ਸਿਮਰਨਜੀਤ ਮਾਨ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼, ਦੀਪਕ ਟੀਨੂੰ ਫਰਾਰ, ਅਲਫਾਜ਼ 'ਤੇ ਜਾਨਲੇਵਾ ਹਮਲਾ ਤੇ CM ਖੁਸ਼ੀ 'ਚ ਭੰਗੜਾ ਪਾ ਰਿਹਾ...
ਮੁੱਖ ਮੰਤਰੀ ਭਗਵੰਤ ਮਾਨ ਦੀ ਭੰਗੜਾ ਪਾਉਣ ਦੀ ਵੀਡੀਓ ਸਾਹਮਣੇ ਆਉਆ ਤੋਂ ਬਾਅਦ ਵਿਰੋਧੀ ਲਗਾਤਾਰ ਮਾਨ ਸਰਕਾਰ 'ਤੇ ਤਨਜ਼ ਕੱਸ ਰਹੇ ਹਨ।ਹੁਣ ਐਮਪੀ ਸਿਮਰਨਜੀਤ ਮਾਨ ਨੇ ਆਪ ਸਰਕਾਰ 'ਤੇ ਤਨਜ਼ ਕੱਸਿਆ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਭੰਗੜਾ ਪਾਉਣ ਦੀ ਵੀਡੀਓ ਸਾਹਮਣੇ ਆਉਆ ਤੋਂ ਬਾਅਦ ਵਿਰੋਧੀ ਲਗਾਤਾਰ ਮਾਨ ਸਰਕਾਰ 'ਤੇ ਤਨਜ਼ ਕੱਸ ਰਹੇ ਹਨ। ਹੁਣ ਐਮਪੀ ਸਿਮਰਨਜੀਤ ਮਾਨ ਨੇ ਆਪ ਸਰਕਾਰ 'ਤੇ ਤਨਜ਼ ਕੱਸਿਆ ਹੈ। ਮਾਨ ਨੇ ਕਿਹਾ ਕਿ ਇਸ ਪਾਸੇ ਦੀਪਕ ਟੀਨੂੰ ਫਰਾਰ ਹੋ ਗਿਆ, ਗਾਇਕ ਅਲਫਾਜ਼ 'ਤੇ ਹਮਲਾ ਹੋ ਗਿਆ ਤੇ ਮੁੱਖ ਮੰਤਰੀ ਖੁਸ਼ੀ 'ਚ ਭੰਗੜਾ ਪਾ ਰਿਹਾ ਹੈ।
ਸਿਮਰਨਜੀਤ ਮਾਨ ਨੇ ਟਵੀਟ ਕਰ ਕਿਹਾ, "ਪੰਜਾਬ ਵਿੱਚ ਰਾਜ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ। ਗਾਇਕ ਅਲਫਾਜ਼ 'ਤੇ ਜਾਨਲੇਵਾ ਹਮਲਾ ਹੋ ਗਿਆ। ਮੂਸੇਵਾਲਾ ਦੇ ਕਤਲ ਦਾ ਦੋਸ਼ੀ ਦੀਪਕ ਟੀਨੂੰ ਪੁਲਿਸ ਹਿਰਾਸਤ 'ਚ ਫਰਾਰ ਹੋ ਗਿਆ। ਪੰਜਾਬ ਸਰਕਾਰ ਹੁਣ ਲੱਖਾ ਸਿਧਾਣਾ ਅਤੇ ਅੰਮ੍ਰਿਤਪਾਲ ਸਿੰਘ ਨੂੰ ਨਿਸ਼ਾਨਾ ਬਣਾ ਰਹੀ ਹੈ! ਇਸ ਦੌਰਾਨ ਗੁਜਰਾਤ ਵਿੱਚ ਸਾਡਾ ਆਦਮੀ ਖੁਸ਼ੀ 'ਚ ਨੱਚ ਰਿਹਾ ਹੈ।"
ਮਾਨਸਾ ਦੇ ਸੀਆਈਏ ਇੰਚਾਰਜ ਨੂੰ ਲਾਰੈਂਸ ਗੈਂਗ ਦੇ ਗੈਂਗਸਟਰ ਦੀਪਕ ਟੀਨੂੰ ਦੇ ਭਗੌੜੇ ਹੋਣ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਨੂੰ ਨੌਕਰੀ ਤੋਂ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੀਪਕ ਟੀਨੂੰ ਬੀਤੀ ਰਾਤ ਸੀਆਈਏ ਸਟਾਫ਼ ਦੀ ਇਮਾਰਤ ਵਿੱਚੋਂ ਫਰਾਰ ਹੋ ਗਿਆ ਸੀ। ਉਸ ਨੂੰ ਕਤਲ ਕੇਸ ਵਿੱਚ ਗੋਇੰਦਵਾਲ ਜੇਲ੍ਹ ਤੋਂ ਰਿਮਾਂਡ ’ਤੇ ਲਿਆ ਗਿਆ ਸੀ।
ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਵਕੀਲ ਨੇ ਵੱਡਾ ਦਾਅਵਾ ਕੀਤਾ ਹੈ। ਦੀਪਕ ਟੀਨੂੰ ਦੇ ਵਕੀਲ ਦੀਪਕ ਚੋਪੜਾ ਨੇ ਕਿਹਾ ਹੈ ਕਿ ਕਿ ਪੰਜਾਬ ਪੁਲਿਸ ਦੀ ਇਹ ਬਹੁਤ ਵੱਡੀ ਸਾਜਿਸ਼ ਹੈ। ਪੰਜਾਬ ਪੁਲਿਸ ਦੀਪਕ ਟੀਨੂੰ ਦਾ ਐਨਕਾਊਂਟਰ ਕਰਨਾ ਚਾਹੁੰਦੀ ਹੈ। ਇਸ ਲਈ ਇਹ ਸਾਰੀ ਪਲਾਨਿੰਗ ਘੜੀ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਖਿਲਾਫ ਪੰਜਾਬ ਤੇ ਹਰਿਆਣਾ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕਰਾਂਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।