Barnala News : ਪੰਜਾਬ ਅੰਦਰ ਚੋਰਾਂ ਦੇ ਹੌਂਸਲੇ ਐਨੇ ਬੁਲੰਦ ਹੋ ਗਏ ਹਨ ਕਿ ਦਿਨ-ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਇਸ ਦੌਰਾਨ ਬਰਨਾਲਾ ( Barnala ) ਜ਼ਿਲ੍ਹੇ ਦੇ ਪਿੰਡ ਬਦਰਾ 'ਚ ਇੱਕ ਦਿਹਾੜੀਦਾਰ ਮਜ਼ਦੂਰ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ ਜਿਸ ਦੀ ਬਹੁਤ ਭਾਲ ਕੀਤੀ ਪਰ ਅਜੇ ਤੱਕ ਨਹੀਂ ਮਿਲਿਆ। ਇਸ ਸਬੰਧੀ ਉਨ੍ਹਾਂ ਪੁਲਿਸ ( Punjab Police ) ਨੂੰ ਵੀ ਲਿਖਤੀ ਸ਼ਿਕਾਇਤ ਦਿੱਤੀ ਹੈ ਪਰ ਅਜੇ ਤੱਕ ਚੋਰ ਪੁਲਿਸ ਦੇ ਅੜਿੱਕੇ ਨਹੀਂ ਆਇਆ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਇਹ ਗਾਣੇ ਅੱਜ ਵੀ ਲੋਕਾਂ ਦੀ ਪਸੰਦ, ਇੱਥੇ ਸੁਣੋ ਮੂਸੇਵਾਲਾ ਦੇ ਹੁਣ ਤੱਕ ਦੇ ਬੈਸਟ ਗਾਣੇ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਜੀਤ ਸਿੰਘ ( Gurjit Singh ) ਉਰਫ਼ ਜੀਤੀ ਪੁੱਤਰ ਬਹਾਦਰ ਸਿੰਘ ਪਿੰਡ ਬਦਰਾ ਨੇ ਦੱਸਿਆ ਕਿ ਪਿੰਡ 'ਚ ਕ੍ਰਿਕਟ ਦਾ ਟੂਰਨਾਮੈਂਟ ਦੇਖਣ ਆਇਆ ਸੀ। ਇਸ ਦੌਰਾਨ ਉਸ ਨੇ ਆਪਣਾ ਮੋਟਰਸਾਈਕਲ ਕਿਸੇ ਘਰ 'ਚ ਲਗਾ ਦਿੱਤਾ। ਇਸ ਤੋਂ ਬਾਅਦ ਉਸ ਦਾ ਸਪਲੈਂਡਰ ਮੋਟਰਸਾਈਕਲ ਨੰਬਰ PB11BF 2708 ਓਥੋਂ ਚੋਰੀ ਹੋ ਗਿਆ ਹੈ। ਇਸ ਸਬੰਧੀ ਉਨ੍ਹਾਂ ਨੇ ਪੁਲਿਸ ਥਾਣਾ ਰੂੜੇਕੇ ਕਲਾਂ ਨੂੰ ਸੂਚਿਤ ਕਰ ਦਿੱਤਾ ਹੈ।

ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਆਸਪਾਸ ਦੇ ਖੇਤਰਾਂ ਵਿੱਚ ਮੋਟਰਸਾਈਕਲ ਚੋਰੀ ਹੋਣ ਦੀਆਂ ਕਾਫ਼ੀ ਵਾਰਦਾਤਾਂ ਸਾਹਮਣੇ ਆਈਆਂ ਹਨ ਪਰ ਚੋਰਾਂ ਨੂੰ ਫੜਨ ਲਈ ਪੁਲਿਸ ਅਜੇ ਤੱਕ ਅਸਮਰਥ ਦਿਖਾਈ ਦੇ ਰਹੀ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੋਟਰਸਾਈਕਲ ਚੋਰ ਗਰੋਹ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ ਤਾਂ ਜੋ ਆਉਣ ਵਾਲੇ ਸਮਿਆਂ ਵਿੱਚ ਹੋਰ ਏਦਾਂ ਦੀਆਂ ਵਾਰਦਾਤਾਂ ਨੂੰ ਚੋਰ ਅੰਜਾਮ ਨਾਂ ਦੇ ਸਕਣ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।