ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ (AAP Punjab) ਦੇ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ (Bhagwant Mann) ਨੇ ਤਿੰਨ ਖੇਤੀ ਕਾਨੂੰਨਾਂ ਬਾਰੇ ਨਰਿੰਦਰ ਮੋਦੀ (Narendra Modi) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਰਤਾਓ ਦੀ ਅਲੋਚਨਾ ਕਰਦਿਆਂ ਕਿਹਾ ਕਿ ਦੇਸ ਦਾ ਅੰਨਦਾਤਾ ਕਾਨੂੰਨ (Farm Laws) ਰੱਦ ਕਰਵਾਏ ਬਿਨ੍ਹਾਂ ਵਾਪਸ ਆਪਣੇ ਘਰ ਨਹੀਂ ਜਾਵੇਗਾ।


ਭਗਵੰਤ ਮਾਨ ਨੇ ਕਿਸਾਨੀ ਵਿਰੋਧੀ ਖੇਤੀ ਕਾਨੂੰਨ ਰੱਦ ਕਰਾਉਣ ਲਈ ਸੋਮਵਾਰ ਨੂੰ ਲਗਾਤਾਰ 10ਵੀਂ ਵਾਰ 'ਕੰਮ ਰੋਕੂ ਮਤਾ' ਸੰਸਦ ਵਿੱਚ ਪੇਸ ਕਰਦਿਆਂ ਮੰਗ ਕੀਤੀ ਕਿ ਸੰਸਦ ਦੇ ਸੂਚੀਬੱਧ ਮੁੱਦਿਆਂ ਨੂੰ ਰੱਦ ਕੀਤਾ ਜਾਵੇ ਅਤੇ ਕਿਸਾਨਾਂ ਨਾਲ ਸੰਬੰਧਤ ਗੰਭੀਰ ਮਾਮਲੇ ਉਤੇ ਪਹਿਲ ਦੇ ਆਧਾਰ 'ਤੇ ਚਰਚਾ ਕੀਤੀ ਜਾਵੇ ਤਾਂ ਜੋ ਖੇਤੀ ਕਾਨੂੰਨ ਰੱਦ ਕੀਤੇ ਜਾਣ। ਕਿਸਾਨ ਅੰਦੋਲਨ (farmers Protest) ਦੀ ਪ੍ਰੋੜਤਾ ਕਰਦਿਆਂ ਮਾਨ ਨੇ ਕਿਹਾ ਕਿ ਅੱਜ ਦੁਨੀਆਂ ਭਰ 'ਚ ਕਿਸਾਨ ਅੰਦੋਲਨ ਦੀ ਤਰੀਫ ਹੋ ਰਹੀ ਹੈ ਕਿਉਂਕਿ ਇਹ ਅੰਦੋਲਨ ਪਿਛਲੇ 8 ਮਹੀਨਿਆਂ ਤੋਂ ਸਾਂਤੀਪੂਰਨ ਤਰੀਕੇ ਅਤੇ ਸੰਵਿਧਾਨਿਕ ਮਰਿਆਦਾ ਨਾਲ ਚੱਲ ਰਿਹਾ ਹੈ।


ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਨਰਿੰਦਰ ਮੋਦੀ ਸਰਕਾਰ ਨੂੰ ਆਪਣੀ ਜਿੱਦ ਛੱਡ ਦੇਣੀ ਚਾਹੀਦੀ ਹੈ ਕਿਉਂਕਿ ਉਹ ਦੇਸ ਦੇ ਅੰਨਦਾਤਾ ਨਾਲ ਪੰਗਾ ਲੈ ਰਹੀ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ, 'ਨਰਿੰਦਰ ਮੋਦੀ ਜਿੰਨਾ ਨਜਰਅੰਦਾਜ ਕਰਨਗੇ, ਓਨਾ ਹੀ ਕਿਸਾਨ ਅੰਦੋਲਨ ਹੋਰ ਮਜਬੂਤ ਹੋਵੇਗਾ।' ਆਪ ਆਗੂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ 'ਅੰਨਦਾਤਾ' ਸਹੀਦ ਹੋ ਚੁੱਕੇ ਹਨ, ਇਸੇ ਲਈ ਜਰੂਰੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪਹਿਲ ਦੇ ਆਧਾਰ ਸੰਸਦ ਵਿੱਚ ਚਰਚਾ ਕੀਤੀ ਜਾਵੇ, ਤਾਂ ਜੋ ਕਾਨੂੰਨ ਰੱਦ ਹੋਣ 'ਤੇ ਦੇਸ ਦਾ ਅੰਨਦਾਤਾ ਖੁਸੀ ਖੁਸੀ ਆਪਣੇ ਘਰ ਜਾਵੇ।


ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੁਰੂ ਤੋਂ ਹੀ ਕਿਸਾਨਾਂ ਦੇ ਨਾਲ ਖੜੀ ਹੈ, ਹਮੇਸਾ ਖੜੀ ਰਹੇਗੀ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਦੀ ਰਹੇਗੀ।


ਇਹ ਵੀ ਪੜ੍ਹੋ: Independence Day 2021: ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ 75 ਸਭ ਤੋਂ ਉੱਚੇ ਪਾਸਾਂ 'ਤੇ ਤਿਰੰਗਾ ਲਹਿਰਾਵੇਗਾ BRO


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904