ਅੰਮ੍ਰਿਤਸਰ: ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਨੇ ਸੰਮਨ ਭੇਜਿਆ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਹਲਚਲ ਮੱਚ ਗਈ। ਇਸ ਮਾਮਲੇ 'ਚ ਪਹਿਲਾਂ ਕਾਂਗਰਸ ਇੰਚਾਰਜ ਨੇ ਪ੍ਰਤੀਕਿਰਿਆ ਦਿੰਦਿਆ ਕਿਹਾ ਕਿ ਇਹ ਸਭ ਕਰਕੇ ਮੋਦੀ ਕੈਪਟਨ ਦੀ ਆਵਾਜ਼ ਨੂੰ ਦਬਾ ਨਹੀਂ ਸਕਦੇ।

ਇਸ ਤੋਂ ਬਾਅਦ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਕੇਂਦਰ ਸਰਕਾਰ 'ਤੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਬੁਖਲਾਹਟ 'ਚ ਆ ਕੇ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਕੇਂਦਰੀ ਏਜੰਸੀਆਂ ਦਾ ਇਸਤੇਮਾਲ ਆਪਣੇ ਸਿਆਸੀ ਹਿੱਤਾਂ ਲਈ ਕਰ ਰਹੀ ਹੈ। ਮੈਂਬਰ ਪਾਰਲੀਮੈਂਟ ਔਜਲਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਵੱਲੋਂ ਭੇਜੇ ਸੰਮਨ ਦੇ ਮਾਮਲੇ 'ਚ ਪੁੱਛੇ ਸਵਾਲ ਦੇ ਜਵਾਬ 'ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਜੋ ਫੈਸਲਾ ਲਿਆ ਹੈ ਉਸ ਤੋਂ ਕਿਸਾਨੀ ਦਾ ਭਲਾ ਹੋਇਆ ਹੈ ਪਰ ਮੋਦੀ ਸਰਕਾਰ ਕਿਸਾਨਾਂ ਦੇ ਖਿਲਾਫ ਹੋਣ ਕਾਰਨ ਬੁਖਲਾਹਟ 'ਚ ਆ ਕੇ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇ ਰਹੀ ਹੈ।

ਬਿਹਾਰ ਤੋਂ PM ਮੋਦੀ ਦਾ ਐਲਾਨ, ਖੇਤੀ ਕਾਨੂੰਨ ਨਹੀਂ ਹੋਣਗੇ ਵਾਪਿਸ...!

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਵੀ ਕਈ ਸੂਬਿਆਂ 'ਚ ਕੇਂਦਰੀ ਏਜੰਸੀਆਂ ਦਾ ਇਸਤੇਮਾਲ ਕੀਤਾ ਹੈ ਪਰ ਅਜਿਹੀਆਂ ਕਾਰਵਾਈਆਂ ਨਾਲ ਕਾਂਗਰਸੀ ਵਰਕਰਾਂ ਨੂੰ ਕੋਈ ਵੀ ਫਰਕ ਨਹੀਂ ਪਵੇਗਾ। ਕੈਪਟਨ ਤੇ ਕਾਂਗਰਸ ਪਾਰਟੀ ਸਪੱਸ਼ਟ ਤੌਰ 'ਤੇ ਕਿਸਾਨਾਂ ਨਾਲ ਖੜੀ ਹੈ ਤੇ ਖੜੀ ਰਹੇਗੀ। ਔਜਲਾ ਨੇ ਇਹ ਵੀ ਕਿਹਾ ਕਿ ਕਾਂਗਰਸੀ ਵਰਕਰਾਂ ਤੇ ਆਗੂਆਂ ਦੇ ਹੌਸਲੇ ਪਹਿਲਾਂ ਵਾਂਗ ਬੁਲੰਦ ਹਨ

ਇਸ ਦੇ ਨਾਲ ਹੀ ਪੰਜਾਬ 'ਚ ਸ਼ੁਰੂ ਹੋਏ ਵਿਕਾਸ ਕਾਰਜਾਂ ਬਾਰੇ ਗੁਰਜੀਤ ਔਜਲਾ ਨੇ ਕਿਹਾ ਕਿ ਕੋਰੋਨਾਵਾਇਰਸ ਕਾਰਨ ਲੌਕਡਾਊਨ ਦੌਰਾਨ ਵਿਕਾਸ ਕਾਰਜ ਕੁਝ ਸਮੇਂ ਲਈ ਪੈਡਿੰਗ ਰੂਰ ਪਏ ਸੀ ਪਰ ਹੁਣ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ 'ਚ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਮਿੱਥੇ ਸਮੇਂ 'ਚ ਪੂਰਾ ਕੀਤਾ ਜਾਣਗੇ।

ਲੁਧਿਆਣਾ 'ਚ ਹੋਇਆ ਹਾਈ ਵੋਲਟੇਜ ਡਰਾਮਾ, ਬੀਜੇਪੀ ਤੇ ਬਸਪਾ ਵਰਕਰਾਂ ਵਲੋਂ ਇੱਕ ਦੂਜੇ ਖਿਲਾਫ ਨਾਅਰੇਬਾਜ਼ੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904