ਪੜਚੋਲ ਕਰੋ

Punjab News: ਅਕਾਲੀ ਦਲ-ਬੀਜੇਪੀ ਸਰਕਾਰ ਵੇਲੇ ਹੋਏ ਬਹੁ-ਕਰੋੜੀ ਸੰਜਾਈ ਘੁਟਾਲੇ ਦੇ ਖੁੱਲ੍ਹਣਗੇ ਰਾਜ? ਵਿਜੀਲੈਂਸ ਬਿਊਰੋ ਜਨਮੇਜਾ ਸੇਖੋਂ ਕੋਲੋਂ ਕਰੇਗੀ ਪੁੱਛਗਿੱਛ

Punjab ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੱਲ੍ਹ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਕੋਲੋਂ ਸਿੰਜਾਈ ਵਿਭਾਗ ’ਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ਬਾਰੇ ਪੁੱਛਗਿੱਛ ਕੀਤੀ ਜਾਏਗੀ। ਵਿਜੀਲੈਂਸ ਬਿਊਰੋ ਵੱਲੋਂ ਸੇਖੋਂ ਨੂੰ 30 ਦਸੰਬਰ ਨੂੰ ਤਲਬ ਕੀਤਾ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੱਲ੍ਹ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਕੋਲੋਂ ਸਿੰਜਾਈ ਵਿਭਾਗ ’ਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ਬਾਰੇ ਪੁੱਛਗਿੱਛ ਕੀਤੀ ਜਾਏਗੀ। ਵਿਜੀਲੈਂਸ ਬਿਊਰੋ ਵੱਲੋਂ ਸੇਖੋਂ ਨੂੰ 30 ਦਸੰਬਰ ਨੂੰ ਤਲਬ ਕੀਤਾ ਹੈ। ਇਹ ਘੁਟਾਲਾ ਅਕਾਲੀ-ਭਾਜਪਾ ਸਰਕਾਰ ਵੇਲੇ ਹੋਇਆ ਸੀ। ਸੂਤਰਾਂ ਮੁਤਾਬਕ ਇਸ ਮਾਮਲੇ ਵਿੱਚ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਵੀ ਸੱਦੇ ਜਾਣ ਦੀ ਤਿਆਰੀ ਹੈ।


ਉਧਰ, ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ ਲੁਕਆਊਟ ਸਰਕੁਲਰ (ਐਲਓਸੀ) ਜਾਰੀ ਕਰਨ ’ਤੇ ਸਵਾਲ ਉਠਾਏ ਹਨ। ਉਨ੍ਹਾਂ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਵਰਿੰਦਰ ਕੁਮਾਰ ਨੂੰ ਈ-ਮੇਲ ਰਾਹੀਂ ਭੇਜੇ ਜਵਾਬ ਵਿੱਚ ਕਿਹਾ ਹੈ ਕਿ ਉਹ ਭਾਰਤ ਪਰਤ ਆਏ ਹਨ ਤੇ ਵਿਜੀਲੈਂਸ ਵੱਲੋਂ ਸੱਦੇ ਜਾਣ ’ਤੇ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਉਹ ਜੂਨ ਮਹੀਨੇ ਤੋਂ ਅਮਰੀਕਾ ਵਿੱਚ ਸਨ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਪਰਤਣ ਵਿੱਚ ਵਿਜੀਲੈਂਸ ਵੱਲੋਂ ਜਾਰੀ ਐਲਓਸੀ ਨੇ ਅੜਿੱਕਾ ਖੜ੍ਹਾ ਕੀਤਾ ਸੀ। 

ਦੱਸ ਦਈਏ ਕਿ ਕੌਸ਼ਲ ਤੇ ਕੇਬੀਐਸ ਸਿੱਧੂ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ’ਚ ਸਿੰਜਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਹੇ ਸਨ ਜਦੋਂਕਿ ਕਾਹਨ ਸਿੰਘ ਪੰਨੂ ਇਸ ਵਿਭਾਗ ਦੇ ਸਕੱਤਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੇ ਜਨਮੇਜਾ ਸਿੰਘ ਸੇਖੋਂ ਇਸ ਵਿਭਾਗ ਦੇ ਮੰਤਰੀ ਹੁੰਦੇ ਸਨ। 

ਵਿਜੀਲੈਂਸ ਵੱਲੋਂ ਇਸ ਤੋਂ ਪਹਿਲਾਂ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ, ਸਾਬਕਾ ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂ ਤੇ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੋਂ ਪੁੱਛਗਿੱਛ ਕੀਤੀ ਗਈ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਿੰਨੋਂ ਅਧਿਕਾਰੀਆਂ, ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਤੇ ਦੋਹਾਂ ਦੇ ਨਿੱਜੀ ਸਹਾਇਕਾਂ ਕੋਲੋਂ ਪੁੱਛਗਿਛ ਮਗਰੋਂ ਸਾਰੇ ਵਿਅਕਤੀਆਂ ਦੇ ਬਿਆਨਾਂ ਤੇ ਦਸਤਾਵੇਜ਼ਾਂ ਨੂੰ ਘੋਖਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget