NRI News: ਮੁਕੇਰੀਆਂ ਦੇ ਨੌਜਵਾਨਾ ਦਾ ਅਮਰੀਕਾ 'ਚ ਗੋਲੀਆਂ ਮਾਰ ਕੇ ਕਤਲ
NRI News: ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਰਹਿਣ ਵਾਲੇ ਨੌਜਵਾਨ ਦਾ ਅਮਰੀਕਾ 'ਚ ਗੋਲੀਆਂ ਮਾਰ ਕੇ ਕਤਲ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ। 27 ਸਾਲਾ ਨੌਜਵਾਨ
ਹੁਸ਼ਿਆਰਪੁਰ : ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਰਹਿਣ ਵਾਲੇ ਨੌਜਵਾਨ ਦਾ ਅਮਰੀਕਾ 'ਚ ਗੋਲੀਆਂ ਮਾਰ ਕੇ ਕਤਲ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ। 27 ਸਾਲਾ ਨੌਜਵਾਨ ਪ੍ਰਵੀਨ ਕੁਮਾਰ ਮੁਕੇਰੀਆਂ ਦੇ ਪਿੰਡ ਆਲੋ ਭੱਟੀ ਦਾ ਰਹਿਣ ਵਾਲਾ ਸੀ ਜੋ ਰੋਜੀ ਰੋਟੀ ਦੀ ਭਾਲ ਵਿੱਚ ਅਮਰੀਕਾ ਗਿਆ ਸੀ। ਪ੍ਰਵੀਨ ਕੁਮਾਰ ਕੈਲੀਫੋਰਨੀਆ ਦੇ ਵਿਕਟਰ ਵੈਲੀ ਸਥਿਤ ਸਟੋਰ 'ਤੇ ਕੰਮ ਕਰਦਾ ਸੀ।
ਇਸੇ ਸਟੋਰ 'ਤੇ ਹੀ ਪ੍ਰਵੀਨ ਕੁਮਾਰ ਨੂੰ ਨਿਸ਼ਾਨਾ ਬਣਾਇਆ ਗਿਆ। ਜਾਣਕਾਰੀ ਦਿੰਦਿਆਂ ਮ੍ਰਿਤਕ ਪ੍ਰਵੀਨ ਕੁਮਾਰ ਦੇ ਪਿਤਾ ਸੂਰਤ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ ਅਤੇ ਦੋਵੇਂ ਅਮਰੀਕਾ ਵਿੱਚ ਇੱਕੋ ਥਾਂ ’ਤੇ ਕੰਮ ਕਰਦੇ ਹਨ। ਪ੍ਰਵੀਨ ਨੂੰ ਅਮਰੀਕਾ ਗਏ ਨੂੰ 7 ਸਾਲ ਹੋ ਗਏ ਹਨ ਅਤੇ ਛੋਟਾ ਬੇਟਾ ਤਿੰਨ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ।
ਸੂਰਤ ਸਿੰਘ ਨੇ ਦੱਸਿਆ ਕਿ ਪ੍ਰਵੀਨ ਨੂੰ ਅਮਰੀਕਾ ਗਏ 7 ਸਾਲ ਹੋ ਗਏ ਹਨ ਅਤੇ ਛੋਟਾ ਬੇਟਾ ਤਿੰਨ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਸੂਰਤ ਸਿੰਘ ਨੇ ਦੱਸਿਆ ਕਿ ਉਸ ਦੇ ਛੋਟੇ ਬੇਟੇ ਨੇ ਦੱਸਿਆ ਕਿ ਇਕ ਕਾਤਲ ਲੁਟੇਰਾ ਉਸ ਸਟੋਰ 'ਤੇ ਆਇਆ ਜਿੱਥੇ ਪ੍ਰਵੀਨ ਕੰਮ ਕਰਦਾ ਹੈ ਅਤੇ ਪ੍ਰਵੀਨ ਤੋਂ ਪੈਸਿਆਂ ਦੀ ਮੰਗ ਕਰਨ ਲੱਗਾ, ਜਦੋਂ ਪ੍ਰਵੀਨ ਨੇ ਵਿਰੋਧ ਕੀਤਾ ਤਾਂ ਲੁਟੇਰੇ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਪ੍ਰਵੀਨ ਦੀ ਮੌਤ ਹੋ ਗਈ।
ਇਸ ਦੁਖਦਾਈ ਖਬਰ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਸੂਰਤ ਸਿੰਘ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।ਪ੍ਰਵੀਨ ਕੁਮਾਰ ਅਜਿਹਾ ਪਹਿਲਾ ਪੰਜਾਬੀ ਨੌਜਵਾਨ ਨਹੀਂ ਹੈ ਜਿਸ ਦਾ ਵਿਦੇਸ਼ ਦੀ ਧਰਤੀ 'ਤੇ ਕਤਲ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਮੁਕੇਰੀਆਂ ਦੇ ਨਾਲ ਲੱਗਦੇ ਟਾਂਡਾ ਉੜਮੜ ਦੇ ਨੌਜਵਾਨ, ਉਸਦੀ ਪਤਨੀ ਅਤੇ ਬੱਚੀ ਦਾ ਵੀ ਅਮਰੀਕਾ 'ਚ ਕਤਲ ਕਰ ਦਿੱਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Join Our Official Telegram Channel:
https://t.me/abpsanjhaofficial