Punjab News: MSP ਕਮੇਟੀ ਨੂੰ ਮੁੱਖਮੰਤਰੀ ਭਗਵੰਤ ਮਾਨ ਐਕਸ਼ਨ ‘ਚ ਨਜ਼ਰ ਆ ਰਹੇ ਹਨ। ਕਮੇਟੀ ਨੂੰ ਪੰਜਾਬ ਤੋਂ ਬਾਹਰ ਰੱਖਣ ਅਤੇ ਇਸ 'ਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣ ਲਈ ਸੀਐੱਮ ਮਾਨ ਨੇ ਪ੍ਰਧਾਨਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਗਈ ਹੈ। ਸੀਐੱਮ ਨੇ ਲਿਖਿਆ ਹੈ ਕਿ ਕਮੇਟੀ ‘ਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਖੇਤੀ ‘ਚ ਪੰਜਾਬ ਦੇ ਯੋਗਦਾਨ ਨੂੰ ਵਿਸਾਰਿਆ ਨਹੀਂ ਜਾ ਸਕਦਾ ਇਸ ਲਈ ਇਹ ਸਾਡਾ ਕਾਨੂੰਨੀ ਹੱਕ ਹੈ।