ਮੋਗਾ : ਮੋਗਾ ਵਿਖੇ ਨਗਰ ਨਿਗਮ ਸਫਾਈ ਸੇਵਕ ਯੂਨੀਅਨ ਵੱਲੋਂ ਇੱਕ ਵਿਸ਼ਾਲ ਰੈਲੀ ਕੀਤੀ ਹੈ ਅਤੇ ਚੌਂਕ ਜਾਮ ਕੀਤਾ ਗਿਆ ਹੈ। ਗੇਟ ਰੈਲੀ ਦੇ ਅੱਜ 6ਵੇਂ ਦਿਨ ਇਸ ਰੋਸ ਰੈਲੀ ਵਿੱਚ ਸਮੂਹ ਸਫਾਈ ਸੇਵਕਾਂ ਅਤੇ ਸੀਵਰਮੈਨ ਕਰਮਚਾਰੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ ਕਮਿਸ਼ਨਰ ਨਗਰ ਨਿਗਮ ਮੋਗਾ ਦੇ ਵਿਰੁੱਧ ਆਪਣੇ ਹੱਕਾਂ ਲਈ ਜੰਮ੍ਹ ਕੇ ਰੋਸ ਪ੍ਰਦਸ਼ਨ ਕੀਤਾ ਗਿਆ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਮਿਉਂਸਪਲ ਇੰਪਲਾਇਜ ਫੈਡਰੇਸ਼ਨ ਦੇ ਪ੍ਰਧਾਨ ਸੇਵਕ ਰਾਮ ਫੋਜ਼ੀ, ਸਫਾਈ ਸੇਵਕ ਯੂਨੀਅਨ ਦੇ ਆਗੂ ਸਤਪਾਲ ਅਣਜਾਣ ਵੱਲੋਂ ਦੱਸਿਆ ਗਿਆ ਕਿ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਵਿੱਚ ਇਕੋ ਰੂਲ ਨਿਯਮ ਅਤੇ ਹਦਾਇਤਾਂ ਲਾਗੂ ਹੁੰਦੀਆਂ ਹਨ ਅਤੇ ਇਹਨਾਂ ਰੂਲਾਂ ਹਦਾਇਤਾਂ ਅਨੁਸਾਰ ਹੀ ਪੰਜਾਬ ਦੀਆਂ ਬਾਕੀ ਨਿਗਮਾਂ ਅਤੇ ਕੌਂਸਲਾਂ ਵਿੱਚ ਆਉਟ ਸੋਰਸਸ 'ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਅਤੇ ਸੀਵਰਮੈਨ ਕਰਮਚਾਰੀਆਂ ਨੂੰ ਕੰਟਰੈਕਟ ਪੱਧਰ 'ਤੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।
ਪੰਜਾਬ ਦੀਆਂ ਕਈ ਨਗਰ ਨਿਗਮਾਂ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿਖੇ ਨਿਯੁਕਤੀ ਪੱਤਰ ਦੇ ਦਿੱਤੇ ਗਏ ਹਨ ਪਰ ਨਗਰ ਨਿਗਮ ਮੋਗਾ ਦੇ ਸਫ਼ਾਈ ਕਰਮਚਾਰੀਆਂ ਅਤੇ ਸੀਵਰੇਜ਼ ਕਰਮਚਾਰੀਆਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਕਈ ਦਿਨਾਂ ਤੋਂ ਚੱਲ ਰਿਹਾ ਸੰਘਰਸ਼ ਤੋਂ ਬਾਅਦ ਵੀ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਹਨ। ਜਿਸ ਦੇ ਰੋਸ ਵਜੋਂ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ।
ਉਨ੍ਹਾਂ ਦੱਸਿਆ ਕਿ ਰੋਸ ਰੈਲੀ ਦਾ 6ਵਾਂ ਦਿਨ ਹੈ ਪਰ ਪ੍ਰਸ਼ਾਸਨ ਵੱਲੋਂ ਅਜੇ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਇਹਨਾਂ ਦੁਆਰਾ ਇਹ ਵੀ ਦੱਸਿਆ ਗਿਆ ਕਿ ਜੇਕਰ ਜਲਦ ਹੀ ਕਰਮਚਾਰੀਆਂ ਨਿਯੁਕਤੀ ਪੱਤਰ ਨਾ ਦਿੱਤੇ ਗਏ ਤਾਂ ਹੁਣ ਜਲਦੀ ਹੀ ਉਹਨਾਂ ਵੱਲੋਂ ਨਗਰ ਨਿਗਮ ਮੋਗਾ ਦਾ ਕੰਮ ਕਾਜ ਪੂਰਨ ਤੌਰ 'ਤੇ ਠੰਪ ਕਰ ਦਿੱਤਾ ਜਾਵੇਗਾ, ਜਿਸ ਦੀ ਸਾਰੀ ਜਿਮੇਬਾਰੀ ਕਮਿਸ਼ਨਰ ਨਗਰ ਨਿਗਮ ਮੋਗਾ ਦੀ ਹੋਵੇਗੀ।