MP ਵਿਕਰਮਜੀਤ ਸਾਹਨੀ ਵੱਲੋਂ ਬੁਰਜ ਵਿਖੇ ਬੰਨ੍ਹਾਂ ਦੀ ਮੁਰੰਮਤ ਲਈ 50 ਲੱਖ ਰੁਪਏ ਦੇਣ ਦਾ ਐਲਾਨ
Sri Anandpur Sahib News : ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (MP Vikramjit Sahney) ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਦੌਰੇ ਦੌਰਾਨ ਬੁਰਜ ਵਿੱਚ ਪਹੁੰਚ ਕੇ ਹੜ੍ਹਾ ਵਰਗੇ ਹਾਲਾਤ ਨਾਲ
Sri Anandpur Sahib News : ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (MP Vikramjit Sahney) ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਦੌਰੇ ਦੌਰਾਨ ਬੁਰਜ ਵਿੱਚ ਪਹੁੰਚ ਕੇ ਹੜ੍ਹਾ ਵਰਗੇ ਹਾਲਾਤ ਨਾਲ ਪ੍ਰਭਾਵਿਤ ਸਥਿਤੀ ਦਾ ਜਾਇਜਾ ਲਿਆ ਅਤੇ ਬੁਰਜ ਵਿਖੇ ਬੰਨ੍ਹਾਂ ਦੀ ਮੁਰੰਮਤ ਲਈ 50 ਲੱਖ ਰੁਪਏ ਦੀ ਮੱਦਦ ਦੇਣ ਦਾ ਐਲਾਨ ਕੀਤਾ ਹੈ । ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ, ਐਸ.ਐਸ.ਪੀ ਵਿਵੇਸਕਸ਼ੀਲ ਸੋਨੀ, ਐਸ.ਡੀ.ਐਮ ਮਨੀਸ਼ਾ ਰਾਣਾ ਵੀ ਮੋਜੂਦ ਸਨ।
ਉਨ੍ਹਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਸ ਇਲਾਕੇ ਦੀ ਭੂਗੋਲਿਕ ਸਥਿਤੀ ਤੋ ਜਾਣੂ ਕਰਵਾਇਆ ਹੈ, ਉਹ ਰਾਜ ਸਭਾ ਵਿੱਚ ਇਸ ਇਲਾਕੇ ਲਈ ਲੋੜੀਦੇ ਪ੍ਰਬੰਧਾਂ ਬਾਰੇ ਚਰਚਾ ਕਰਨਗੇ। ਉਨ੍ਹਾਂ (MP Vikramjit Sahney) ਨੇ ਕਿਹਾ ਕਿ ਲੋਦੀਪੁਰ, ਬੁਰਜ ਬੰਨ ਦੀ ਮੁਰੰਮਤ ਲਈ ਉਹ ਆਪਣੇ ਫੰਡਾਂ ਵਿਚੋ 50 ਲੱਖ ਰੁਪਏ ਦੇ ਰਹੇ ਹਨ, ਜਿਸ ਨਾਲ ਲੋਕਾਂ ਦੀ ਜਾਨ ਮਾਲ ਤੇ ਪਸ਼ੂ ਧੰਨ ਦੀ ਰਾਖੀ ਕਰਨ ਵਾਲੇ ਇਸ ਬੰਨ੍ਹ ਦੀ ਮੁਰੰਮਤ ਕਰਵਾਈ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਨੁਕਸਾਨ ਬਾਰੇ ਰਾਜ ਸਭਾ ਮੈਂਬਰ ਨੂੰ ਦੱਸਿਆ ਅਤੇ ਜਾਣਕਾਰੀ ਦਿੱਤੀ ਕਿ ਹਾਲਾਤ ਸੁਧਰ ਰਹੇ ਹਨ, ਪ੍ਰਸਾਸ਼ਨ ਦੇ ਅਧਿਕਾਰੀ ਜਾਇਜਾ ਲੈ ਰਹੇ ਹਨ, ਵਿਭਾਗਾ ਵੱਲੋਂ ਆਪਣਾ ਕੰਮ ਤਸੱਲੀਬਖਸ ਢੰਗ ਨਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਡੀ.ਐਸ.ਪੀ ਅਜੇ ਸਿੰਘ, ਬੀ.ਡੀ.ਪੀ.ਓ ਈਸ਼ਾਨ ਚੋਧਰੀ, ਡਾ.ਸੰਜੀਵ ਗੌਤਮ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਜਸਪ੍ਰੀਤ ਜੇ.ਪੀ, ਸੱਮੀ ਬਰਾਰੀ, ਬਲਵਿੰਦਰ ਕੌਰ ਬੈਂਸ ਹਾਜ਼ਰ ਸਨ।
ਇਹ ਵੀ ਪੜ੍ਹੋ : "ਜੇ ਹਰਿਆਣਾ ਨੂੰ ਚੰਡੀਗੜ੍ਹ 'ਚ ਜ਼ਮੀਨ ਦਿੱਤੀ ਤਾਂ ਮਾਹੌਲ ਹੋਵੇਗਾ ਖ਼ਰਾਬ ! ਇਸ ਸਾਜ਼ਿਸ਼ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ ਪੰਜਾਬੀ"
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ