MP Amritpal Singh: ਖਡੂਰ ਸਾਹਿਬ ਤੋਂ ਚੁਣੇ ਗਏ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਸੰਭਾਵਨਾ ਜਲਦ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ (Om Birla) ਨੂੰ ਅਰਜ਼ੀ ਭੇਜੀ ਹੈ। ਦੱਸ ਦਈਏ ਅੰਮ੍ਰਿਤਪਾਲ ਇਸ ਸਮੇਂ ਐਨਐਸਏ ਤਹਿਤ ਆਸਾਮ ਦੀ ਜੇਲ੍ਹ ਵਿੱਚ ਬੰਦ ਹੈ।



ਤੁਹਾਨੂੰ ਦੱਸ ਦੇਈਏ ਕਿ ਯੂਏਪੀਏ ਤਹਿਤ ਗੁਹਾਟੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਨੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਿਆ ਹੈ। ਸਾਬਕਾ ਸੰਸਦ ਮੈਂਬਰ ਅਤੇ ਅੰਮ੍ਰਿਤਪਾਲ ਦੇ ਬੁਲਾਰੇ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਜ਼ਿਲਾ ਮੈਜਿਸਟ੍ਰੇਟ ਅੱਗੇ ਅੰਮ੍ਰਿਤਪਾਲ ਦੀ ਪੈਰੋਲ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ।


ਖਾਲਸਾ ਨੇ ਕਿਹਾ, ਮੈਜਿਸਟਰੇਟ ਨੇ ਇਹ ਪਟੀਸ਼ਨ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਭੇਜੀ ਅਤੇ ਉਸ ਤੋਂ ਬਾਅਦ ਇਸ ਨੂੰ ਲੋਕ ਸਭਾ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੁਣੇ ਗਏ ਮੈਂਬਰ ਨੂੰ 60 ਦਿਨਾਂ ਦੇ ਅੰਦਰ ਮੈਂਬਰਸ਼ਿਪ ਲੈਣੀ ਪੈਂਦੀ ਹੈ। ਹਾਲਾਂਕਿ ਲੋਕ ਸਭਾ ਨੇ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ।


ਪੰਜਾਬ ਤੋਂ ਚੁਣੇ ਗਏ ਕੁੱਲ 13 ਸੰਸਦ ਮੈਂਬਰਾਂ 'ਚੋਂ 12 ਨੇ ਸਹੁੰ ਚੁੱਕੀ ਹੈ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਸੰਸਦ ਮੈਂਬਰ ਇੰਜੀਨੀਅਰ ਰਸ਼ੀਦ ਸਹੁੰ ਨਹੀਂ ਚੁੱਕ ਸਕੇ। ਉਹ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਦਰਜ ਇੱਕ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਵੀ ਬੰਦ ਹੈ। ਹਾਲਾਂਕਿ ਹੁਣ ਐਨਆਈਏ ਉਨ੍ਹਾਂ ਨੂੰ ਸਹੁੰ ਚੁੱਕਣ ਲਈ ਪੈਰੋਲ ਦੇਣ ਲਈ ਤਿਆਰ ਹੋ ਗਈ ਹੈ।


ਅੰਮ੍ਰਿਤਪਾਲ ਦੇ ਵਕੀਲ ਮੁਤਾਬਕ ਅੰਮ੍ਰਿਤਪਾਲ ਸਿੰਘ ਨੇ 11 ਜੂਨ ਨੂੰ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਹਿਰਾਸਤ ਤੋਂ ਆਰਜ਼ੀ ਰਿਹਾਈ ਦੀ ਮੰਗ ਕੀਤੀ ਸੀ। ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ NSA ਅਧੀਨ ਆਪਣੇ ਨੌਂ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।