kangana slap: ਜਨਾਨੀ ਐ ਹੁਣ ਮੈਂ ਕੀ ਕਹਾਂ....! ਅੱਤਵਾਦ ਦੇ ਟਾਇਮ ਪਤਾ ਨਹੀਂ ਕੰਗਨਾ ਕਿੱਥੇ ਸੀ ਪਰ ਹੁਣ...., ਰੰਧਾਵਾ ਨੇ ਕਿਹਾ ਸੰਸਦ 'ਚ ਲਵਾਂਗੇ ਜਵਾਬ
ਰੰਧਾਵਾ ਨੇ ਕਿਹਾ ਕਿ ਮੈਂ ਕੰਗਨਾ ਨੂੰ ਕਹਿਣਾ ਚਾਹੁੰਦਾ ਹਾਂ ਕਿ ਪਹਿਲਾਂ ਸੋਚੋ ਅਤੇ ਫਿਰ ਬੋਲੋ। ਅਸੀਂ ਪੰਜਾਬੀਆਂ ਨੇ ਇਸ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਆਪਣਾ ਖੂਨ ਵਹਾਇਆ ਹੈ। ਸਾਨੂੰ ਨਹੀਂ ਪਤਾ ਕਿ ਉਹ ਉਸ ਸਮੇਂ ਕਿੱਥੇ ਸੀ ਜਾਂ ਭਾਜਪਾ ਕਿੱਥੇ ਸੀ...ਉਸ ਨੇ ਜੋ ਕਿਹਾ ਉਹ ਗਲਤ ਹੈ ਅਤੇ ਸੰਸਦ ਵਿੱਚ ਜਵਾਬ ਦਿੱਤਾ ਜਾਵੇਗਾ।
Punjab News: ਕਾਂਗਰਸ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਕੰਗਨਾ ਰਣੌਤ-ਸੀਆਈਐਸਐਫ ਕਾਂਸਟੇਬਲ ਵਿਵਾਦ 'ਤੇ ਬਿਆਨ ਦਿੱਤਾ ਹੈ। ਦਿੱਲੀ 'ਚ ਕਾਂਗਰਸ ਦੀ ਮੀਟਿੰਗ 'ਚ ਸ਼ਾਮਲ ਹੋਣ ਆਏ ਰੰਧਾਵਾ ਨੇ ਕਿਹਾ ਕਿ ਜੇ ਕੋਈ ਸੁਰੱਖਿਆ ਜਾਂਚ ਦੌਰਾਨ ਕਿਸੇ ਨੂੰ ਥੱਪੜ ਮਾਰਦਾ ਹੈ ਤਾਂ ਮੈਂ ਇਸ ਦਾ ਸਮਰਥਨ ਨਹੀਂ ਕਰਦਾ। ਅਜਿਹਾ ਨਹੀਂ ਹੋਣਾ ਚਾਹੀਦਾ ਪਰ ਬਾਅਦ ਵਿੱਚ ਕੰਗਨਾ ਰਣੌਤ ਨੇ ਪੂਰੇ ਪੰਜਾਬ ਨੂੰ ਅੱਤਵਾਦੀ ਕਿਹਾ।
ਰੰਧਾਵਾ ਨੇ ਕਿਹਾ ਕਿ ਮੈਂ ਕੰਗਨਾ ਨੂੰ ਕਹਿਣਾ ਚਾਹੁੰਦਾ ਹਾਂ ਕਿ ਪਹਿਲਾਂ ਸੋਚੋ ਅਤੇ ਫਿਰ ਬੋਲੋ। ਅਸੀਂ ਪੰਜਾਬੀਆਂ ਨੇ ਇਸ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਆਪਣਾ ਖੂਨ ਵਹਾਇਆ ਹੈ। ਸਾਨੂੰ ਨਹੀਂ ਪਤਾ ਕਿ ਉਹ ਉਸ ਸਮੇਂ ਕਿੱਥੇ ਸੀ ਜਾਂ ਭਾਜਪਾ ਕਿੱਥੇ ਸੀ...ਉਸ ਨੇ ਜੋ ਕਿਹਾ ਉਹ ਗਲਤ ਹੈ ਅਤੇ ਸੰਸਦ ਵਿੱਚ ਜਵਾਬ ਦਿੱਤਾ ਜਾਵੇਗਾ।
#WATCH | Delhi: Ahead of the CWC meeting, Congress MP Sukhjinder Singh Randhawa says, "This is a very important meeting...The proposals that will be put forth will be good...We will play the role of a strong Opposition in the Parliament."
— ANI (@ANI) June 8, 2024
On LoP position for Rahul Gandhi, he… pic.twitter.com/042oI5SOU0
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਬਾਰੇ ਰੰਧਾਵਾ ਨੇ ਕਿਹਾ ਕਿ ਇਹ ਬਹੁਤ ਅਹਿਮ ਮੀਟਿੰਗ ਹੈ। ਅਸੀਂ ਸੰਸਦ ਵਿੱਚ ਮਜ਼ਬੂਤ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ। ਰਾਹੁਲ ਗਾਂਧੀ ਦੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ 'ਤੇ ਰੰਧਾਵਾ ਨੇ ਕਿਹਾ ਕਿ ਹਾਂ, ਅਸੀਂ ਚਾਹੁੰਦੇ ਹਾਂ ਕਿ ਦੇਸ਼ ਨੂੰ ਅਜਿਹਾ ਚਿਹਰਾ ਮਿਲੇ ਜੋ ਪ੍ਰਧਾਨ ਮੰਤਰੀ ਨੂੰ ਜਵਾਬ ਦੇ ਸਕੇ... ਮੈਨੂੰ ਲੱਗਦਾ ਹੈ ਕਿ ਪੂਰਾ ਦੇਸ਼ ਇਹੀ ਚਾਹੁੰਦਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।