Punjab News: ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ (MP Gurjeet Aujla) ਪੋਲੈਂਡ  (Poland) ਲਈ ਰਵਾਨਾ ਹੋ ਗਏ ਹਨ। ਰੂਸ - ਯੂਕਰੇਨ  (Russia-Ukraine) ਵਿਚਾਲੇ ਚੱਲ ਰਹੀ ਜੰਗ ਦੇ ਵਿਚਕਾਰ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਬੱਚਿਆਂ ਤੇ ਭਾਰਤੀਆਂ ਦੀ ਮਦਦ ਲਈ ਪੋਲੈਂਡ ਗਏ ਹਨ।



ਔਜਲਾ ਨੇ ਕਿਹਾ ਕਿ ਬੇਸ਼ੱਕ ਭਾਰਤ ਸਰਕਾਰ (Indian Government) ਆਪਣੇ ਪੱਧਰ 'ਤੇ ਕੰਮ ਕਰ ਰਹੀ ਹੈ, ਪਰ ਇਸ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਸਾਡੀ ਅੰਬੈਸੀ ਤੇ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ 'ਚ ਕਿਹਾ ਗਿਆ ਸੀ ਕਿ ਜੇਕਰ ਤੁਸੀਂ ਜਾਣਾ ਚਾਹੁੰਦੇ ਹੋ ਤਾਂ ਜਾ ਸਕਦੇ ਹੋ।

ਮੈਂ ਹੰਗਰੀ, ਪੋਲੈਂਡ ਅਤੇ ਰੋਮਾਨੀਆ ਵਿੱਚ ਵਸਦੇ ਭਾਰਤੀ ਭਾਈਚਾਰੇ, ਸਿੱਖ ਭਾਈਚਾਰੇ ਅਤੇ ਪੰਜਾਬੀ ਭਾਈਚਾਰੇ ਨਾਲ ਗੱਲ ਕਰ ਰਿਹਾ ਹਾਂ ਤਾਂ ਜੋ ਬੱਚਿਆਂ ਦੀ ਮਦਦ ਕਰਨ। ਇਸ ਲਈ ਮੈਂ ਖੁਦ ਪੋਲੈਂਡ ਜਾ ਰਿਹਾ ਹਾਂ ਅਤੇ ਉੱਥੇ ਸਥਾਨਕ ਟਰਾਂਸਪੋਰਟ ਦਾ ਪ੍ਰਬੰਧ ਕਰਨ ਦੀ ਕੋਸ਼ਿਸ਼ ਕਰਾਂਗਾ ਤਾਂ ਜੋ ਬੱਚਿਆਂ ਨੂੰ ਬਚਾਇਆ ਜਾ ਸਕੇ।

ਖਾਰਕੀਵ ਅਤੇ ਸੁਮੀ ਵਿਚ ਫਸੇ ਸਾਡੇ ਲੋਕਾਂ ਨੂੰ ਬਚਾਉਣ ਲਈ ਜੋ ਵੀ ਯਤਨ ਕਰਨੇ ਪੈਣਗੇ ਕਰਾਂਗੇ। ਭਾਰਤ ਵਿਚ ਰਹਿੰਦਿਆਂ ਅਜਿਹਾ ਕਰਨਾ ਥੋੜ੍ਹਾ ਔਖਾ ਹੈ ਕਿਉਂਕਿ ਸਮੇਂ ਦਾ ਬਹੁਤ ਅੰਤਰ ਹੈ ਉਨ੍ਹਾਂ ਨਾਲ ਜੁੜਨ ਵਿਚ ਮੁਸ਼ਕਲ ਆਉਂਦੀ ਹੈ।



ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਈ ਲੈਵਲ ਬੈਠਕ ਬੁਲਾਈ ਸੀ। ਕੇਂਦਰੀ ਮੰਤਰੀ ਹਰਦੀਪ ਪੁਰੀ, ਜਯੋਤਿਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ ਤੇ ਸਾਬਕਾ ਫੌਜ ਮੁਖੀ ਵੀਕੇ ਸਿੰਘ ਉੱਥੇ ਫਸੇ ਵਿਦਿਆਰਥੀਆਂ ਦੇ ਬਚਾਅ ਕਾਰਜ ਵਿੱਚ ਮਦਦ ਲਈ ਯੂਕਰੇਨ ਦੇ ਗੁਆਂਢੀ ਮੁਲਕਾਂ ਦਾ ਦੌਰਾ ਕਰਨ ਲਿਆ ਭੇਜਿਆ ਸੀ। ਇਹ ਮੰਤਰੀ ਭਾਰਤ ਦੇ ਵਿਸ਼ੇਸ਼ ਦੂਤ ਵਜੋਂ ਗਏ ਹਨ।


ਰੂਸ-ਯੂਕਰੇਨ ਯੁੱਧ ਦਾ ਅੱਜ ਨੌਵਾਂ ਦਿਨ ਹੈ। ਰੂਸ ਵੱਲੋਂ ਯੂਕਰੇਨ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ ਪਰ ਯੂਕਰੇਨ ਰੂਸ ਸਾਹਮਣੇ ਝੁਕਣ ਨੂੰ ਤਿਆਰ ਨਹੀਂ ਹੈ। ਇਸ ਦੌਰਾਨ ਯੂਕਰੇਨ ਦੀ ਫੌਜ ਨੇ ਡ੍ਰੋਨ ਨਾਲ ਰੂਸ ਦਾ ਮਿਜ਼ਾਇਲ ਸਿਸਟਮ ਉਡਾ ਦਿੱਤਾ ਹੈ।