Punjab News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਮਾਤਮ ਦਾ ਮਾਹੌਲ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਸਾਬਕਾ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਜੀ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਇਸਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਲੀਡਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ,  ਬਹੁਤ ਹੀ ਦੁੱਖ ਦੀ ਗੱਲ ਹੈ ਕਿ ਰੋਪੜ ਤੋਂ ਸਾਡੇ ਸੀਨੀਅਰ ਸਾਥੀ, ਸਾਬਕਾ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਜੀ ਅਕਾਲ ਚਲਾਣਾ ਕਰ ਗਏ ਹਨ, ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਪਿੰਡ ਲਾਡਲ ਜ਼ਿਲ੍ਹਾ ਰੋਪੜ  ਵਿਖੇ ਹੋਵੇਗਾ।

Continues below advertisement

ਸ਼੍ਰੋਮਣੀ ਅਕਾਲੀ ਦਲ ਹਲਕਾ ਰੋਪੜ ਵੱਲੋਂ ਜਿਹੜੀਆਂ ਮੀਟਿੰਗਾਂ ਅੱਜ 12 ਅਤੇ 3 ਵਜੇ ਰੱਖੀਆਂ ਗਈਆਂ ਸੀ, ਲਾਡਲ ਸਾਹਿਬ ਦੇ ਵਿਛੋੜੇ ਕਰਕੇ ਹੁਣ ਇਹ ਮੀਟਿੰਗ 7 ਦਸੰਬਰ 2025 ਦਿਨ ਐਤਵਾਰ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

 

Continues below advertisement

ਦੱਸ ਦੇਈਏ ਕਿ ਇਸ ਪੋਸਟ ਉੱਪਰ ਲੋਕਾਂ ਵੱਲੋਂ ਸੋਗ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇੱਕ ਯੂਜ਼ਰ ਨੇ ਲਿਖਦੇ ਹੋਏ ਕਿਹਾ, ਬਹੁਤ ਹੀ ਉਦਾਸ ਕਰਨ ਵਾਲੀ ਖ਼ਬਰ !! ਇੱਕ ਨੇਕ ਦਿਲ ਰਾਜਸੀ ਤੇ ਸਮਾਜਿਕ ਸ਼ਖਸੀਅਤ ਦਾ ਵਿਛੋੜਾ ਜਿੱਥੇ ਸਾਡੇ ਇਲਾਕੇ ਲਈ ਬਹੁਤ ਵੱਡਾ ਘਾਟਾ ਹੈ ਉੱਥੇ ਸਮਾਜ ਵਿੱਚ ਵੀ ਇੱਕ ਖ਼ਲਾਅ ਪੈਦਾ ਹੁੰਦਾ ਜੋ ਛੇਤੀ ਕੀਤੇ ਭਰਿਆ ਨਹੀਂ ਜਾਂਦਾ। ਵਾਹਿਗੁਰੂ ਮਾਸਟਰ ਤਾਰਾ ਸਿੰਘ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।