Punjab News: ਬਟਾਲਾ ਨਗਰ ਨਿਗਮ ਕਮਿਸ਼ਨਰ ਨੇ ਡਿਊਟੀ ਵਿੱਚ ਲਾਪਰਵਾਹੀ ਲਈ ਇੱਕ ਨਗਰ ਸੈਨੇਟਰੀ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

Continues below advertisement

ਨਗਰ ਨਿਗਮ ਕਮਿਸ਼ਨਰ ਵੱਲੋਂ ਜਾਰੀ ਪੱਤਰ ਅਨੁਸਾਰ, ਬਟਾਲਾ ਨਗਰ ਨਿਗਮ ਦੇ ਸੈਨੇਟਰੀ ਅਧਿਕਾਰੀ ਜਗਦੀਪ ਸਿੰਘ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮ, 1970 ਦੇ ਨਿਯਮ 4 (1) ਦੇ ਤਹਿਤ ਡਿਊਟੀ ਵਿੱਚ ਲਾਪਰਵਾਹੀ ਲਈ ਤੁਰੰਤ ਪ੍ਰਭਾਵ ਨਾਲ ਸਰਕਾਰੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

Continues below advertisement

ਬਟਾਲਾ ਨਗਰ ਨਿਗਮ ਵਿੱਚ ਡਿਊਟੀ ਵਿੱਚ ਲਾਪਰਵਾਹੀ ਦੇ ਇੱਕ ਗੰਭੀਰ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ, ਨਗਰ ਨਿਗਮ ਕਮਿਸ਼ਨਰ ਨੇ ਸੈਨੇਟਰੀ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਇਸ ਕਾਰਵਾਈ ਨਾਲ ਨਗਰ ਨਿਗਮ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਸਨਸਨੀ ਫੈਲ ਗਈ ਹੈ। ਸੂਤਰਾਂ ਅਨੁਸਾਰ, ਅਧਿਕਾਰੀ ਵਿਰੁੱਧ ਕੁਝ ਸਮੇਂ ਤੋਂ ਲਗਾਤਾਰ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਸਨ, ਜਿਸ ਕਾਰਨ ਨਗਰ ਨਿਗਮ ਕਮਿਸ਼ਨਰ ਨੂੰ ਇਹ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਿਆ।