ਅੰਮ੍ਰਿਤਸਰ: ਪਾਰਲੀਮੈਂਟ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਅੰਮ੍ਰਿਤਸਰ ਦੇ ਵਿੱਚ ਸਥਿਤ ਇਤਿਹਾਸਕ ਜਲ੍ਹਿਆਂ ਵਾਲੇ ਬਾਗ ਦੇ ਮੁੱਖ ਗੇਟ 'ਤੇ ਸ਼ਹੀਦ ਊਧਮ ਸਿੰਘ ਦੇ ਬੁੱਤ ਨੇੜੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਦੇ ਸਾਥੀਆਂ ਵਲੋਂ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਸਮੇਤ ਹਰ ਵਰਗ ਦੀ ਵਿਰੋਧੀ ਦੱਸਿਆ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਅੋਜਲਾ ਦੇ ਨਾਲ ਵਿਦਿਆਰਥੀ ਆਗੂ, ਕਿਸਾਨ ਆਗੂ, ਆੜ੍ਹਤੀ ਆਗੂ, ਪਹਿਲਾਂ ਮਜ਼ਦੂਰ ਜਿਲਾਂਦੇ ਆਗੂ ਅਤੇ ਵਪਾਰੀ ਆਗੂ ਮੌਜੂਦ ਰਹੇ।

ਦੱਸ ਦਈਏ ਕਿ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਕੈਬਨਿਟ ਦੇ ਵਿੱਚ ਪਾਸ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਨੂੰ ਹੁਣ ਲੋਕ ਸਭਾ ਦੇ ਵਿਚ ਲਿਆਉਣ ਦੀ ਤਿਆਰੀ ਹੈ ਪਰ ਸਮੁੱਚੇ ਦੇਸ਼ ਦੇ ਕਿਸਾਨ ਪ੍ਰੇਸ਼ਾਨ ਹਨ ਤੇ ਕਾਂਗਰਸ ਪਾਰਟੀ ਇਸ ਦਾ ਲੋਕ ਸਭਾ ਦੇ ਵਿੱਚ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਹੋ ਸਕਿਆ ਆਵਾਜ਼ ਬੁਲੰਦ ਕਰੇਗੀ

ਇਸ ਦੇ ਨਾਲ ਹੀ ਸੁਖਬੀਰ ਬਾਦਲ ਵੱਲੋਂ ਜਾਰੀ ਕੀਤੀ ਗਈ ਕੇਂਦਰੀ ਖੇਤੀਬਾੜੀ ਮੰਤਰੀ ਦੀ ਚਿੱਠੀ ਦੇ ਬਾਰੇ ਗੁਰਜੀਤ ਸਿੰਘ ਅੌਜਲਾ ਨੇ ਕਿਹਾ ਕਿ ਸੁਖਬੀਰ ਬਾਦਲ ਦੱਸੇ ਕਿ ਨਰਿੰਦਰ ਮੋਦੀ ਦੇ ਅੱਗੇ ਕੇਂਦਰੀ ਖੇਤੀਬਾੜੀ ਮੰਤਰੀ ਦੀ ਚਿੱਠੀ ਦਾ ਕੀ ਮੁੱਲ ਹੈ ਜਾਂ ਤਾਂ ਕੇਂਦਰ ਸਰਕਾਰ ਇਸ ਨੂੰ ਕੈਬਨਿਟ 'ਚ ਰੱਦ ਕਰੇ। ਉਨ੍ਹਾਂ ਕਿਹਾ ਕਿ ਕੈਬਨਿਟ ਦੇ ਵਿੱਚ ਹਰਸਿਮਰਤ ਕੌਰ ਬਾਦਲ ਦੀ ਹਾਜ਼ਰੀ ਵਿੱਚ ਕਿਸਾਨ ਵਿਰੋਧੀ ਕਾਨੂੰਨ ਤਾਂ ਪਾਸ ਕਰ ਦਿੱਤੇ ਗਏ, ਹੁਣ ਸੁਖਬੀਰ ਬਾਦਲ ਸਿਰਫ ਰਾਜਨੀਤੀ ਕਰ ਰਹੇ ਹਨ

ਔਜਲਾ ਨੇ ਸਾਫ਼ ਤੌਰ 'ਤੇ ਕਿਹਾ ਕਿ ਸੁਖਬੀਰ ਬਾਦਲ ਦੇ ਇਨ੍ਹਾਂ ਹੀ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦੇ ਹਨ ਤਾਂ ਸਭ ਤੋਂ ਪਹਿਲਾਂ ਕੇਂਦਰ ਦੀ ਕੈਬਨਿਟ ਚੋਂ ਬਾਹਰ ਨਿਕਲਣ ਔਜਲਾ ਨੇ ਇਹ ਵੀ ਆਖਿਆ ਕਿ ਸੁਖਬੀਰ ਬਾਦਲ ਨੇ ਹੁਣ ਕਿਸਾਨਾਂ ਦੇ ਹੱਕ ਦੀ ਗੱਲ ਉਸ ਵੇਲੇ ਕਰਨੀ ਹੈ ਜਦੋਂ ਨਰਿੰਦਰ ਮੋਦੀ ਨੇ ਇਨ੍ਹਾਂ ਨੂੰ ਆਪਣੀ ਸਰਕਾਰ ਚੋਂ ਬਾਹਰ ਕੱਢ ਦੇਣਾ ਹੈ। ਜਿਵੇਂ ਦਿੱਲੀ ਤੇ ਹਰਿਆਣਾ ਦੇ ਵਿੱਚ ਭਾਜਪਾ ਨੇ ਅਕਾਲੀ ਦਲ ਨੂੰ ਬਾਹਰ ਦਾ ਰਸਤਾ ਵਿਖਾਇਆ ਸੀ



ਇਸ ਮੌਕੇ ਅੋਜਲਾ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਸ ਮੁੱਦੇ ਤੇ ਸਟੈਂਡ ਸਪੱਸ਼ਟ ਹੈ ਜਲ੍ਹਿਆਂ ਵਾਲੇ ਬਾਗ ਦੀ ਮਿੱਟੀ 'ਤੇ ਧਰਨੇ ਦੀ ਥਾਂ ਨੂੰ ਚੋਣਾਂ ਇਹ ਸੰਕੇਤ ਦੇਣਾ ਹੈ ਕਿ ਇਸ ਥਾਂ ਤੋਂ ਸ਼ੁਰੂ ਹੋਣ ਵਾਲੀ ਹਰ ਲੜਾਈ ਨੂੰ ਲੋਕਾਂ ਦੇ ਵਾਸਤੇ ਲੜਿਆ ਗਿਆ ਹੈ ਤੇ ਜਿੱਤ ਹਾਸਲ ਕੀਤੀ ਗਈ ਹੈ

ਇਸ ਤੋਂ ਇਲਾਵਾ ਨੀਟ-ਜੇਈਈ ਦੀ ਪ੍ਰੀਖਿਆਵਾਂ 'ਤੇ ਵੀ ਔਜਲਾ ਨੇ ਕੋਦਰ ਸਰਕਾਰ ਨੂੰ ਕੜੇ ਹੱਥੀ ਲਿਆ। ਗੁਰਜੀਤ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਧੱਕੇ ਨਾਲ ਵਿਦਿਆਰਥੀਆਂ ਨੂੰ ਨੀਟ ਅਤੇ ਜੇਈਈ ਦੀ ਪ੍ਰੀਖਿਆ ਲਈ ਮਜਬੂਰ ਕੀਤਾ ਜਾ ਰਿਹਾ ਹੈ ਜੋ ਗ਼ਰੀਬ ਵਿਦਿਆਰਥੀਆਂ ਦੇ ਲਈ ਸੰਭਵ ਨਹੀਂ ਹੈ ਇਸ ਦੇ ਲਈ ਕੇਂਦਰ ਸਰਕਾਰ ਨੂੰ ਹਾਲ ਦੀ ਘੜੀ ਇਸ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦੇਣਾ ਚਾਹੀਦਾ ਹੈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904