Arvind Kejriwal Resignation: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ(Arvind kejriwal) ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਜਿੱਥੇ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਘੇਰ ਰਹੀਆਂ ਹਨ, ਉਥੇ 'ਆਪ' ਆਗੂ ਕੇਜਰੀਵਾਲ ਦੇ ਫੈਸਲੇ ਦੀ ਤਾਰੀਫ ਕਰ ਰਹੇ ਹਨ। ਇਸ ਸਬੰਧੀ ਪੰਜਾਬ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਕਿਹਾ ਕਿ ਜਨਤਾ ਦਾ ਫੈਸਲਾ ਆਉਣ ਤੱਕ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਫੈਸਲਾ ਕੋਈ ਇਮਾਨਦਾਰ ਵਿਅਕਤੀ ਹੀ ਲੈ ਸਕਦਾ ਹੈ।


'ਆਪ' ਸਾਂਸਦ ਨੇ ਅੱਗੇ ਕਿਹਾ ਕਿ ਜਦੋਂ ਕੋਈ ਨੇਤਾ ਜੇਲ੍ਹ ਜਾਂਦਾ ਹੈ ਤਾਂ ਜਦੋਂ ਉਹ ਬਾਹਰ ਆਉਂਦਾ ਹੈ ਤਾਂ ਉਹ ਸੋਚਦਾ ਹੈ ਕਿ ਹੁਣ ਮੈਂ ਕੁਰਸੀ 'ਤੇ ਬੈਠਾਂਗਾ, ਹੁਣ ਮੈਂ ਮੁੱਖ ਮੰਤਰੀ ਬਣਾਂਗਾ ਪਰ ਜੇ ਕੋਈ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਮੁੱਖ ਮੰਤਰੀ ਦਾ ਅਹੁਦਾ ਛੱਡ ਸਕਦਾ ਹੈ, ਤਾਂ ਸਿਰਫ਼ ਅਰਵਿੰਦ ਕੇਜਰੀਵਾਲ ਹੀ ਕਰ ਸਕਦੇ ਹਨ। ਦਿੱਲੀ ਦੇ ਲੋਕ ਇੱਕ ਵਾਰ ਫਿਰ ਉਨ੍ਹਾਂ ਨੂੰ ਭਾਰੀ ਬਹੁਮਤ ਦੇ ਕੇ ਮੁੱਖ ਮੰਤਰੀ ਬਣਾਉਣਗੇ ਕਿਉਂਕਿ ਉਹ ਦੇਸ਼ ਦੀ ਰਾਜਨੀਤੀ ਵਿੱਚ ਬਦਲਾਅ ਲਿਆਉਣ ਆਏ ਹਨ। ਉਹ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਅੱਜ ਮੈਨੂੰ ਹੋਰ ਵੀ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੈਂ ਉਸ ਨੇਤਾ ਨਾਲ ਕੰਮ ਕਰ ਰਿਹਾ ਹਾਂ। ਭਾਜਪਾ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।


'ਦਿੱਲੀ ਦੇ ਲੋਕਾਂ ਦਾ ਕੰਮ ਨਹੀਂ ਰੁਕੇਗਾ'


ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦਿੱਲੀ ਦੀ ਹਰ ਗਲੀ 'ਚ ਜਾ ਕੇ ਅਪੀਲ ਕਰਨਗੇ ਕਿ ਜੇ ਦਿੱਲੀ ਦੇ ਲੋਕਾਂ ਨੂੰ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਇਮਾਨਦਾਰ ਹਨ ਤਾਂ ਦਿੱਲੀ ਦੇ ਲੋਕ ਉਨ੍ਹਾਂ ਦਾ ਸਾਥ ਦੇਣਗੇ। ਮੈਨੂੰ ਭਰੋਸਾ ਹੈ ਕਿ ਆਮ ਆਦਮੀ ਪਾਰਟੀ 2025 ਵਿੱਚ 2015 ਅਤੇ 2020 ਵਿੱਚ ਮਿਲੇ ਬਹੁਮਤ ਨਾਲੋਂ ਵੀ ਵੱਧ ਬਹੁਮਤ ਨਾਲ ਸਰਕਾਰ ਬਣਾਏਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਧਾਇਕ ਦਲ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਹੀ ਮੁੱਖ ਮੰਤਰੀ ਬਣਾਇਆ ਜਾਵੇਗਾ, ਪਰ ਦਿੱਲੀ ਦੇ ਲੋਕਾਂ ਦੇ ਕੰਮ ਨਹੀਂ ਰੁਕਣਗੇ।


ਇਹ ਵੀ ਪੜ੍ਗੋ-ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਕੌਣ ਚਲਾਏਗਾ ਦਿੱਲੀ 'ਚ ਸਰਕਾਰ, ਕੀ ਕਹਿੰਦਾ ਹੈ ਕਾਨੂੰਨ ?