ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਆਪਣੇ ਖ਼ਿਲਾਫ਼ ਲੱਗੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੇ ਵਿਰੁੱਧ ਹੁਣ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਉਸ ਦੀ ਇਸ ਅਰਜ਼ੀ ਦੀ ਪਹਿਲੀ ਸੁਣਵਾਈ 7 ਨਵੰਬਰ ਨੂੰ ਹੋਵੇਗੀ। ਇਹ ਮਾਮਲਾ ਫਰੀਦਕੋਟ ਦੇ ਗੁਰਪ੍ਰੀਤ ਸਿੰਘ ਹਰੀਨੋ ਹੱਤਿਆ ਕੇਸ ਨੂੰ ਲੈ ਕੇ NSA ਦੀ ਮਿਆਦ ਵਧਾਉਣ ਦੇ ਫ਼ੈਸਲੇ ਖ਼ਿਲਾਫ਼ ਹੈ।

Continues below advertisement

23 ਅਪ੍ਰੈਲ 2023 ਤੋਂ ਅੰਮ੍ਰਿਤਪਾਲ ਸਿੰਘ ਹਿਰਾਸਤ 'ਚ ਹੈ ਅਤੇ NSA ਤਹਿਤ ਉਸਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਰੱਖਿਆ ਗਿਆ ਹੈ। ਉਸ 'ਤੇ ਇਹ ਕਾਨੂੰਨ ਇਸ ਲਈ ਲਾਗੂ ਕੀਤਾ ਗਿਆ ਸੀ ਕਿਉਂਕਿ ਰਾਜ ਸਰਕਾਰ ਨੇ ਉਸ ਦੀਆਂ ਗਤੀਵਿਧੀਆਂ ਨੂੰ ਰਾਜ ਦੀ ਸੁਰੱਖਿਆ ਲਈ ਖ਼ਤਰਾ ਮੰਨਿਆ ਸੀ।

Continues below advertisement

NSA ਦੀ ਮਿਆਦ ਸਮੇਂ-ਸਮੇਂ 'ਤੇ ਵਧਾਈ ਜਾਂਦੀ ਰਹੀ ਹੈ। 5 ਜੁਲਾਈ 2025 ਤੱਕ ਉਸਦੀ NSA ਹਿਰਾਸਤ ਤੀਜੀ ਵਾਰ ਵਧਾਈ ਗਈ ਸੀ। ਹਾਲਾਂਕਿ ਉਸਦੇ ਨਾਲ ਗ੍ਰਿਫ਼ਤਾਰ ਹੋਏ ਹੋਰ 9 ਲੋਕਾਂ ਨੂੰ ਪੰਜਾਬ ਦੀਆਂ ਜੇਲ੍ਹਾਂ 'ਚ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਦਰਜ ਮਾਮਲਿਆਂ ਦੀ ਸੁਣਵਾਈ ਵੀ ਸ਼ੁਰੂ ਹੋ ਚੁੱਕੀ ਹੈ। ਪਰ ਅੰਮ੍ਰਿਤਪਾਲ ਸਿੰਘ ਅਜੇ ਵੀ ਇਕੱਲਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ।

ਅੰਮ੍ਰਿਤਪਾਲ ਸਿੰਘ ਸੰਸਦ ਸੈਸ਼ਨਾਂ ਦਾ ਹਿੱਸਾ ਬਣਨਾ ਚਾਹੁੰਦਾ ਹੈ

ਅੰਮ੍ਰਿਤਪਾਲ ਸਿੰਘ ਦੇ ਵਕੀਲ ਸੁਪਰੀਮ ਕੋਰਟ 'ਚ ਇਹ ਚੁਣੌਤੀ ਦੇਣਗੇ ਕਿ ਉਸ 'ਤੇ ਲਗਾਇਆ ਗਿਆ NSA ਉਸਦੀ ਨਿੱਜੀ ਆਜ਼ਾਦੀ ਦਾ ਉਲੰਘਣ ਹੈ ਅਤੇ ਉਸਦੀ ਹਿਰਾਸਤ ਖਤਮ ਕੀਤੀ ਜਾਣੀ ਚਾਹੀਦੀ ਹੈ। ਉਹ ਇਹ ਵੀ ਚਾਹੁੰਦਾ ਹੈ ਕਿ ਉਸਨੂੰ ਸੰਸਦ ਸੈਸ਼ਨਾਂ 'ਚ ਹਿੱਸਾ ਲੈਣ ਦੀ ਆਗਿਆ ਦਿੱਤੀ ਜਾਵੇ, ਜਿਸਨੂੰ ਉਸਦੀ ਹਿਰਾਸਤ ਕਾਰਨ ਹੁਣ ਤੱਕ ਰੋਕਿਆ ਗਿਆ ਹੈ। ਉਸਦੀ ਅਰਜ਼ੀ 'ਚ ਇਹ ਵੀ ਕਿਹਾ ਗਿਆ ਹੈ ਕਿ ਇੱਕ ਸੰਸਦ ਮੈਂਬਰ ਦੇ ਕੰਮ ਨੂੰ ਰੋਕਣਾ ਉਸਦੇ ਚੋਣ ਹਲਕੇ ਦੇ ਲੋਕਾਂ ਦੇ ਲੋਕਤੰਤਰਿਕ ਅਧਿਕਾਰਾਂ ਦਾ ਉਲੰਘਣ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।