ਪੜਚੋਲ ਕਰੋ

MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ , ਅੰਮ੍ਰਿਤਸਰ ਦੀ ਅਦਾਲਤ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੁਣਵਾਈ

Amritpal Singh News :  ਡਿਬਰੂਗੜ੍ਹ ਜੇਲ੍ਹ 'ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਇੱਕ ਅਪਰਾਧਿਕ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਅੰਮ੍ਰਿਤਸਰ ਸੈਸ਼ਨ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ।

Amritpal Singh News :  ਡਿਬਰੂਗੜ੍ਹ ਜੇਲ੍ਹ 'ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਇੱਕ ਅਪਰਾਧਿਕ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਅੰਮ੍ਰਿਤਸਰ ਸੈਸ਼ਨ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਪੁਲਿਸ ਵੱਲੋਂ ਲਗਾਈ ਗਈ ਧਾਰਾ 307 (ਕਤਲ ਦੀ ਕੋਸ਼ਿਸ਼) ਨੂੰ ਲੈ ਕੇ ਸਰਕਾਰੀ ਵਕੀਲਾਂ ਅਤੇ ਬਚਾਅ ਪੱਖ ਦੇ ਵਕੀਲਾਂ ਵਿਚਕਾਰ ਤਿੱਖੀ ਬਹਿਸ ਹੋਈ। ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਲਈ 14 ਮਈ ਦੀ ਤਰੀਕ ਤੈਅ ਕੀਤੀ ਹੈ।

ਐਡਵੋਕੇਟ ਸੰਧੂ ਨੇ ਕਿਹਾ ਕਿ ਬਚਾਅ ਪੱਖ ਵੱਲੋਂ ਪਹਿਲਾਂ ਹੀ ਡਿਸਚਾਰਜ ਐਪਲੀਕੇਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਇਹ ਮੰਗ ਕੀਤੀ ਗਈ ਸੀ ਕਿ ਭਾਈ ਅੰਮ੍ਰਿਤਪਾਲ ਸਿੰਘ ਉੱਤੇ ਲਗਾਈਆਂ ਗਈਆਂ ਧਾਰਾਵਾਂ, ਖਾਸ ਕਰਕੇ ਧਾਰਾ 307, ਗਲਤ ਤਰੀਕੇ ਨਾਲ ਲਗਾਈਆਂ ਗਈਆਂ ਹਨ। ਅੱਜ ਦੀ ਸੁਣਵਾਈ ਦੌਰਾਨ ਇਸ ਮਾਮਲੇ ਉਤੇ ਵਿਸਥਾਰ ਨਾਲ ਬਹਿਸ ਹੋਈ। ਉਨ੍ਹਾਂ ਕਿਹਾ ਕਿ ਸਟੇਟ ਦੇ ਵਕੀਲਾਂ ਵੱਲੋਂ ਇਨ੍ਹਾਂ ਧਾਰਾਵਾਂ ਦਾ ਸਮਰਥਨ ਕੀਤਾ ਗਿਆ, ਜਦਕਿ ਬਚਾਅ ਪੱਖ ਨੇ ਸਬੂਤਾਂ ਦੇ ਆਧਾਰ ਉਤੇ ਇਨ੍ਹਾਂ ਨੂੰ ਗਲਤ ਕਰਾਰ ਦਿੱਤਾ।

ਵਕੀਲ ਨੇ ਦੱਸਿਆ ਕਿ ਬਚਾਅ ਪੱਖ ਵੱਲੋਂ ਕੋਰਟ ਵਿੱਚ ਦੋ ਵੀਡੀਓਜ਼ ਪੇਸ਼ ਕੀਤੀਆਂ ਗਈਆਂ ਅਤੇ ਉਨ੍ਹਾਂ ਦੀ ਜਾਂਚ ਕਰਨ ਦੀ ਮੰਗ ਵੀ ਕੀਤੀ ਗਈ। ਪਹਿਲੀ ਵੀਡੀਓ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸਮਰਥਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਸਾਫ਼ ਦਿਖਾਈ ਦਿੰਦਾ ਹੈ ਕਿ ਉਹਨਾਂ ਵੱਲੋਂ ਸਾਈਲੈਂਟ ਪ੍ਰੋਟੈਸਟ ਦੀ ਗੱਲ ਕੀਤੀ ਜਾ ਰਹੀ ਸੀ।  ਦੂਜੀ ਵੀਡੀਓ ਸਬੰਧੀ ਐਡਵੋਕੇਟ ਸੰਧੂ ਨੇ ਦਲੀਲ ਦਿੱਤੀ ਕਿ ਜਿਸ ਐਸਪੀ ਜੁਗਰਾਜ ਸਿੰਘ ਦੇ ਜਖ਼ਮੀ ਹੋਣ ਦਾ ਦਾਅਵਾ ਕੀਤਾ ਗਿਆ ਹੈ, ਉਹ ਘਟਨਾ ਤੋਂ ਬਾਅਦ ਥਾਣੇ ਦੇ ਅੰਦਰ ਹੋਰ ਅਧਿਕਾਰੀਆਂ ਨਾਲ ਆਮ ਤਰੀਕੇ ਨਾਲ ਗੱਲਬਾਤ ਕਰਦੇ ਦਿਖਾਈ ਦੇ ਰਹੇ ਹਨ।

'ਸੱਟ ਨੂੰ ਲੈ ਕੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਕਾਨੂੰਨੀ ਟੀਮ ਨੇ ਦਲੀਲ ਦਿੱਤੀ ਕਿ ਜੇਕਰ ਪੁਲਿਸ ਅਧਿਕਾਰੀ ਨੂੰ ਕੋਈ ਗੰਭੀਰ ਸੱਟ ਲੱਗੀ ਹੁੰਦੀ ਤਾਂ ਉਸਨੂੰ ਤੁਰੰਤ ਮੌਕੇ ਤੋਂ ਹਸਪਤਾਲ ਲਿਜਾਇਆ ਜਾਣਾ ਸੀ। ਹਾਲਾਂਕਿ ਵੀਡੀਓ 'ਚ ਉਸਦੀ ਹਾਲਤ ਆਮ ਦਿੱਖ ਰਹੀ ਹੈ, ਜਿਸ ਨਾਲ ਪੁਲਿਸ ਦੇ ਦਾਅਵਿਆਂ 'ਤੇ ਸ਼ੱਕ ਪੈਦਾ ਹੁੰਦਾ ਹੈ। ਬਚਾਅ ਪੱਖ ਨੇ ਇਹ ਵੀ ਦੋਸ਼ ਲਗਾਇਆ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਧਾਰਾਵਾਂ ਵਿੱਚ ਫਸਾਉਣ ਲਈ ਇੱਕ ਸੋਚੀ-ਸਮਝੀ ਸਾਜ਼ਿਸ਼ ਰਚੀ ਗਈ ਹੈ। 

ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਹੁਣ ਸਾਰਿਆਂ ਦੀਆਂ ਨਜ਼ਰਾਂ 14 ਮਈ ਨੂੰ ਹੋਣ ਵਾਲੀ ਸੁਣਵਾਈ 'ਤੇ ਹਨ, ਜਿੱਥੇ ਅਦਾਲਤ ਬਚਾਅ ਪੱਖ ਦੁਆਰਾ ਪੇਸ਼ ਕੀਤੀ ਗਈ ਵੀਡੀਓ ਅਤੇ ਡਿਸਚਾਰਜ ਅਰਜ਼ੀ 'ਤੇ ਅੱਗੇ ਕਾਰਵਾਈ ਕਰੇਗੀ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget