ਸੰਗਰੂਰ: ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਮਾਨ ਅੱਜ ਐਮਪੀ ਵਜੋਂ ਸਹੁੰ ਚੁੱਕਣਗੇ। ਇਸ ਦੌਰਾਨ ਉਹ ਆਪਣੇ ਨਾਲ ਕਿਰਪਾਨ ਵੀ ਲੈ ਕੇ ਜਾਣਗੇ। ਇਹ ਇਸ ਲਈ ਮਹੱਤਵਪੂਰਨ ਹੈ ਕਿਉਂਕਿ 1999 ਵਿੱਚ ਜਦੋਂ ਉਨ੍ਹਾਂ ਨੂੰ ਕਿਰਪਾਨ ਲੈ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਤਾਂ ਉਨ੍ਹਾਂ ਨੇ ਅਹੁਦਾ ਛੱਡ ਦਿੱਤਾ ਸੀ। ਉਨ੍ਹਾਂ ਨੇ ਅਹੁਦੇ ਦੀ ਸਹੁੰ ਨਹੀਂ ਚੁੱਕੀ। ਬੀਤੇ ਦਿਨੀਂ ਉਹ ਹਰਿਆਣਾ ਦੇ ਕਰਨਾਲ ਗਏ ਸੀ ਜਿੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਦਿੱਤਾ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਹੰਗਾਮਾ ਵੀ ਹੋ ਰਿਹਾ ਹੈ।


ਇਸ ਵਾਰ ਵੀ ਸਿਮਰਨਜੀਤ ਮਾਨ ਬਾਰੇ ਚਰਚਾ ਸੀ ਕਿ ਜੇਕਰ ਉਨ੍ਹਾਂ ਨੂੰ ਕਿਰਪਾਨ ਨਾ ਲੈ ਕੇ ਜਾਣ ਦਿੱਤੀ ਗਈ ਤਾਂ ਉਹ ਸਹੁੰ ਨਹੀਂ ਚੁੱਕਣਗੇ। ਹਾਲਾਂਕਿ ਮਾਨ ਨੇ ਖੁਦ ਇਸ ਗੱਲ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਸਿੱਖਾਂ ਵਿਚ ਕਨਫਿਊਜ਼ਨ ਪੈਦਾ ਕੀਤੀ ਜਾ ਰਹੀ ਹੈ। ਉਹ ਸੰਸਦ ਵਿੱਚ ਜਾ ਕੇ ਸਰਕਾਰ ਨੂੰ ਅਸਲ ਮੁੱਦਿਆਂ ਦਾ ਸਾਹਮਣਾ ਕਰਨਗੇ।


ਸਿਮਰਨਜੀਤ ਮਾਨ ਇਸ ਵੇਲੇ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨੂੰ ਲੈ ਕੇ ਘਿਰੇ ਹੋਏ ਹਨ। ਆਮ ਆਦਮੀ ਪਾਰਟੀ ਲਗਾਤਾਰ ਉਸ ਤੋਂ ਮੁਆਫੀ ਮੰਗਣ ਦੀ ਗੱਲ ਕਰ ਰਹੀ ਹੈ। 'ਆਪ' ਦਾ ਕਹਿਣਾ ਹੈ ਕਿ ਉਹ ਭਗਤ ਸਿੰਘ ਦੀ ਕੁਰਬਾਨੀ ਤੋਂ ਪ੍ਰਾਪਤ ਵੋਟਾਂ ਦੇ ਆਧਾਰ 'ਤੇ ਸੰਸਦ ਮੈਂਬਰ ਚੁਣੇ ਗਏ ਸਨ, ਉਹ ਉਸੇ ਭਗਤ ਸਿੰਘ ਨੂੰ ਹੁਣ ਅੱਤਵਾਦੀ ਕਹਿ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਸੀਮਾ ਦੇ ਅੰਦਰ ਰਹਿਣਾ ਚਾਹੀਦਾ ਹੈ।


 

 


ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ