ਚੰਡੀਗੜ੍ਹ: ਮੁਕਤਸਰ ਕੋਟਕਪੁਰਾ ਰੋਡ 'ਤੇ ਭਿਆਨਕ ਹਾਦਸੇ ਦੀ ਖ਼ਬਰ ਆ ਰਹੀ ਹੈ। ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਵਿੱਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤੀਜੇ ਨੇ ਸਿਵਲ ਹਸਪਤਾਲ ਮੁਕਤਸਰ ਪਹੁੰਚਦਿਆਂ ਹੀ ਦਮ ਤੋੜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮਰਨ ਵਾਲੇ ਤਿੰਨਾਂ ਵਿੱਚੋਂ 2 ਪਰਵਾਸੀ ਮਜ਼ਦੂਰ ਦੱਸੇ ਜਾ ਰਹੇ ਹਨ। ਇੱਕ ਮ੍ਰਿਤਕ ਮੁਕਤਸਰ ਦੇ ਮੋੜ ਰੋਡ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਬਾਰੇ ਬਹੁਤੀ ਜਾਣਕਾਰੀ ਨਹੀਂ ਦਿੱਤੀ।