ਪੜਚੋਲ ਕਰੋ

Shaheedi Sabha: ਸ਼ਹੀਦੀ ਜੋੜ ਮੇਲ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ

Shaheedi Sabha Fatehgarh Sahib: ਸੰਗਤ ਦੀ ਆਮਦ ਲਈ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਕੀਤੇ ਪ੍ਰਬੰਧਾਂ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਦੂਰ-ਨੇੜੇ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਪੁਲਿਸ ਪ੍ਰਸ਼ਾਸਨ

 Fatehgarh Sahib -  ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ  ਕਿਹਾ ਕਿ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਮਾਤਮੀ ਬਿਗਲ ਵਜਾਇਆ ਜਾਵੇਗਾ ਜਿਸ ਦੌਰਾਨ ਸੰਗਤ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰੇਗੀ।

 ਇੱਥੇ ਸ਼ਹੀਦੀ ਸ਼ਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਸ਼ਾਸਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਪ੍ਰਤੀ ਸ਼ਰਧਾ ਤੇ ਸਤਿਕਾਰ ਪ੍ਰਗਟਾਉਂਦਿਆਂ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਮਾਤਮੀ ਬਿਗਲ ਵਜਾਇਆ ਜਾਵੇਗਾ। 

ਭਗਵੰਤ  ਮਾਨ ਨੇ ਕਿਹਾ, “ਮੈਂ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 10 ਮਿੰਟ ਲਈ ਮਾਤਮੀ ਬਿਗਲ ਵਜਾਇਆ ਜਾਵੇਗਾ ਅਤੇ ਉਸ ਵੇਲੇ ਤੁਸੀਂ ਜਿੱਥੇ ਵੀ ਹੋਵੋਗੇ, ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ ਜਾਵੇ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਵਿਰਾਸਤ ਬਾਰੇ ਜਾਣੂੰ ਕਰਵਾਉਣ ਵਿਚ ਸਹਾਈ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨਾ ਸਮੇਂ ਦੀ ਲੋੜ ਹੈ ਤਾਂ ਕਿ ਮਨੁੱਖੀ ਹੱਕਾਂ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

 ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਦੌਰਾਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਕਰਵਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਦੇ ਪਰਿਵਾਰ ਦੀ ਮਹਾਨ ਕੁਰਬਾਨੀ ਨੂੰ ਨਿਮਾਣੀ ਜਿਹੀ ਸ਼ਰਧਾਜਲੀ ਹੋਵੇਗੀ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Embed widget