MP Amritpal Singh: ਅੰਮ੍ਰਿਤਪਾਲ ਸਿੰਘ ਨੂੰ ਲਿਆਂਦਾ ਜਾਏਗਾ ਪੰਜਾਬ? ਡਿਬਰੂਗੜ੍ਹ ਜੇਲ੍ਹ 'ਚ ਹੁਣ ਸਿਰਫ ਦੋ ਜਣੇ ਬੰਦ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਹੁਣ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਫੌਜੀ 'ਤੇ ਲਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA)

MP Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਹੁਣ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਫੌਜੀ 'ਤੇ ਲਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਮਿਆਦ ਖਤਮ ਹੋ ਗਈ ਹੈ। ਇਸ ਤੋਂ ਬਾਅਦ ਅਜਨਾਲਾ ਪੁਲਿਸ ਦੀ ਇੱਕ ਟੀਮ ਉਸ ਨੂੰ ਲੈਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ। ਵਰਿੰਦਰ ਫੌਜੀ ਦੇ ਅੰਮ੍ਰਿਤਸਰ ਵਾਪਸ ਆਉਣ ਤੋਂ ਬਾਅਦ ਹੁਣ ਡਿਬਰੂਗੜ੍ਹ ਜੇਲ੍ਹ ਵਿੱਚ ਸਿਰਫ਼ ਅੰਮ੍ਰਿਤਪਾਲ ਸਿੰਘ ਤੇ ਉਸ ਦਾ ਸਾਥੀ ਪੱਪਲਪ੍ਰੀਤ ਸਿੰਘ ਹੀ ਰਹਿ ਗਏ ਹਨ।
ਉਧਰ, ਅੰਮ੍ਰਿਤਪਾਲ ਸਿੰਘ 'ਤੇ ਲਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) 'ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਅੱਜ ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਬਾਰੇ ਆਪਣੀ ਸਥਿਤੀ ਸਪੱਸ਼ਟ ਕਰੇਗੀ। ਅੰਦਾਜ਼ਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵੀ ਉਨ੍ਹਾਂ ਦੇ ਸਾਥੀਆਂ ਵਾਂਗ ਅੰਮ੍ਰਿਤਸਰ ਲਿਆਂਦਾ ਜਾ ਸਕਦਾ ਹੈ। ਇਸ ਤੋਂ ਬਾਅਦ ਪੰਜਾਬ ਵਿੱਚ ਉਨ੍ਹਾਂ ਖਿਲਾਫ ਕੇਸ ਚਲਾਇਆ ਜਾਏਗਾ।
ਦੱਸ ਦਈਏ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਚੁੱਕਾ ਹੈ ਜਿਨ੍ਹਾਂ ਵਿੱਚ ਦਲਜੀਤ ਸਿੰਘ ਕਾਹਨੂੰਵਾਲ, ਗੁਰਮੀਤ ਸਿੰਘ ਭਗਨਾ, ਵਰਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਭੁਪਿੰਦਰ ਸਿੰਘ ਤੇ ਕੁਲਵੰਤ ਸਿੰਘ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਮਾਰਚ 2023 ਵਿੱਚ 'ਵਾਰਿਸ ਪੰਜਾਬ ਦੇ' ਸੰਗਠਨ ਦੀਆਂ ਗਤੀਵਿਧੀਆਂ ਤੇ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਤੋਂ ਬਾਅਦ NSA ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਤੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।
ਦਰਅਸਲ ਮਾਰਚ 2023 ਵਿੱਚ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਵਿਰੁੱਧ NSA ਤਹਿਤ ਕਾਰਵਾਈ ਕੀਤੀ ਗਈ ਸੀ। ਅੰਮ੍ਰਿਤਪਾਲ ਸਿੰਘ ਤੋਂ ਇਲਾਵਾ 9 ਹੋਰ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਪਿਛਲੇ ਸਾਲ ਐਨਐਸਏ ਦੀ ਮਿਆਦ ਵਧਾ ਦਿੱਤੀ ਗਈ ਸੀ। ਪਿਛਲੇ ਮਹੀਨਿਆਂ ਵਿੱਚ ਉਨ੍ਹਾਂ ਦੇ 7 ਸਾਥੀਆਂ ਨੂੰ ਪੰਜਾਬ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਚੱਲ ਰਹੀ ਹੈ। ਹੁਣ ਵਰਿੰਦਰ ਸਿੰਘ ਫੌਜੀ ਦਾ ਐਨਐਸਏ ਪੀਰੀਅਡ ਖਤਮ ਹੋਣ ਤੋਂ ਬਾਅਦ ਉਸ ਨੂੰ ਪੰਜਾਬ ਲਿਆਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
