਪਟਿਆਲਾ ਦੇ ਨਾਭਾ ਰੋਡ ਉੱਤੇ ਦਿਲ ਦਿਹਲਾਉਂਦੀ ਤਸਵੀਰ ਵੇਖਣ ਨੂੰ ਮਿਲੀ ਜਿੱਥੇ ਇੱਕ ਮਾਂ ਨੇ ਆਪਣੇ 6 ਸਾਲਾ ਬੱਚੇ ਨੂੰ ਭਾਖੜਾ ਨਹਿਰ ਵਿਚ ਸੁੱਟ ਦਿੱਤਾ। ਹਾਲਾਂਕਿ ਮੌਕੇ 'ਤੇ ਪਹੁੰਚੇ ਗੋਤਾਖੋਰਾਂ ਨੇ ਬੜੀ ਮੁਸ਼ੱਕਤ ਤੋਂ ਬਾਅਦ ਬੱਚੇ ਨੂੰ ਬਾਹਰ ਕੱਢ ਲਿਆ।

ਗੋਤਾਖੋਰਾ ਨੇ ਕਰੀਬ ਅੱਧੇ ਘੰਟੇ ਦੀ ਮਸ਼ੱਕਤ ਤੋਂ ਬਾਅਦ ਬੱਚੇ ਨੂੰ ਸਹੀ ਸਲਾਮਤ ਨਹਿਰ ‘ਚੋਂ ਬਾਹਰ ਕੱਢ ਲਿਆ। ਮਾਂ ਨੇ ਆਪਣੇ ਬੱਚੇ ਨੂੰ ਭਾਖੜਾ ਨਹਿਰ ‘ਚ ਕਿਉਂ ਸੁੱਟਿਆ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਗੋਤਾਖੋਰਾਂ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਨੇ ਦੱਸਿਆ ਕਿ ਉਨ੍ਹਾਂ ਵੇਖਿਆ ਕਿ ਇਕ ਮਾਂ ਨੇ ਆਪਣੇ ਬੱਚੇ ਨੂੰ ਨਹਿਰ ਵਿਚ ਸੁੱਟ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦੇ ਗੋਤਾਖੋਰਾਂ ਨੇ ਇਸ ਬੱਚੇ ਨੂੰ ਬਾਹਰ ਕੱਢਿਆ।