Municipal Corporation Elections Postponed -  ਪੰਜਾਬ ਵਿੱਚ 5 ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਮੁਲਤਵੀ ਹੋ ਗਈਆਂ ਹਨ। ਪੰਜਾਬ ਸਰਕਾਰ ਨੇ ਇਹ ਚੋਣਾਂ 15 ਨਵੰਬਰ ਤੱਕ ਕਰਵਾਉਣੀਆਂ ਸਨ, ਪਰ ਤੈਅ ਸਮੇਂ 'ਤੇ ਇਹ ਇਲਕੈਸ਼ਨ ਨਹੀਂ ਹੋ ਸਕਣਗੇ। ਸਥਾਨਕ ਸਰਕਾਰਾਂ ਵਿਭਾਗ ਨੇ ਇਸ ਦਾ ਕਾਰਨ ਵਾਰਡਬੰਦੀ ਨਾ ਹੋਣਾ ਦੱਸਿਆ ਹੈ। 


ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਅਤੇ ਪਟਿਆਲਾ ਨਗਰ ਨਿਗਮਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਹੁਣ ਪੰਜਾਬ ਸਰਾਕਰ ਨੇ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਦੇ ਤਹਿਤ ਜੇ ਕਿਸੇ ਵੋਟਰ ਨੂੰ ਕਿਸੇ ਵੀ ਤਰ੍ਹਾਂ ਦਾ ਇਤਰਾਜ਼ ਹੈ ਤਾਂ ਉਹ ਸਥਾਨਕ ਸਰਕਾਰਾਂ ਵਿਭਾਗ ਵਿੱਚ ਆਪਣਾ ਇਤਰਾਜ਼ 7 ਨਵੰਬਰ ਤੱਕ ਦਾਖਲ ਕਰਵਾ ਸਕਦਾ ਹੈ। 


ਇਸ ਤੋਂ ਇਲਾਵਾ 17 ਨਵੰਬਰ ਨੂੰ ਦਰਜ ਕਰਵਾਇਆ ਇਤਰਾਜ਼ ਵਾਪਸ ਲੈਣ ਦੀ ਤਰੀਕ ਹੈ। ਫਿਰ 21 ਨਵੰਬਰ ਨੂੰ ਫਾਇਨਲ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਜਾਵੇਗੀ। ਇਸ ਤਹਿਤ ਹੁਣ ਤੈਅ ਸਮੇਂ 'ਤੇ ਵੋਟਾਂ ਨਹੀਂ ਕਰਵਾਈਆਂ ਜਾ ਸਕਦੀਆਂ ਹਨ। ਜਾਣਕਾਰੀ ਮੁਤਾਬਕ ਨਗਰ ਨਿਗਮ ਦੀਆਂ ਚੋਣਾਂ ਅਗਲੇ ਸਾਲ ਜਨਵਰੀ ਦੇ ਪਹਿਲੇ ਹਫ਼ਤੇ ਜਾਂ ਫਿਰ ਦਸੰਬਰ ਦੇ ਆਖਰੀ ਹਫ਼ਤੇ ਤੱਕ 5 ਨਗਰ ਨਿਗਮ ਦੀਆਂ ਚੋਣਾਂ ਹੋ ਸਕਦੀਆਂ ਹਨ।



ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਸਰਕਾਰ ਵਾਰਡਬੰਦੀ ਕਰਵਾਉਂਦੀ ਹੈ। ਜਿਸ ਵਿੱਚ ਕਿਸੇ ਮਕਾਨ ਜਾਂ ਗਲੀ ਨੂੰ ਨਵੇਂ ਵਾਰਡ 'ਚ ਸ਼ਿਫ਼ਟ ਕਰਨਾ ਹੈ ਜਾਂ ਨਹੀਂ ਇਹ ਤੈਅ ਕੀਤਾ ਜਾਂਦਾ ਹੈ ਅਤੇ ਵਾਰਡ ਨੂੰ ਅਪਗ੍ਰੇਡ ਕਰਨਾ ਇਹ ਵੀ ਦੇਖਿਆ ਜਾਂਦਾ ਹੈ। ਜੋ ਹਾਲੇ ਤੱਕ ਸਥਾਨਕ ਸਰਕਾਰਾਂ ਵਿਭਾਗ ਇਹ ਕਰਵਾਉਂਣ ਵਿੱਚ ਕਾਮਯਾਬ ਨਹੀਂ ਹੋ ਸਕਿਆ ਸੀ। ਜਿਸ ਕਰਕੇ 15 ਨਵੰਬਰ ਤੱਕ ਇਹ ਚੋਣਾਂ ਨਹੀਂ ਹੋ ਸਕਣਗੀਆਂ। 
 




 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial