Punjab News: ਫਰੀਦਕੋਟ ਦੇ ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ ਪੁਲਿਸ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ ਬੈਠੇ ਗੈਂਗਸਟਰ ਅਰਸ਼ ਡੱਲਾ ਨੂੰ ਨਾਮਜ਼ਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਬਾਰੇ ਖੁਲਾਸਾ ਕੀਤਾ ਸੀ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਛੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਕਰਮਵੀਰ ਅਤੇ ਕਰਮਵੀਰ ਦੀ ਰੇਕੀ ਕਰਨ ਵਾਲੇ ਤਿੰਨ ਗ੍ਰਿਫਤਾਰ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਗਈ ਹੈ।
ਪੰਜਾਬ ਪੰਚਾਇਤੀ ਚੋਣਾਂ ਦੌਰਾਨ 9 ਅਕਤੂਬਰ ਨੂੰ ਫਰੀਦਕੋਟ 'ਚ ਨੌਜਵਾਨ ਗੁਰਪ੍ਰੀਤ ਸਿੰਘ ਦੇ ਕਤਲ ਦੇ ਮਾਮਲੇ 'ਚ ਪੁਲਿਸ ਨੇ ਖ਼ੁਲਾਸਾ ਕੀਤਾ ਸੀ ਕਿ ਇਸ ਮਾਮਲੇ 'ਚ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਦੇ ਸਬੂਤ ਮਿਲੇ ਹਨ। ਪੁਲਿਸ ਅਨੁਸਾਰ ਘਟਨਾ ਦੇ ਪਿੱਛੇ ਅੰਮ੍ਰਿਤਪਾਲ ਸਿੰਘ ਦਾ ਹੱਥ ਹੈ, ਸਾਜ਼ਿਸ਼ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Israel Hamas War: ਫਿਲਸਤੀਨ, ਲੇਬਨਾਨ, ਈਰਾਨ ਤੋਂ ਬਾਅਦ ਹੁਣ ਜਾਰਡਨ ਨਾਲ ਜੰਗ ਦੇ ਮੂਡ 'ਚ ਇਜ਼ਰਾਈਲ! ਕਰ ਦਿੱਤਾ ਆਹ ਕੰਮ
ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਇਸ ਕਤਲ ਦਾ ਮਾਸਟਰਮਾਈਂਡ ਅਰਸ਼ ਡੱਲਾ ਹੈ। ਪੁਲਿਸ ਵੱਲੋਂ ਫੜੇ ਗਏ ਤਿੰਨ ਮੁਲਜ਼ਮਾਂ ਨੇ ਗੁਰਪ੍ਰੀਤ ਸਿੰਘ ਦੀ ਰੇਕੀ ਕੀਤੀ ਸੀ।
ਫਰੀਦਕੋਟ ਦੇ ਸਦਰ ਥਾਣੇ ਅਧੀਨ ਪੈਂਦੇ ਪਿੰਡ ਹਰੀਨੌ ਵਿਖੇ 9 ਅਕਤੂਬਰ ਦੀ ਸ਼ਾਮ ਨੂੰ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੁਰਪ੍ਰੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਗੁਰਪ੍ਰੀਤ ਸਿੰਘ ਬੁੱਧਵਾਰ ਸ਼ਾਮ ਆਪਣੇ ਪਿੰਡ ਵਿੱਚ ਸਰਪੰਚ ਦੇ ਅਹੁਦੇ ਲਈ ਇੱਕ ਮਹਿਲਾ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ।
ਤਿੰਨ ਤੋਂ ਚਾਰ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋਏ ਗੁਰਪ੍ਰੀਤ ਸਿੰਘ ਨੂੰ ਫ਼ਰੀਦਕੋਟ ਦੇ ਗੁਰੂਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਤਰਾਂ ਮੁਤਾਬਕ ਗੁਰਪ੍ਰੀਤ ਸਿੰਘ ਵਾਰਿਸ ਪੰਜਾਬ ਅਤੇ ਬਹਿਬਲ ਇਨਸਾਫ ਮੋਰਚੇ ਨਾਲ ਵੀ ਜੁੜੇ ਹੋਏ ਸਨ। ਕੁਝ ਸਮਾਂ ਪਹਿਲਾਂ ਗੁਰਪ੍ਰੀਤ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ।
ਇਹ ਵੀ ਪੜ੍ਹੋ: Punjab Weather Update: ਪੰਜਾਬ ਅਤੇ ਚੰਡੀਗੜ੍ਹ 'ਚ ਵਧੀ ਸ਼ਾਮ ਦੀ ਠੰਢ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ