Punjab News: ਪੰਜਾਬ 'ਚ ਕਾਂਗਰਸ ਲਈ ਸਭ ਤੋਂ ਵੱਡੀ ਸਮੱਸਿਆ ਇਸ ਦੇ ਆਗੂਆਂ ਵਿੱਚ ਫੁੱਟ ਹੈ। ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਆਗੂਆਂ ਦੇ ਆਪਸੀ ਮਤਭੇਦਾਂ ਕਾਰਨ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਵੀ ਇਸ ਗੱਲ ਨੂੰ ਸਵੀਕਾਰ ਕਰ ਲਿਆ ਹੈ। ਰਵਨੀਤ ਬਿੱਟੂ ਨੇ ਲੋਕ ਸਭਾ 'ਚ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਲੋਕਾਂ ਦੀ ਪਸੰਦ ਨਹੀਂ, ਸਗੋਂ ਉਨ੍ਹਾਂ ਦੀ ਪਾਰਟੀ ਦੇ ਲੋਕ ਆਪਸ 'ਚ ਲੜਦੇ ਹਨ। ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਆਪਸੀ ਲੜਾਈ ਕਾਰਨ ਉਨ੍ਹਾਂ ਦੀ ਪਾਰਟੀ ਦੀ ਹਾਰ ਹੋਈ ਹੈ। ਦਿੱਲੀ ਮਿਉਂਸਪਲ ਕਾਰਪੋਰੇਸ਼ਨ ਬਿੱਲ 2022 'ਤੇ ਚਰਚਾ 'ਚ ਹਿੱਸਾ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਕਰਾਰੀ ਹਾਰ ਦਾ ਕਾਰਨ ਪਾਰਟੀ ਆਗੂਆਂ ਦੀ ਆਪਸੀ ਲੜਾਈ ਹੈ। ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਜ਼ਿਕਰ ਕਰਦਿਆਂ ਬਿੱਟੂ ਨੇ ਕਿਹਾ ਕਿ ਅਸੀਂ ਕਾਂਗਰਸੀ ਆਪਸ 'ਚ ਲੜੇ। ਇਹ ਸਾਡਾ ਕਸੂਰ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਲੋਕਾਂ ਦੀ ਪਸੰਦ ਨਹੀਂ ਰਹੀ। ਕਾਂਗਰਸ ਦੀ ਕਰਾਰੀ ਹਾਰਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਸਮਾਂ ਆ ਗਿਆ ਹੈ ਛੇ ਮਹੀਨਿਆਂ ਬਾਅਦ ਦੇਖਾਂਗੇ। ਬਿੱਟੂ ਨੇ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ 'ਤੇ ਸਰਕਾਰੀ ਇਸ਼ਤਿਹਾਰਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ। 'ਆਪ' 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਇਸ਼ਤਿਹਾਰਾਂ ਦਾ ਪੈਸਾ ਪੰਜਾਬ 'ਚ ਖਰਚ ਕੀਤਾ ਤੇ ਹੁਣ ਪੰਜਾਬ ਦਾ ਪੈਸਾ ਗੁਜਰਾਤ 'ਚ ਲਗਾਇਆ ਜਾਵੇਗਾ। ਦੱਸ ਦੇਈਏ ਕਿ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀਆਂ 117 ਵਿੱਚੋਂ 92 ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ ਸੀ। ਪਿਛਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ 77 ਸੀਟਾਂ ਜਿੱਤੀਆਂ ਸਨ, ਪਰ ਇਸ ਵਾਰ ਪਾਰਟੀ ਸਿਰਫ਼ 18 ਸੀਟਾਂ ਹੀ ਜਿੱਤ ਸਕੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਾਂਗਰਸ ਦੇ ਸਾਰੇ ਵੱਡੇ ਆਗੂ ਵਿਧਾਨ ਸਭਾ ਚੋਣਾਂ ਹਾਰ ਗਏ ਹਨ।
Punjab News: MP ਰਵਨੀਤ ਬਿੱਟੂ ਦਾ ਦਾਅਵਾ, ਪੰਜਾਬ 'ਚ 'ਆਪ' ਨਹੀਂ ਸੀ ਲੋਕਾਂ ਦੀ ਪਸੰਦ, ਆਪਸੀ ਫੁੱਟ ਨੇ ਕਾਂਗਰਸ ਨੂੰ ਹਰਾਇਆ
abp sanjha | ravneetk | 01 Apr 2022 02:56 PM (IST)
ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਜ਼ਿਕਰ ਕਰਦਿਆਂ ਬਿੱਟੂ ਨੇ ਕਿਹਾ ਕਿ ਅਸੀਂ ਕਾਂਗਰਸੀ ਆਪਸ 'ਚ ਲੜੇ। ਇਹ ਸਾਡਾ ਕਸੂਰ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਲੋਕਾਂ ਦੀ ਪਸੰਦ ਨਹੀਂ ਰਹੀ।
MP Ravneet Bittu