ਪੜਚੋਲ ਕਰੋ

ਮੁਲਤਾਨੀ ਅਗਵਾ ਕੇਸ: ਹਾਈਕੋਰਟ ਪਹੁੰਚੇ ਸਾਬਕਾ ਡੀਜੀਪੀ ਸੁਮੇਧ ਸੈਣੀ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਆਪਣੇ ਖ਼ਿਲਾਫ਼ ਦਾਇਰ ਅਗਵਾ ਕੇਸ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਹੁੰਚ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਸ ਖ਼ਿਲਾਫ਼ ਚੱਲ ਰਹੀ ਜਾਂਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਹੋਣ ਦੇ ਮਾਮਲੇ ’ਚ ਸੈਣੀ ਤੇ ਹੋਰਨਾਂ ਖ਼ਿਲਾਫ਼ ਮੁਹਾਲੀ ਜ਼ਿਲ੍ਹੇ ਦੇ ਮਟੌਰ ਥਾਣੇ ’ਚ 6 ਮਈ ਨੂੰ ਕੇਸ ਦਰਜ ਕੀਤਾ ਗਿਆ ਸੀ।

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਆਪਣੇ ਖ਼ਿਲਾਫ਼ ਦਾਇਰ ਅਗਵਾ ਕੇਸ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਹੁੰਚ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਸ ਖ਼ਿਲਾਫ਼ ਚੱਲ ਰਹੀ ਜਾਂਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਹੋਣ ਦੇ ਮਾਮਲੇ ’ਚ ਸੈਣੀ ਤੇ ਹੋਰਨਾਂ ਖ਼ਿਲਾਫ਼ ਮੁਹਾਲੀ ਜ਼ਿਲ੍ਹੇ ਦੇ ਮਟੌਰ ਥਾਣੇ ’ਚ 6 ਮਈ ਨੂੰ ਕੇਸ ਦਰਜ ਕੀਤਾ ਗਿਆ ਸੀ। ਸੁਮੇਧ ਸੈਣੀ ਨੇ ਆਪਣੀ ਅਪੀਲ ’ਚ ਕੇਸ ਸਬੰਧੀ ਜਾਂਚ ਪੰਜਾਬ ਤੋਂ ਬਾਹਰ ਕਿਸੇ ਵੀ ਹੋਰ ਆਜ਼ਾਦ ਏਜੰਸੀ ਹਵਾਲੇ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੋ ਸਕੇ ਤਾਂ ਇਹ ਜਾਂਚ ਕੇਂਦਰੀ ਜਾਂਚ ਬਿਊਰੋ ਹਵਾਲੇ ਕਰ ਦਿੱਤੀ ਜਾਵੇ। ਸੈਣੀ ਨੇ ਦਾਅਵਾ ਕੀਤਾ ਕਿ ਉਸ ਖ਼ਿਲਾਫ਼ ਦਰਜ ਕੇਸ ਸੁਪਰੀਮ ਕੋਰਟ ਵੱਲੋਂ 2 ਜੁਲਾਈ, 2008 ਵਾਲੀ ਐਫਆਈਆਰ ਖਾਰਜ ਕਰਨ ਸਮੇਂ 7 ਦਸੰਬਰ 2011 ਨੂੰ ਜਾਰੀ ਕੀਤੇ ਹੁਕਮਾਂ ਦੀ ਸਪੱਸ਼ਟ ਉਲੰਘਣਾ ਹੈ। ਸੈਣੀ ਦੇ ਦਾਅਵਾ ਕੀਤਾ ਕਿ ਉਸ ਸਿਆਸੀ ਦਖਲ ਤੇ ਬਦਲਾਖੋਰੀ ਦੀ ਭਾਵਨਾ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪਹਿਲੀ ਐਫਆਈਆਰ ਸੀਬੀਆਈ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਦਰਜ ਕੀਤੀ ਗਈ ਸੀ। ਉਧਰ, ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ’ਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰ ਸੇਵਾਮੁਕਤ ਅਫ਼ਸਰਾਂ ਖ਼ਿਲਾਫ਼ ਦਰਜ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਮੁਹਾਲੀ ਅਦਾਲਤ ’ਚ ਹੋਈ। ਅਦਾਲਤ ਨੇ ਮਾਮਲੇ ’ਚ ਨਾਮਜ਼ਦ ਯੂਟੀ ਪੁਲਿਸ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਅਨੋਖ ਸਿੰਘ ਤੇ ਜਗੀਰ ਸਿੰਘ ਦੀ ਪੱਕੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਜ਼ਮਾਨਤਾਂ ਰੱਦ ਕਰਵਾਉਣ ਲਈ ਦਾਇਰ ਕੀਤੀਆਂ ਦੋਵੇਂ ਅਰਜ਼ੀਆਂ ਵਾਪਸ ਲਈਆਂ ਗਈਆਂ। ਅਦਾਲਤ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਧਾਰਾ-302 ਦੇ ਜੁਰਮ ਦਾ ਵਾਧਾ ਕਰਨ ਦੀ ਸੂਰਤ ’ਚ ਗ੍ਰਿਫ਼ਤਾਰੀ ਸਬੰਧੀ ਤਿੰਨ ਦਿਨ ਦਾ ਅਗਾਊਂ ਨੋਟਿਸ ਦੇਣਾ ਹੋਵੇਗਾ।

ਟਾਪ ਹੈਡਲਾਈਨ

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget