Punjab News: ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ "ਅਕਾਲੀ ਦਲ ਵਾਰਿਸ ਪੰਜਾਬ ਦੇ" ਦੇ ਮੁਖੀ ਅੰਮ੍ਰਿਤਪਾਲ ਸਿੰਘ, ਜੋ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਨੂੰ ਰਾਹਤ ਮਿਲੀ ਹੈ। ਉਨ੍ਹਾਂ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਅੰਤਰਿਮ ਜਮਾਨਤ ਦਿੱਤੀ ਗਈ ਹੈ। 

Continues below advertisement

ਇੱਥੇ ਤੁਹਾਨੂੰ ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਅੰਮ੍ਰਿਤਸਰ ਦੀ ਵਧੀਕ ਸੈਸ਼ਨ ਜੱਜ ਮਹੇਸ਼ ਕੁਮਾਰ ਦੀ ਅਦਾਲਤ ਵਿਚ ਸੁਣਵਾਈ ਹੋਈ। ਉਨ੍ਹਾਂ ਦੀ ਦਾਦੀ ਦਾ ਸਸਕਾਰ ਹੈ, ਜਿਸ ਨੂੰ ਲੈ ਕੇ ਪਰਿਵਾਰ ਵੱਲੋਂ ਅਦਾਲਤ ਵਿਚ ਪਟੀਸ਼ਨ ਦਰਜ ਕੀਤੀ ਗਈ ਸੀ। ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੀ ਅੰਤਰਿਮ ਜ਼ਮਾਨਤ ਮੰਜ਼ੂਰ ਕਰ ਲਈ ਹੈ।

Continues below advertisement