Punjab News: ਖਾਲਿਸਤਾਨ ਸਮਰਥਕ ਅਤੇ ਪੰਜਾਬ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਨਵੀਂ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਗਠਨ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ (Punjab and Haryana HighCourt) ਵਿੱਚ ਪਹਿਲੀ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੇ ਗਣਤੰਤਰ ਦਿਵਸ ਦੀ ਪਰੇਡ ਦੇਖਣ ਦੇ ਨਾਲ-ਨਾਲ ਸੰਸਦ ਦੇ ਸੈਸ਼ਨ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ।



ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ 'ਚ ਕੀਤੀ ਆਹ ਦਲੀਲ


ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਗਣਤੰਤਰ ਦਿਵਸ (Independence Day) ਅਤੇ ਸੰਸਦ ਸੈਸ਼ਨ ਵਿੱਚ ਉਨ੍ਹਾਂ ਦੀ ਭਾਗੀਦਾਰੀ ਨਿਆਂ ਅਤੇ ਸਮਾਨਤਾ ਦੇ ਹਿੱਤ ਵਿੱਚ ਹੈ। ਉਨ੍ਹਾਂ ਇਸ ਨੂੰ ਸੰਵਿਧਾਨ ਵਿੱਚ ਦਰਜ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਬੁਨਿਆਦੀ ਸਿਧਾਂਤਾਂ ਦਾ ਪ੍ਰਤੀਕ ਦੱਸਿਆ। ਉਨ੍ਹਾਂ ਦਾ ਕਹਿਣਾ ਹੈ ਕਿ ਰਾਸ਼ਟਰੀ ਮਹੱਤਵ ਵਾਲੇ ਇਨ੍ਹਾਂ ਪ੍ਰੋਗਰਾਮਾਂ ਵਿੱਚ ਉਨ੍ਹਾਂ ਦੀ ਮੌਜੂਦਗੀ ਜਨਤਕ ਹਿੱਤ ਦਾ ਵਿਸ਼ਾ ਹੈ।



ਸੰਸਦ ਮੈਂਬਰ ਹੋਣ ਦੇ ਫਰਜ਼ ਨੂੰ ਪੂਰਾ ਕਰਨ ਬਾਰੇ ਕਿਹਾ


ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ਰਾਹੀਂ ਅਦਾਲਤ ਤੋਂ ਮੰਗ ਕੀਤੀ ਹੈ ਕਿ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਹੱਤਵਪੂਰਨ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਲਈ ਕਿਹਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਇੱਕ ਸੰਸਦ ਮੈਂਬਰ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਸੰਵਿਧਾਨਕ ਫਰਜ਼ ਹੈ ਕਿ ਉਹ ਸੰਸਦ ਦੇ ਸੈਸ਼ਨਾਂ ਵਿੱਚ ਸ਼ਾਮਲ ਹੋਣ ਅਤੇ ਸੰਸਦ ਵਿੱਚ ਜਨਤਕ ਮੁੱਦੇ ਉਠਾਉਣ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਹੋਰਾਂ ਨੂੰ ਧਿਰ ਬਣਾਇਆ ਹੈ। ਹਾਲਾਂਕਿ ਇਸ ਨੂੰ ਅਜੇ ਸੂਚੀਬੱਧ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਡਿਬਗੂਰਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਖਡੂਰ ਸਾਹਿਬ ਤੋਂ ਜਿੱਤ ਹਾਸਲ ਕੀਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।