MP Amritpal Singh News : ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਵਾਲੀ ਪਟੀਸ਼ਨ ਰੱਦ ਦਿੱਤੀ ਹੈ। ਅਦਾਲਤ ਨੇ ਕੁਝ ਦਿਨ ਪਹਿਲਾਂ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। 

Continues below advertisement

ਜਦੋਂ ਅੱਜ ਪੈਰੋਲ ਵਾਲੀ ਪਟੀਸ਼ਨ ‘ਤੇ ਸੁਣਵਾਈ ਹੋਈ ਤਾਂ ਅਦਾਲਤ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜਿਸ ਕਾਰਨ ਹੁਣ ਅੰਮ੍ਰਿਤਪਾਲ ਸਿੰਘ ਇਸ ਪਾਰਲੀਮੈਂਟ ਸੈਸ਼ਨ ‘ਚ ਸ਼ਾਮਿਲ ਨਹੀਂ ਹੋ ਸਕਣਗੇ। ਅੰਮ੍ਰਿਤਪਾਲ ਸਿੰਘ ਨੇ ਸੰਸਦ ਸੈਸ਼ਨ ਵਿਚ ਸ਼ਾਮਲ ਹੋਣ ਲਈ ਹਾਈਕੋਰਟ ਵਿਚ ਪੈਰੋਲ ਦੀ ਮੰਗ ਕੀਤੀ ਸੀ।

iPhone 16 'ਤੇ ਬੰਪਰ ਆਫਰ, ਫਲਿੱਪਕਾਰਟ 'ਤੇ ਹੈ ਨਵੀਂ ਕੀਮਤ

Continues below advertisement

ਉਨ੍ਹਾਂ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਇਹ ਬੇਨਤੀ ਕੀਤੀ ਸੀ ਕਿ ਉਹ ਇੱਕ ਚੁਣੇ ਹੋਏ ਲੋਕ ਪ੍ਰਤੀਨਿਧ ਹਨ, ਇਸ ਲਈ ਉਨ੍ਹਾਂ ਨੂੰ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਲੈਣ ਲਈ ਅਸਥਾਈ ਤੌਰ 'ਤੇ ਰਿਹਾਅ ਕੀਤਾ ਜਾਵੇ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਜਨਤਾ ਨੇ ਉਨ੍ਹਾਂ ਨੂੰ ਚੁਣ ਕੇ ਭੇਜਿਆ ਹੈ, ਅਜਿਹੇ ਵਿੱਚ ਉਨ੍ਹਾਂ ਦਾ ਸੰਸਦ ਸੈਸ਼ਨ ਤੋਂ ਦੂਰ ਰਹਿਣਾ ਵੋਟਰਾਂ ਦੇ ਅਧਿਕਾਰਾਂ ਦੀ ਵੀ ਉਲੰਘਣਾ ਹੈ।

ਦੱਸ ਦੇਈਏ ਕਿ ਸੰਸਦ ਦਾ ਬਜਟ ਸੈਸ਼ਨ 9 ਮਾਰਚ 2026 ਤੋਂ 2 ਅਪ੍ਰੈਲ 2026 ਤੱਕ ਹੋਣਾ ਹੈ। ਅੰਮ੍ਰਿਤਪਾਲ ਸਿੰਘ ਨੇ ਇਸ ਵਿਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ। ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ ,ਜਿਸ ਵਿਚ ਉਨ੍ਹਾਂ ਦੀ ਅਸਥਾਈ ਰਿਹਾਈ ਜਾਂ ਪੈਰੋਲ ਦੀ ਮੰਗ ਨੂੰ ਖਾਰਜ ਕੀਤਾ ਗਿਆ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।