ਪੰਜਾਬ ਤੋਂ MP ਰਾਘਵ ਚੱਢਾ ਨੇ ਰਾਜ ਸਭਾ 'ਚ ਨਸ਼ੇ ਦੇ ਮੁੱਦੇ 'ਤੇ ਚਰਚਾ ਦੀ ਕੀਤੀ ਮੰਗ
ਪੰਜਾਬ ਤੋਂ ਆਪ ਦੇ ਰਾਜ ਸਭਾ ਐਮਪੀ ਰਾਘਵ ਚੱਢਾ ਨੇ ਸੰਸਦ 'ਚ ਨਸ਼ੇ ਦੇ ਮੁੱਦੇ 'ਤੇ ਚਰਚਾ ਦੀ ਮੰਗ ਕੀਤੀ ਹੈ।ਇਸ ਦੇ ਲਈ ਚੱਢਾ ਨੇ ਸਸਪੈਨਸ਼ਨ ਨੋਟਿਸ ਵੀ ਦਿੱਤਾ ਕੀਤਾ ਹੈ।
ਚੰਡੀਗੜ੍ਹ: ਪੰਜਾਬ ਤੋਂ ਆਪ ਦੇ ਰਾਜ ਸਭਾ ਐਮਪੀ ਰਾਘਵ ਚੱਢਾ ਨੇ ਸੰਸਦ 'ਚ ਨਸ਼ੇ ਦੇ ਮੁੱਦੇ 'ਤੇ ਚਰਚਾ ਦੀ ਮੰਗ ਕੀਤੀ ਹੈ।ਇਸ ਦੇ ਲਈ ਚੱਢਾ ਨੇ ਸਸਪੈਨਸ਼ਨ ਨੋਟਿਸ ਵੀ ਦਿੱਤਾ ਕੀਤਾ ਹੈ।ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਪੰਜਾਬ ਤੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਸਾਜ਼ਿਸ਼ ਦੇ ਮੁੱਦੇ 'ਤੇ ਚਰਚਾ ਕਰਨ ਲਈ ਚੱਢਾ ਨੇ ਰਾਜ ਸਭਾ ਵਿੱਚ ਸਸਪੈਨਸ਼ਨ ਆਫ ਬਿਜ਼ਨਸ ਨੋਟਿਸ ਦਿੱਤਾ ਹੈ।
ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਰਾਘਵ ਚੱਢਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਗੱਲਬਾਤ ਹੋਵੇਗੀ।ਅੰਮ੍ਰਿਤਸਰ ਦੀਆਂ ਇਨ੍ਹਾਂ 'ਤੇ 12 ਫੀਸਦੀ ਜੀਐਸਟੀ ਟੈਕਸ ਲਾਉਣ ਦਾ ਮੁੱਦਾ ਵੀ ਵਿਚਾਰਿਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਮੁਲਾਕਾਤ ਕਰੀਬ 12 ਵਜੇ ਮਿਲਣਗੇ।
ਬੀਤੇ ਦਿਨ ਗੁਜਰਾਤ ਪੁਲਿਸ ਨੇ ਇੰਟਰਨੈਸ਼ਨਲ ਡਰੱਗ ਨੈੱਟਵਰਕ ਦੇ ਖਿਲਾਫ਼ ਸਭ ਤੋਂ ਵੱਡੀ ਮੁਹਿੰਮ ਛੇੜੀ। ਭਾਰਤ ਅਤੇ ਪਾਕਿਸਤਾਨ ਵਿਚਕਾਰ ਅੰਤਰਰਾਸ਼ਟਰੀ ਸਮੁੰਦਰੀ ਸਰਹੱਦ ਲਾਈਨ (IMBL) 'ਤੇ ਗੁਜਰਾਤ ATS ਕੋਸਟ ਗਾਰਡ ਦੇ ਨਾਲ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਗੁਜਰਾਤ ਪੁਲਿਸ ਨੇ ਪਿਛਲੇ 6 ਮਹੀਨਿਆਂ ਵਿੱਚ ਐਨਡੀਪੀਐਸ ਐਕਟ ਤਹਿਤ 422 ਕੇਸ ਦਰਜ ਕੀਤੇ ਹਨ ਅਤੇ ਕਰੀਬ 667 ਡਰੱਗ ਮਾਫੀਆ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਦੌਰਾਨ 25 ਹਜ਼ਾਰ 699 ਕਿਲੋ ਨਸ਼ੀਲਾ ਪਦਾਰਥ ਜ਼ਬਤ ਕੀਤਾ ਗਿਆ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 5 ਹਜ਼ਾਰ ਕਰੋੜ ਰੁਪਏ ਹੈ। ਭਾਰਤ ਦੇ ਦੁਸ਼ਮਣਾਂ ਵੱਲੋਂ ਨਸ਼ੇ ਨੂੰ ਭਾਰਤੀ ਸਰਹੱਦ ਵਿੱਚ ਲਿਆਉਣ ਤੋਂ ਪਹਿਲਾਂ ਹੀ ਸਮੁੰਦਰ ਦੇ ਵਿਚਕਾਰੋਂ ਰੰਗੇ ਹੱਥੀਂ ਫੜਿਆ ਜਾ ਰਿਹਾ ਹੈ। ਇਸ ਦੌਰਾਨ ਕਈ ਵਾਰ ਸਮੁੰਦਰ 'ਚ ਹੀ ਗੋਲੀਬਾਰੀ ਹੋ ਚੁੱਕੀ ਹੈ।
ਗੁਜਰਾਤ ਏਟੀਐਸ ਕੋਸਟ ਗਾਰਡ ਦੇ ਨਾਲ-ਨਾਲ ਪੁਲਿਸ ਅਤੇ ਹੋਰ ਕੇਂਦਰੀ ਏਜੰਸੀਆਂ ਡਰੱਗ ਮਾਫੀਆ ਖਿਲਾਫ ਲਗਾਤਾਰ ਕਾਰਵਾਈ ਕਰ ਰਹੀਆਂ ਹਨ। ਰਾਤ ਦੇ ਹਨੇਰੇ 'ਚ ਵੀ ਸਮੁੰਦਰ ਦੇ ਵਿਚਕਾਰ ਆਪ੍ਰੇਸ਼ਨ ਕੀਤਾ ਗਿਆ ਹੈ। ਹੁਣ ਤੱਕ ਅਜਿਹੇ ਕੁੱਲ 10 ਆਪਰੇਸ਼ਨ ਕੀਤੇ ਜਾ ਚੁੱਕੇ ਹਨ। ਇਸ ਦੌਰਾਨ ਕਰਾਚੀ ਦੇ ਸਭ ਤੋਂ ਵੱਡੇ ਡਰੱਗ ਮਾਫੀਆ ਦੇ ਪੁੱਤਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਸੁਰੱਖਿਆ ਬਲ ਸਪੱਸ਼ਟ ਤੌਰ 'ਤੇ ਮੰਨ ਰਹੇ ਹਨ ਕਿ ਪਾਕਿਸਤਾਨ ਸਾਡੇ ਦੇਸ਼ ਦੀ ਜਵਾਨੀ ਨੂੰ ਤਬਾਹ ਕਰਨਾ ਚਾਹੁੰਦਾ ਹੈ, ਇਸੇ ਲਈ ਇੰਨੇ ਵੱਡੇ ਪੱਧਰ 'ਤੇ ਨਸ਼ੇ ਭੇਜੇ ਜਾ ਰਹੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :