ਬਰਨਾਲਾ ਨੂੰ ਨਗਰ ਨਿਗਮ ਦਾ ਦਰਜਾ ਮਿਲਣ ‘ਤੇ MP ਮੀਤ ਹੇਅਰ ਨੇ ਦਿੱਤੀ ਵਧਾਈ, ਕਿਹਾ-ਹੁਣ ਬਰਨਾਲੇ ਦੀ ਤਰੱਕੀ ਦੇ ਹੋਰ ਖੁੱਲ੍ਹਣਗੇ ਰਾਹ
ਸੰਗਰੂਰ ਤੋਂ ਲੋਕ ਸਭ ਮੈਂਬਰ ਤੇ ਬਰਨਾਲਾ ਤੋਂ ਸਾਬਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਵਾਸੀਆਂ ਲਈ ਇਹ ਖ਼ਬਰ ਸਾਂਝੀ ਕਰਨ ਦੀ ਖੁਸ਼ੀ ਲੈ ਰਿਹਾ ਹਾਂ ਕਿ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਸ਼ਹਿਰ ਵਾਸੀਆਂ ਵੱਲੋਂ ਮੈਂ ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਤਹਿ ਦਿਲੋਂ ਧੰਨਵਾਦੀ ਹਾਂ
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਜਿਸ ਵਿੱਚ ਕਈ ਮਹੱਤਵਪੂਰਨ ਫੈਸਲਿਆਂ 'ਤੇ ਵਿਚਾਰ ਕੀਤਾ ਗਿਆ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਲੁਧਿਆਣਾ ਵਿੱਚ ਇੱਕ ਨਵੀਂ ਸਬ-ਤਹਿਸੀਲ ਬਣਾਈ ਜਾਵੇਗੀ। ਇਸ ਦੇ ਨਾਲ ਹੀ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਵਜੋਂ ਅਪਗ੍ਰੇਡ ਕੀਤਾ ਗਿਆ ਹੈ।
ਇਸ ਤੋਂ ਬਾਅਦ ਸੰਗਰੂਰ ਤੋਂ ਲੋਕ ਸਭ ਮੈਂਬਰ ਤੇ ਬਰਨਾਲਾ ਤੋਂ ਸਾਬਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਵਾਸੀਆਂ ਲਈ ਇਹ ਖ਼ਬਰ ਸਾਂਝੀ ਕਰਨ ਦੀ ਖੁਸ਼ੀ ਲੈ ਰਿਹਾ ਹਾਂ ਕਿ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਸ਼ਹਿਰ ਵਾਸੀਆਂ ਵੱਲੋਂ ਮੈਂ ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਤਹਿ ਦਿਲੋਂ ਧੰਨਵਾਦੀ ਹਾਂ ਜਿਨਾਂ ਬਰਨਾਲਾ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਹੈ ।
ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ @meet_hayer ਬਰਨਾਲਾ ਵਾਸੀਆਂ ਨੂੰ ਸ਼ਹਿਰ ਨੂੰ ਨਗਰ ਨਿਗਮ ਦਾ ਦਰਜਾ ਮਿਲਣ ‘ਤੇ ਵਧਾਈ ਦਿੱਤੀ ਨਾਲ ਹੀ CM ਭਗਵੰਤ ਮਾਨ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਵੀ ਕੀਤਾ। pic.twitter.com/KS4OfnHL9J
— AAP Punjab (@AAPPunjab) October 28, 2025
ਇਸ ਮੌਕੇ ਵੀਡੀਓ ਸਾਂਝੀ ਕਰਕੇ ਮੀਤ ਹੇਅਰ ਨੇ ਕਿਹਾ ਕਿ ਅੱਜ ਬਹੁਤ ਖ਼ੁਸ਼ੀ ਦਾ ਦਿਨ ਹੈ ਕਿਉਂਖਿ ਪੰਜਾਬ ਦੀ ਵਜ਼ਾਰਤ ਨੇ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਦਾ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਦੀ ਮੰਗ ਪੂਰੀ ਹੋਈ ਹੈ,
ਇਸ ਮੌਕੇ ਮੀਤ ਹੇਅਰ ਨੇ ਕਿਹਾਕਿ ਨਗਰ ਨਿਗਮ ਬਣਨ ਨਾਲ ਬਰਨਾਲੇ ਦੀ ਤਰੱਕੀ ਦੀ ਰਾਹ ਖੱਲ੍ਹਣਗੇ ਤੇ ਇਸ ਨਾਲ ਇਲਾਕੇ ਵਿੱਚ ਕਈ ਪ੍ਰਾਜੈਕਟ ਆਉਣਗੇ ਇਸ ਤੋਂ ਇਲਾਵਾ ਇਲਾਕੇ ਦੀ ਤਰੱਕ ਲਈ ਸਰਕਾਰ ਤੋਂ ਸੈਂਕੜੇ ਕਰੋੜ ਦੇ ਫੰਡ ਦੇ ਰਾਹ ਖੁੱਲ੍ਹਣਗੇ। ਅਖੀਰ ਵਿੱਚ ਸੰਸਦ ਮੈਂਬਰ ਨੇ ਮੁੜ ਤੋਂ ਇਸ ਲਈ ਵਧਾਈ ਦਿੱਤੀ ਹੈ ਤੇ ਸਰਕਾਰ ਦਾ ਧੰਨਵਾਦ ਕੀਤਾ।
ਜ਼ਿਕਰ ਕਰ ਦਈਏ ਕਿ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਨੇ ਕਿਹਾ ਕਿ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਵਜੋਂ ਅਪਗ੍ਰੇਡ ਕੀਤਾ ਗਿਆ ਹੈ ਕਿਉਂਕਿ ਬਰਨਾਲਾ ਦੀ ਆਬਾਦੀ ਅਤੇ ਜੀ. ਐੱਸ. ਟੀ. ਦੀ ਕੁਲੈਕਸ਼ਨ ਇਹ ਸ਼ਰਤਾਂ ਪੂਰੀਆਂ ਕਰਦੀ ਹੈ। ਬਰਨਾਲਾ ਵਿਖੇ ਵੱਡੀ ਗਿਣਤੀ 'ਚ ਇੰਡਸਟਰੀ ਮੌਜੂਦ ਹੈ ਅਤੇ ਬਰਨਾਲਾ ਦੇ ਲੋਕਾਂ ਦੀ ਇਹ ਲੰਬੇ ਚਿਰਾਂ ਤੋਂ ਮੰਗ ਸੀ।




















