Sri Muktsar Sahib News: ਹਰਮਨਬੀਰ ਸਿੰਘ ਐਸਐਸਪੀਸੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਅੰਦਰ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਰਾਜੇਸ਼ ਸਨੇਹੀ ਬਤਾ ਡੀਐਸਪੀ (ਡੀ) ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੁਣ ਇਸ ਦਲਜੀਤ ਸਿੰਘ ਸੀਆਈਏ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ ਚੋਰ ਗਰੋਹ 4 ਮੈਂਬਰਾਂ ਨੂੰ ਚੋਰੀ ਦੇ 5 ਮੋਟਰਸਾਇਕਲਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ।



ਹਾਸਲ ਜਾਣਕਾਰੀ ਅਨੁਸਾਰ ਸੀਆਈਏ ਸਟਾਫ ਏਐਸਆਈ ਰਛਪਾਲ ਸਿੰਘ ਤੇ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਇੱਕ ਚੋਰੀ ਦੇ ਮੋਟਰਸਾਇਕਲ ਹੀਰੋ ਹਾਂਡਾ ਸਪਲੈਂਡਰ ਜਿਸ 'ਤੇ ਤਿੰਨ ਵਿਅਕਤੀ ਸਵਾਰ ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ, ਬੇਅੰਤ ਸਿੰਘ ਸੁੱਖੀ ਪੁੱਤਰ ਕਾਕਾ ਸਿੰਘ ਤੇ ਗੁਰਸ਼ੇਰ ਸਿੰਘ ਉਰਫ ਸ਼ੇਰਾ ਵਾਸੀਆਨ ਥਾਂਦੇਵਾਲਾ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ।



ਉਨ੍ਹਾਂ 'ਤੇ ਮੁਕਦਮਾ ਨੰਬਰ 44 ਮਿਤੀ 21.03.2025 ਅਧ 379,411 ਹਿੰਦ ਐਕਟ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਰਜਿਸਟਰ ਕੀਤਾ ਗਿਆ। ਮੁੱਢਲੀ ਪੁਛਗਿੱਛ ਦੌਰਾਨ ਉਨ੍ਹਾਂ ਨੇ ਮੰਨਿਆ ਕਿ ਅਸੀਂ ਅਲੱਗ-ਅਲੱਗ  ਸਹਿਰਾਂ ਵਿੱਚੋਂ ਮੋਟਰਸਾਈਕਲ ਚੋਰੀ ਕਰਦੇ ਹਨ।


ਇਹ ਵੀ ਪੜ੍ਹੋ : ਰੇਡ ਕਰਨ ਗਈ ਪੁਲਿਸ 'ਤੇ ਇੱਟਾਂ -ਰੋੜਿਆ ਨਾਲ ਹਮਲਾ , ਪੁਲਿਸ ਦੀਆਂ ਗੱਡੀਆਂ ਦੀ ਵੀ ਕੀਤੀ ਭੰਨਤੋੜ

ਉਨ੍ਹਾਂ ਦੇ ਦੱਸਣ 'ਤੇ ਪੁਲਿਸ ਵੱਲੋਂ ਉਨ੍ਹਾਂ ਦੇ ਚੌਥੇ ਸਾਥੀ ਅਮਨਦੀਪ ਸਿੰਘ ਅਮਨਾ ਪੁੱਤਰ ਦਰਸ਼ਨ ਸਿੰਘ ਵਾਸੀ ਬਾਂਦੇਵਾਲਾ ਜੋ ਕਬਾੜ ਦਾ ਕੰਮ ਕਰਦਾ, ਉਸ ਨੂੰ ਕਾਬੂ ਕੀਤਾ ਹੈ। ਉਸ ਪਾਸੋਂ ਚੋਰੀ ਦੇ 4 ਮੋਟਰਸਾਇਕਲ ਬ੍ਰਾਮਦ ਕਰਵਾਏ ਗਏ ਹਨ। ਪੁਲਿਸ ਇਨ੍ਹਾਂ ਦੋਸ਼ੀਆਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਕੇ ਹੋਰ ਵੀ ਪੁਛਗਿੱਛ ਕੀਤੀ ਜਾਵੇਗੀ, ਜੋ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਾਨਾ ਹੈ।

ਮੁਲਜ਼ਮਾਂ ਦੇ ਨਾਮ
1. ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ, ਵਾਸੀ ਥਾਂਦੇਵਾਲਾ 2. ਬੇਅੰਤ ਸਿੰਘ ਸੁੱਖੀ ਪੁੱਤਰ ਕਾਕਾ ਸਿੰਘ ਵਾਸੀ ਥਾਂਦੇਵਾਲਾ

3. ਗੁਰਸਰ ਸਿੰਘ ਉਰਫ ਮੇਰਾ ਵਾਸੀ ਥਾਂਦੇਵਾਲਾ

4. ਅਮਨਦੀਪ ਸਿੰਘ ਅਮਨਾ ਪੁੱਤਰ ਦਰਸ਼ਨ ਸਿੰਘ ਵਾਸੀ ਥਾਂਦੇਵਾਲਾ


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।