ਆਪਰੇਸ਼ਨ ਬਲੂ ਸਟਾਰ: ਜਥੇਦਾਰ ਵੱਲੋਂ ਖਾਲਿਸਤਾਨ ਤੇ ਦਿੱਤੇ ਬਿਆਨ ਤੇ ਗਰਮਾਈ ਸਿਆਸਤ, ਕਾਂਗਰਸੀ ਸਾਂਸਦ ਚੁੱਕੇ ਵੱਡੇ ਸਵਾਲ

ਏਬੀਪੀ ਸਾਂਝਾ Updated at: 06 Jun 2020 08:26 PM (IST)

ਖਾਲਿਸਤਾਨ ਦੇ ਮੁੱਦੇ ਤੇ ਦਿੱਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਲਗਾਤਾਰ ਭੱਖਦੀ ਜਾ ਰਹੀ ਹੈ।

NEXT PREV
ਲੁਧਿਆਣਾ: ਅੱਜ ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਖਾਲਿਸਤਾਨ ਦੇ ਮੁੱਦੇ ਤੇ ਦਿੱਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਲਗਾਤਾਰ ਭੱਖਦੀ ਜਾ ਰਹੀ ਹੈ। ਲੁਧਿਆਣਾ ਤੋਂ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਨੇ ਜਥੇਦਾਰਾਂ ਅਤੇ ਐਸਜੀਪੀਸੀ ਪ੍ਰਧਾਨ ਸਣੇ ਅਕਾਲੀ ਦਲ ਤੇ ਸਵਾਲ ਚੁੱਕੇ ਹਨ।

ਬਿਟੂ ਨੇ ਕਿਹਾ ਹੈ ਕਿ 

ਇਸ ਮੁੱਦੇ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।ਇਹ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।-


ਜਥੇਦਾਰ ਵੱਲੋਂ ਖਾਲਿਸਤਾਨ ਦੀ ਮੰਗ ਜਾਇਜ਼ ਕਰਾਰ

ਸਾਂਸਦ ਰਵਨੀਤ ਬਿੱਟੂ ਨੇ ਕਿਹਾ ਕਿ

ਐਸਜੀਪੀਸੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸਿੱਖ ਕੌਮ ਨਾਲ ਧੱਕੇਸ਼ਾਹੀ ਕਰ ਰਹੀ ਹੈ। ਇਸ ਮੁੱਦੇ ਤੇ ਅਕਾਲੀ ਦਲ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਕਿਹੜੇ ਮੁੱਦਿਆਂ ਤੇ ਸਰਕਾਰ ਉਨ੍ਹਾਂ ਦਾ ਸਾਥ ਨਹੀਂ ਦੇ ਰਹੀ। -


ਕੋਰੋਨਾ ਨੇ ਪਾਇਆ ਦਾਊਦ ਨੂੰ ਘੇਰਾ, ਖਬਰਾਂ 'ਚ ਮੌਤ ਦੀਆਂ ਅਟਕਲਾਂ

ਨਾਲ ਹੀ ਬਿੱਟੂ ਨੇ ਕਿਹਾ ਕਿ 

ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੀ ਬਿਆਨਬਾਜ਼ੀ ਜਥੇਦਾਰ ਵੱਲੋਂ ਕੀਤੀ ਗਈ ਹੈ।ਇਹ ਇੱਕ ਬਹੁਤ ਸਤਿਕਾਰਯੋਗ ਅਹੁਦਾ ਹੈ ਪਰ ਬਾਦਲਾਂ ਵੱਲੋਂ ਥਾਪੇ ਗਏ ਜਥੇਦਾਰ ਇਸ ਦੀ ਮਰਿਆਦਾ ਭੰਗ ਕਰ ਰਹੇ ਹਨ। ਸਿਮਰਨਜੀਤ ਸਿੰਘ ਮਾਨ ਵਰਗੇ ਨੂੰ ਕੋਈ ਵੋਟਾਂ ਤੱਕ ਨਹੀਂ ਪਾਉਂਦਾ ਪੰਜਾਬੀ ਪੰਜਾਬ ਦੀ ਭਲਾਈ ਚਾਹੁੰਦੇ ਨੇ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਖਾਲਿਸਤਾਨ ਦੀ ਮੰਗ ਨਹੀਂ ਕੀਤੀ ਜਾ ਰਹੀ।-


ਕੇਜਰੀਵਾਲ ਦੇ ਬਿਆਨ ਪੰਜਾਬ ਦੀ ਸਿਆਸਤ ‘ਚ ਹਲਚਲ, ਕਾਂਗਰਸ ਦੇ ਕਈ ਵੱਡੇ ਨੇਤਾ ਕਰ ਸਕਦੇ ‘ਝਾੜੂ’ ਦਾ ਰੁਖ਼

ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਪੰਜਾਬ ਦਾ ਹਰ ਵਿਅਕਤੀ ਖ਼ਾਲਿਸਤਾਨ ਚਾਹੁੰਦਾ ਹੈ ਤਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਮੋਦੀ ਸਰਕਾਰ ਦੇ ਕੋਲ ਜਾ ਕੇ ਇਹ ਮਤਾ ਕਿਉਂ ਨਹੀਂ ਰੱਖਦੀ।ਐੱਮਪੀ ਰਵਨੀਤ ਬਿੱਟੂ ਨੇ ਜੰਮ ਕੇ ਅਕਾਲੀ ਦਲ ਤੇ ਸ਼ਬਦੀ ਨਿਸ਼ਾਨੇ ਵਿੰਨ੍ਹੇ ਅਤੇ ਕਿਹਾ ਕਿ ਹੁਣ ਮੋਦੀ ਸਰਕਾਰ ਨੂੰ ਇਸ ਤੇ ਕੁਝ ਦਾ ਫ਼ੈਸਲਾ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

- - - - - - - - - Advertisement - - - - - - - - -

© Copyright@2025.ABP Network Private Limited. All rights reserved.