ਪੁਲਿਸ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਦੇ ਹੱਕ 'ਚ ਹਾਈ MP ਰੇਖਾ, CM ਮਾਨ ਨੂੰ ਚਿੱਠੀ ਲਿਖ ਕੇ ਕਰ ਲਈ ਆਹ ਮੰਗ
Punjab News: ਭਾਜਪਾ ਰਾਜ ਸਭਾ ਮੈਂਬਰ ਰੇਖਾ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਫੌਜ ਦੇ ਅਧਿਕਾਰੀ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਵਹਿਸ਼ੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ।

Punjab News: ਭਾਜਪਾ ਰਾਜ ਸਭਾ ਮੈਂਬਰ ਰੇਖਾ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਫੌਜ ਦੇ ਅਧਿਕਾਰੀ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਵਹਿਸ਼ੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਹ ਘਟਨਾ 13 ਮਾਰਚ ਦੀ ਰਾਤ ਨੂੰ ਪਟਿਆਲਾ ਵਿੱਚ ਵਾਪਰੀ ਸੀ, ਜਿੱਥੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਨੇ ਪਾਰਕਿੰਗ ਦੇ ਇੱਕ ਮਾਮੂਲੀ ਝਗੜੇ ਨੂੰ ਲੈਕੇ ਕਰਨਲ ਬਾਠ ਅਤੇ ਉਸ ਦੇ ਪੁੱਤਰ ‘ਤੇ ਹਿੰਸਕ ਹਮਲਾ ਕੀਤਾ ਸੀ।
ਸੰਸਦ ਮੈਂਬਰ ਰੇਖਾ ਸ਼ਰਮਾ ਨੇ ਇਸ ਘਟਨਾ ਨੂੰ ਪੂਰੇ ਦੇਸ਼ ਲਈ ਸ਼ਰਮਨਾਕ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਘਿਨਾਉਣੇ ਕਾਰੇ ਨੇ ਨਾ ਸਿਰਫ਼ ਫੌਜੀ ਭਾਈਚਾਰੇ ਸਗੋਂ ਪੂਰੇ ਦੇਸ਼ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਐਮਪੀ ਰੇਖਾ ਸ਼ਰਮਾ ਨੇ ਮੰਗ ਕੀਤੀ ਕਿ ਸਾਰੇ ਦੋਸ਼ੀ ਪੁਲਿਸ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।
ਇਸ ਮਾਮਲੇ ਦੀ ਜਾਂਚ ਕਿਸੇ ਨਿਰਪੱਖ ਅਤੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ। ਦੋਸ਼ੀਆਂ ਵਿਰੁੱਧ ਢੁਕਵੀਆਂ ਧਾਰਾਵਾਂ ਤਹਿਤ ਸਖ਼ਤ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ। ਪੀੜਤ ਪਰਿਵਾਰ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ‘ਤੇ ਕੋਈ ਦਬਾਅ ਨਾ ਪਾਇਆ ਜਾ ਸਕੇ।
ਸੰਸਦ ਮੈਂਬਰ ਰੇਖਾ ਸ਼ਰਮਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਐਫਆਈਆਰ (FIR) ਇਸ ਤਰੀਕੇ ਨਾਲ ਦਰਜ ਕੀਤੀ ਗਈ ਹੈ ਕਿ ਅਸਲ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੀੜਤ ਨੂੰ ਝੂਠੇ ਫਸਾਇਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨਿਆਂ ਵਿੱਚ ਦੇਰੀ ਹੋਈ ਜਾਂ ਇਸਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਇਹ ਪੂਰੇ ਦੇਸ਼ ਨੂੰ ਗਲਤ ਸੁਨੇਹਾ ਦੇਵੇਗਾ।
ਦੱਸ ਦਈਏ ਕਿ ਕਰਨਲ ਪੁਸ਼ਪਿੰਦਰ ਸਿੰਘ ਬਾਠ (Colonel Pushpinder Singh Bath) ਦੀ ਪਤਨੀ ਰੀਤੂ ਬਾਠ ਸਮੇਤ ਸਾਬਕਾ ਸੈਨਿਕ ਜਥੇਬੰਦੀਆਂ ਨਾਲ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨੇ ਤੇ ਬੈਠ ਗਏ ਹਨ। ਇਸ ਦੌਰਾਨ ਕਰਨਲ ਦੀ ਪਤਨੀ ਨੇ ਪੁਲਿਸ ਵਲੋਂ ਕੁੱਟਮਾਰ ਅਤੇ ਢਿੱਲੀ ਕਾਰਵਾਈ ਦੇ ਦੋਸ਼ ਲਗਾਏ। ਰੀਤੂ ਬਾਠ ਨੇ ਪੰਜਾਬ ਪੁਲਸ ਖਿਲਾਫ ਨਾਅਰੇਬਾਜੀ ਕਰਦਿਆਂ SSP ਦਾ ਤਬਾਦਲਾ ਕਰਨ ਅਤੇ ਹਮਲੇ ਵਿੱਚ ਸ਼ਾਮਿਲ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
