ਮੁਕਤਸਰ: ਪਿੰਡ ਮਾਣ ਸਿੰਘ ਵਾਲਾ ਵਿੱਚ ਘਰੇਲੂ ਝਗੜੇ ਕਰਕੇ ਪਤੀ ਨੇ ਆਪਣੀ 50 ਸਾਲਾ ਪਤਨੀ ਦਾ ਕਤਲ ਕਰ ਦਿੱਤਾ। ਘਟਨਾ ਬੀਤੀ ਦੇਰ ਰਾਤ ਵਾਪਰੀ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਮੁਕਤਸਰ ਸਾਹਿਬ ਭੇਜ ਦਿੱਤਾ।


ਮੁਲਜ਼ਮ ਪਤੀ ਘਟਨਾ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਥਾਣਾ ਬਰੀ ਵਾਲਾ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।