ਪੜਚੋਲ ਕਰੋ
Advertisement
(Source: ECI/ABP News/ABP Majha)
ਝੋਨੇ ਦੇ ਮੁੱਲ 'ਚ ਮਾਮੂਲੀ ਵਾਧੇ ਨੂੰ ਭਗਵੰਤ ਮਾਨ ਨੇ ਦੱਸਿਆ ਕਿਸਾਨਾਂ ਨਾਲ ਕੋਝਾ ਮਜ਼ਾਕ
"ਸਰਕਾਰ ਵੱਲੋਂ ਝੋਨੇ ਸਮੇਤ ਸਾਉਣੀ ਦੀਆਂ ਹੋਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 'ਚ ਕੀਤੇ ਮਾਮੂਲੀ ਵਾਧੇ ਨੂੰ ਪੰਜਾਬ ਸਮੇਤ ਦੇਸ਼ ਭਰ ਦੇ ਅੰਨਦਾਤਾ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ।" ਭਗਵੰਤ ਮਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਝੋਨੇ ਸਮੇਤ ਸਾਉਣੀ ਦੀਆਂ ਹੋਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 'ਚ ਕੀਤੇ ਮਾਮੂਲੀ ਵਾਧੇ ਨੂੰ ਪੰਜਾਬ ਸਮੇਤ ਦੇਸ਼ ਭਰ ਦੇ ਅੰਨਦਾਤਾ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ।
ਮੰਗਲਵਾਰ ਨੂੰ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਫ਼ਸਲਾਂ ਦੀ ਲਾਗਤ (ਖ਼ਰਚ) ਉੱਪਰ ਕਿਸਾਨਾਂ ਨੂੰ 50 ਪ੍ਰਤੀਸ਼ਤ ਮੁਨਾਫ਼ੇ ਬਾਰੇ ਡਾ. ਸਵਾਮੀਨਾਥਨ ਦੀਆਂ ਸਿਫ਼ਾਰਿਸ਼ਾਂ ਰੱਦੀ ਦੀ ਟੋਕਰੀ 'ਚ ਸੁੱਟ ਕੇ ਮੋਦੀ ਸਰਕਾਰ ਬੇਸ਼ਰਮੀ ਨਾਲ ਝੂਠ ਬੋਲਣ ਲੱਗੀ ਹੈ। ਭਗਵੰਤ ਮਾਨ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਨਵੀਆਂ ਕੀਮਤਾਂ ਦਾ ਐਲਾਨ ਕਰਨ ਮੌਕੇ ਇਹ ਦਾਅਵਾ ਕਰਨਾ, ਨਵੀਂ ਐਮਐਸਪੀ ਤੈਅ ਹੋਣ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਉੱਪਰ 50 ਤੋਂ 83 ਪ੍ਰਤੀਸ਼ਤ ਜ਼ਿਆਦਾ ਕੀਮਤ ਮਿਲੇਗੀ, ਬੜੀ ਢੀਠਤਾ ਨਾਲ ਬੋਲਿਆ ਗਿਆ ਕੋਰਾ ਝੂਠ ਹੈ।
ਦੇਸ਼ ਨਾਂ ਬਦਲਣ ਬਾਰੇ ਸੁਪਰੀਮ ਕੋਰਟ ਕੱਲ੍ਹ ਕਰੇਗੀ ਸੁਣਵਾਈ
ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਨਾਲ ਅਜਿਹਾ 'ਪਾਪ' ਕਮਾਉਣ ਵਾਲੇ ਨਰਿੰਦਰ ਤੋਮਰ ਨੂੰ ਖੇਤੀਬਾੜੀ ਮੰਤਰੀ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਜਾਂਦਾ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੂੰ ਮੁਖ਼ਾਤਬ ਹੁੰਦਿਆਂ ਕਿਹਾ, '' ਇਹ ਦੇਸ਼ ਅਤੇ ਦੇਸ਼ ਦੇ ਅੰਨਦਾਤਾ ਦੀ ਬਦਕਿਸਮਤੀ ਹੈ ਕਿ ਤੁਹਾਡੇ ਵਰਗੇ ਅਸੰਵੇਦਨਸ਼ੀਲ ਲੀਡਰਾਂ ਹੱਥ ਕਿਸਾਨੀ ਦਾ ਭਵਿੱਖ ਤੈਅ ਕਰਨ ਦੀ ਜ਼ਿੰਮੇਵਾਰੀ ਲੱਗ ਗਈ ਹੈ। ਤੁਸੀਂ ਬੇਸ਼ੱਕ ਕਿੰਨੇ ਵੀ ਚੁਸਤ-ਚਲਾਕ ਕਿਉਂ ਨਾ ਹੋਵੋ, ਪਰ ਇੱਕ ਅਨਪੜ੍ਹ ਕਿਸਾਨ ਤੇ ਖੇਤ ਮਜ਼ਦੂਰ ਵੀ ਆਪਣੀ ਫ਼ਸਲ 'ਤੇ ਹੋਏ ਕੁੱਲ ਖ਼ਰਚ ਅਤੇ ਆਮਦਨੀ ਦਾ ਹਿਸਾਬ-ਕਿਤਾਬ ਆਪਣੀਆਂ ਉਗਲਾਂ 'ਤੇ ਹੀ ਤੁਹਾਡੇ ਪੜੇ ਲਿਖੇ ਗਵਾਰ ਮਾਹਿਰਾਂ ਨਾਲੋਂ ਜ਼ਿਆਦਾ ਤਰਕਸੰਗਤ ਅਤੇ ਵਧੀਆਂ ਕਰ ਲੈਂਦਾ ਹੈ। ਇਸ ਲਈ ਅੰਨਦਾਤਾ ਨੂੰ ਆਪਣੇ ਲੱਛੇਦਾਰ ਅੰਕੜਿਆਂ ਰਾਹੀਂ ਬੇਵਕੂਫ਼ ਬਣਾਉਣ ਦੀ ਨੀਚ ਕੋਸ਼ਿਸ਼ ਨਾ ਕਰੋ।
ਕੋਰੋਨਾਵਾਇਰਸ ਨੇ ਉਜਾੜੇ ਕਾਰੋਬਾਰ, 35% ਦੀ ਵਾਪਸੀ ਮੁਸ਼ਕਲ, ਬੰਦ ਹੋਣ ਦੇ ਕਗਾਰ 'ਤੇ ਪਹੁੰਚੇ
ਭਗਵੰਤ ਮਾਨ ਨੇ ਮੋਦੀ ਸਰਕਾਰ 'ਚ ਭਾਈਵਾਲ ਬਾਦਲ ਪਰਿਵਾਰ ਨੂੰ ਚੁਨੌਤੀ ਦਿੱਤੀ ਕਿ ਉਹ ਕੇਂਦਰ ਵੱਲੋਂ ਝੋਨੇ ਦੇ ਮੁੱਲ 'ਚ ਕੀਤੇ 53 ਰੁਪਏ ਪ੍ਰਤੀ ਕਵਿੰਟਲ ਦੇ ਐਲਾਨ ਦਾ ਸਵਾਗਤ ਕਰਕੇ ਦਿਖਾਉਣ ਅਤੇ ਸਾਬਤ ਕਰਨ ਕਿ ਕੀ ਸੱਚਮੁੱਚ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਉੱਪਰ 50 ਤੋਂ 83 ਪ੍ਰਤੀਸ਼ਤ ਜ਼ਿਆਦਾ ਕੀਮਤ ਮਿਲੇਗੀ? ਮਾਨ ਨੇ ਕਿਹਾ ਕਿ ਝੋਨੇ ਉੱਪਰ ਪਿਛਲੀ ਕੀਮਤ ਦੇ ਮੁਕਾਬਲੇ ਮਹਿਜ਼ 3 ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ। ਜੇਕਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕਰਜ਼ ਦੇ ਭੰਨੇ ਪੰਜਾਬ ਦੇ ਅੰਨਦਾਤਾ ਦੀ ਰੱਤੀ ਭਰ ਵੀ ਪ੍ਰਵਾਹ ਹੁੰਦੀ ਤਾਂ ਮੋਦੀ ਵਜ਼ਾਰਤ ਵੱਲੋਂ ਕਿਸਾਨਾਂ ਨਾਲ ਐਨਾ ਕੋਝਾ ਮਜ਼ਾਕ ਨਾ ਕਰਨ ਦਿੰਦੀ ਅਤੇ ਲੋੜ ਪੈਣ 'ਤੇ ਤੁਰੰਤ ਆਪਣਾ ਅਸਤੀਫ਼ਾ ਦੇਣ ਦੀ ਜੁਰਅਤ ਦਿਖਾਉਂਦੇ।
ਭਗਵੰਤ ਮਾਨ ਨੇ ਫ਼ਸਲਾਂ ਦੇ ਮੁੱਲ 'ਚ ਕੀਤੇ ਇਸ ਵਾਧੇ ਨੂੰ ਸਿਰੇ ਤੋਂ ਖ਼ਾਰਜ ਕਰਦੇ ਹੋਏ ਕਿਹਾ ਕਿ ਮਹਿੰਗਾਈ ਦੀਆਂ ਦਰਾਂ, ਖਾਂਦਾ ਦੀ ਸਬਸਿਡੀ 'ਚ ਕੀਤੀ ਕਟੌਤੀ, ਡੀਜ਼ਲ-ਪੈਟਰੋਲ ਦੇ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਲਗਾਏ ਜਾ ਰਹੇ ਅੰਧਾਧੁੰਦ ਵੈਟ (ਟੈਕਸ) ਸਮੇਤ ਲੇਬਰ ਦੇ ਮੌਜੂਦਾ ਸੰਕਟ ਦੇ ਮੱਦੇਨਜ਼ਰ ਇਹ ਵਾਧਾ ਕਿਸੇ ਵੀ ਪੈਮਾਨੇ 'ਤੇ ਖਰਾ ਨਹੀਂ ਉੱਤਰਦਾ।
ਇਹ ਵੀ ਪੜ੍ਹੋ:ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ, ਘਰੇਲੂ ਬਿਜਲੀ 50 ਪੈਸੇ ਪ੍ਰਤੀ ਯੂਨਿਟ ਹੋਈ ਸਸਤੀ
ਅੱਗ ਦਾ ਭਾਂਬੜ ਬਣਿਆ ਅਮਰੀਕਾ, ਸੜਕਾਂ ਲਹੂ-ਲੁਹਾਣ, ਹੁਣ ਫੌਜ ਸੰਭਾਲੇਗੀ ਮੋਰਚਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਖ਼ਬਰਾਂ
ਦੇਸ਼
Advertisement