Punjab News: ਆਉਣ ਵਾਲੇ ਸਮੇਂ ਵਿੱਚ ਸੂਰਜੀ 15 ਹਾਰਸ ਪਾਵਰ ਤੱਕ ਦੀਆਂ ਮੋਟਰਾਂ ਊਰਜਾ ਨਾਲ ਚੱਲਣਗੀਆਂ। ਇਸ ਬਾਰੇ ਭਗਵੰਤ ਮਾਨ ਸਰਕਾਰ ਪਲਾਨ ਬਣਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਨੇ ਕੇਂਦਰ ਤੋਂ ਵੀ ਮਦਦ ਮੰਗੀ ਹੈ। ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਉੱਤਰ ਪੂਰਬੀ ਤੇ ਪਹਾੜੀ ਰਾਜਾਂ ਦੀ ਤਰਜ਼ 'ਤੇ 15 ਹਾਰਸ ਪਾਵਰ (ਐਚਪੀ) ਸਮਰੱਥਾ ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ਉਤੇ ਕਰਨ ਲਈ ਕੇਂਦਰੀ ਵਿੱਤੀ ਸਹਾਇਤਾ (ਸੀਐਫਏ) ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਵੱਧ ਤੋਂ ਵੱਧ ਪੰਪਾਂ ਨੂੰ ਸੋਲਰਾਈਜ਼ (ਸੌਰ ਊਰਜਾ ਆਧਾਰਤ) ਕੀਤਾ ਜਾ ਸਕੇ। ਇਹ ਸਹਾਇਤਾ ਪੀਐਮ ਕੁਸੁਮ ਸਕੀਮ ਤਹਿਤ ਦਿੱਤੀ ਜਾਂਦੀ ਹੈ।


ਅਰੋੜਾ ਨੇ ਬਿਜਲੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਆਰਕੇ ਸਿੰਘ ਨੂੰ ਲਿਖੇ ਪੱਤਰ ਵਿੱਚ ਸੂਬੇ ਨੂੰ ਇਸ ਸਕੀਮ ਦੇ ਦਾਇਰੇ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ 1.8.2022 ਨੂੰ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੇ ਕਿਸਾਨਾਂ ਨੂੰ 15 ਐਚਪੀ ਸਮਰੱਥਾ ਤੱਕ ਦੇ ਖੇਤੀ ਪੰਪਾਂ ਲਈ ਸੀਐਫਏ ਪ੍ਰਦਾਨ ਕਰਨ ਦੀ ਵਿਵਸਥਾ ਕੀਤੀ ਹੈ, ਜਦੋਂਕਿ ਪੰਜਾਬ ਵਿੱਚ ਇਹ ਸਹੂਲਤ ਸਿਰਫ਼ 7.5 ਐਚਪੀ ਤੱਕ ਹੈ। 



ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਵਿੱਚ ਸਿੰਜਾਈ ਲਈ 14 ਲੱਖ ਇਲੈਕਟ੍ਰਿਕ ਮੋਟਰਾਂ ਤੇ ਤਕਰੀਬਨ 1.50 ਲੱਖ ਡੀਜ਼ਲ ਪੰਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸੂਬੇ ਵਿੱਚ ਜ਼ਿਆਦਾਤਰ ਪੰਪਾਂ ਦੀ ਸਮਰਥਾ 10 ਐਚਪੀ ਤੋਂ 15 ਐਚਪੀ ਤੱਕ ਹੈ। ਇਨ੍ਹਾਂ ਪੰਪਾਂ ਨੂੰ ਸੋਲਰਾਈਜ਼ ਕਰਨ ਉਤੇ ਵੱਡੀ ਲਾਗਤ ਆਵੇਗੀ ਜੋ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੈ। ਇਸ ਲਈ ਇਨ੍ਹਾਂ ਪੰਪਾਂ ਨੂੰ ਸੂਰਜੀ ਊਰਜਾ ਆਧਾਰਤ ਕਰਨ ਦੀ ਲਾਗਤ ਨੂੰ ਕਿਸਾਨਾਂ ਦੀ ਪਹੁੰਚ ਵਿੱਚ ਲਿਆਉਣ ਵਾਸਤੇ ਉੱਚ ਸਮਰੱਥਾ ਵਾਲੇ ਪੰਪਾਂ ਲਈ ਸੀਐਫਏ ਪ੍ਰਦਾਨ ਕਰਨ ਦੀ ਲੋੜ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।