Mansa News : ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਮਲਟੀਪਰਪਜ਼ ਕੇਡਰ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵੱਜੋਂ 24 ਅਗਸਤ ਨੂੰ ਸਿਹਤ ਡਾਇਰੈਕਟਰ ਪੰਜਾਬ ਦੇ ਦਫ਼ਤਰ ਵਿੱਚ ਰੋਸ ਧਰਨਾ ਦੇ ਕੇ ਸਿਹਤ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ।
ਅੱਜ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ 'ਤੇ ਬਲਾਕ ਕਮੇਟੀ ਦੇ ਆਗੂਆਂ ਨੇ ਮੀਟਿੰਗ ਕਰਕੇ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ 24 ਅਗਸਤ ਨੂੰ ਚੰਡੀਗੜ੍ਹ ਦੇ ਧਰਨੇ ਵਿੱਚ ਸਮਹੂਲੀਅਤ ਕਰਨ ਦਾ ਫ਼ੈਸਲਾ ਲਿਆ ਤਾਂ ਜੋ ਕੇਡਰ ਦੀਆਂ ਹੱਕੀ ਮੰਗਾਂ ਮਨਵਾਈਆ ਜਾ ਸਕਣ।
ਇਸ ਮੌਕੇ ਬੋਲਦਿਆਂ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮਲਟੀਪਰਪਜ ਕੇਡਰ ਦਾ ਨਾਮ ਬਲਦੀ ਕਰਨ, ਸੀਨੀਆਰਤਾ ਸੂਚੀ ਜਾਰੀ ਕਰਨ, ਕੱਚੇ ਸਿਹਤ ਕਾਮੇ ਪੱਕੇ ਕਰਨ, ਕੱਟੇ ਗਏ ਭੱਤੇ ਬਹਾਲ ਕਰਨ, ਤਰੱਕੀਆਂ ਸਮੇਂ ਸਿਰ ਕਰਨ, ਵਰਦੀ ਭੱਤਾ, ਐਫ. ਟੀ. ਏ ਲਾਗੂ ਕਰਨ, ਪੰਜਾਬ ਸਕੇਲ ਲਾਗੂ ਕਰਨ, ਟ੍ਰੇਨਿੰਗ ਸਕੂਲ ਚਾਲੂ ਕਰਨ ਸਮੇਤ ਕਈ ਮੰਗਾਂ ਨੂੰ ਉਠਾਇਆ ਜਾ ਰਿਹਾ ਹੈ ਪਰ ਸਰਕਾਰ ਵੱਲੋਂ ਕੇਡਰ ਦੀਆਂ ਹੱਕੀ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ।
ਜਿਸਦੇ ਰੋਸ ਵਜੋਂ 24 ਅਗਸਤ ਨੂੰ ਸੂਬਾ ਪੱਧਰ ਦੀ ਰੋਸ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਜ਼ਿਲ੍ਹਾ ਮਾਨਸਾ ਵੱਲੋਂ ਵਧ ਚੜ੍ਹ ਕਿ ਹਿੱਸਾ ਲਿਆ ਜਾਵੇਗਾ ਅਤੇ ਜੇਕਰ ਕੇਡਰ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਬਲਾਕ ਪ੍ਰਧਾਨ ਬੁਢਲਾਡਾ, ਪਰਮਜੀਤ ਕੌਰ , ਊਸ਼ਾ ਰਾਣੀ, ਹਰਜੀਤ ਕੌਰ, ਰਛਪਾਲ ਕੌਰ, ਵੀਰਪਾਲ ਕੌਰ, ਅਸ਼ੋਕ ਕੁਮਾਰ, ਇੰਦਰਪ੍ਰੀਤ ਸਿੰਘ, ਅਮਨਦੀਪ ਸਿੰਘ, ਅਮਰੀਕ ਸਿੰਘ, ਮੰਗਲ ਸਿੰਘ ਆਦਿ ਸਿਹਤ ਕਰਮਚਾਰੀ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪੰਜਾਬੀਆਂ ਨੇ ਧੁੱਸੀ ਦੇ ਪਾੜ ਨੂੰ ਰਿਕਾਰਡ ਸਮੇਂ 'ਚ ਭਰਕੇ ਇੱਕ ਵਾਰ ਫ਼ਿਰ ਕਾਇਮ ਕੀਤੀ ਹਿੰਮਤ ਤੇ ਮਿਹਨਤ ਦੀ ਅਦੁੱਤੀ ਮਿਸਾਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ