Bathinda News : ਪੰਜਾਬ 'ਚ ਆਏ ਦਿਨ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ, ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਅਜਿਹਾ ਹੀ ਤਾਜ਼ਾ ਹਾਦਸਾ ਬਠਿੰਡਾ ਦੇ ਸੰਤਪੁਰਾ ਰੋਡ 'ਤੇ ਵਾਪਰਿਆ ਹੈ। ਜਿੱਥੇ ਓਵਰਬ੍ਰਿਜ ਨੇੜੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਅਤੇ ਇਕ ਆਟੋ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਹੈ। ਇਸ ਘਟਨਾ 'ਚ ਆਟੋ ਅਤੇ ਬਾਈਕ 'ਚ ਸਵਾਰ ਚਾਰ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰ ਨੇ ਦੋਵਾਂ ਬਾਈਕ ਸਵਾਰਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

 

ਇਸ ਹਾਦਸੇ 'ਚ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ਹਨ, ਜਦਕਿ ਆਟੋ ਪਲਟ ਕੇ ਰੇਲਵੇ ਲਾਈਨ ਨੇੜੇ ਜਾ ਡਿੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਖ਼ਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ 'ਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਘਰ ਅੰਦਰ ਦਾਖਲ ਹੋ ਕੇ ਫਾਇਰਿੰਗ, ਨੌਜਵਾਨ ਦੀ ਮੌਤ



ਮਿਲੀ ਜਾਣਕਾਰੀ ਮੁਤਾਬਕ ਐਤਵਾਰ ਰਾਤ ਨੂੰ ਸੰਤਪੁਰਾ ਰੋਡ 'ਤੇ ਓਵਰਬ੍ਰਿਜ ਨੇੜੇ ਪੁਲਿਸ ਵਲੋਂ ਬੈਰੀਕੇਡਿੰਗ ਕੀਤੀ ਗਈ ਸੀ। ਬੈਰੀਕੇਡਿੰਗ ਨੇੜੇ ਪਹੁੰਚਣ 'ਤੇ ਤੇਜ਼ ਰਫਤਾਰ ਮੋਟਰਸਾਈਕਲ ਅਤੇ ਆਟੋ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਬਾਈਕ ਸਵਾਰ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਆਟੋ ਸਵਾਰ 2 ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ।


ਇਹ ਵੀ ਪੜ੍ਹੋ :  ਭੀੜ ਦਿਖਾਉਣ ਲਈ ਕੇਜਰੀਵਾਲ ਦੇ ਰੋਡ ਸ਼ੋਅ 'ਚ ਦੂਜੇ ਜ਼ਿਲ੍ਹਿਆਂ ਤੋਂ ਲੋਕ ਕਿਰਾਏ ’ਤੇ ਲਿਆਂਦੇ: ਨਵਜੋਤ ਸਿੱਧੂ


ਦੱਸ ਦੇਈਏ ਕਿ ਇਨ੍ਹਾਂ ਹਾਦਸਿਆਂ ਦਾ ਕਾਰਨ ਤੇਜ਼ ਰਫ਼ਤਾਰ, ਨਸ਼ੇ ‘ਚ ਡਰਾਈਵਿੰਗ, ਡਰਾਇਵਰ ਦਾ ਧਿਆਨ ਭਟਕਣਾ, ਟਰੈਫਿਕ ਲਾਈਟਾਂ ਦੀ ਉਲੰਘਣਾ, ਗ਼ਲਤ ਪਾਸੇ ਗੱਡੀ ਚਲਾਉਣੀ, ਰਾਤ ਨੂੰ ਬਿਨਾ ਬੱਤੀਆਂ ਡਰਾਈਵਿੰਗ ਕਰਨੀ, ਗੱਡੀਆਂ ਦੀ ਹਾਲਤ ਠੀਕ ਨਾ ਹੋਣੀ, ਸੜਕਾਂ ‘ਤੇ ਫਿਰਦੇ ਜਾਨਵਰ, ਗ਼ਲਤ ਮੋੜ ਮੁੜਨਾ, ਰੇਸ ਲਾਉਣੀ, ਟਾਇਰਾਂ ਦਾ ਫੱਟਣਾ, ਟਾਇਰਾਂ ਵਿੱਚ ਹਵਾ ਘੱਟ ਹੋਣਾ, ਸੜਕਾਂ ‘ਤੇ ਗ਼ਲਤ ਪਾਰਕਿੰਗ ਆਦਿ ਸੜਕ ਹਾਦਸਿਆਂ ਦੇ ਕਈ ਕਾਰਨ ਹੁੰਦੇ ਹਨ। 


 ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।