Punjab News: ਜਲੰਧਰ 'ਚ ਕਮਿਸ਼ਨਰੇਟ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਤੇ ਸ਼੍ਰੀ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨਿੱਜੀ ਗੰਨਮੈਨ ਗੁਰਭੇਜ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਨੂੰ ਪੁਲਿਸ ਨੇ ਨਜਾਇਜ਼ ਹਥਿਆਰ ਰੱਖਣ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਤੇ ਹੋਰ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ।



ਅਮਨ ਕਾਨੂੰਨ ਭੰਗ ਕਰਨ ਦੀ ਯੋਜਨਾ


ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਰੈਕੇਟ ਸੂਬੇ ਵਿੱਚ ਸਰਗਰਮ ਹੈ ਤੇ ਅਮਨ-ਕਾਨੂੰਨ ਨੂੰ ਭੰਗ ਕਰਨ ਲਈ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਿਹਾ ਸੀ। ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ, ਗੁਰਭੇਜ ਸਿੰਘ, ਸਤਿੰਦਰ ਸਿੰਘ, ਹਰਦੇਵ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਗੁਰਭੇਜ ਨੂੰ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਬਾਕੀਆਂ ਨੂੰ ਵੀ ਜਲਦੀ ਹੀ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ।



ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਲਖਵਿੰਦਰ ਸਿੰਘ ਤੇ ਹਰਸ਼ਦੀਪ ਸਿੰਘ ਨਸ਼ਿਆਂ ਅਤੇ ਹਥਿਆਰਾਂ ਦਾ ਵੱਡਾ ਨੈੱਟਵਰਕ ਚਲਾਉਂਦੇ ਹਨ। ਉਹ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਗੁਰਭੇਜ ਸਿੰਘ ਨੂੰ ਮਿਲੇ। ਗੁਰਭੇਜ ਸਿੰਘ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਕੇਸ ਅਤੇ ਅਜਨਾਲਾ ਥਾਣੇ ਹਮਲੇ ਦੇ ਕੇਸ ਵਿੱਚ ਕਪੂਰਥਲਾ ਜੇਲ੍ਹ ਵਿੱਚ ਸੀ। ਜਿੱਥੇ ਉਸਦੀ ਮੁਲਾਕਾਤ ਲਖਵਿੰਦਰ ਸਿੰਘ ਉਰਫ ਲੱਖੀ ਨਾਲ ਹੋਈ ਜੋ ਪਹਿਲਾਂ ਹੀ ਇੱਕ ਕਤਲ ਕੇਸ ਵਿੱਚ ਜੇਲ੍ਹ ਵਿੱਚ ਸੀ।


ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਅਤੇ ਐਨਡੀਸੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਨਵੀ ਬਾਰਾਦਰੀ ਦੀ ਪੁਲਿਸ ਨੇ ਇਹ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ 12 ਬੋਰ ਦੇ 10 ਕਾਰਤੂਸ, 315 ਬੋਰ ਦੇ ਅੱਠ ਕਾਰਤੂਸ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।