Zirakpur News : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਬਰਸਾਤੀ ਪਾਣੀ ਦੀ ਲਪੇਟ ਵਿੱਚ ਆਏ ਲੋਕਾਂ ਅਤੇ ਕਲੋਨੀਆਂ ਨੂੰ ਤੁਰੰਤ ਮੱਦਦ ਦੇਣ ਦੀਆਂ ਹਦਾਇਤਾਂ ਦੇ ਚਲਦਿਆਂ ਜ਼ੀਰਕਪੁਰ ਨਗਰ ਕੌਂਸਲ ਵੱਲੋਂ ਅੱਜ ਜਿੱਥੇ ਵੱਖ-ਵੱਖ ਥਾਂਵਾਂ ਤੋਂ 700 ਤੋਂ ਵਧੇਰੇ ਲੋਕਾਂ ਨੂੰ ਬਾਰਸ਼ੀ ਪਾਣੀ ਤੋਂ ਸੁਰੱਖਿਅਤ ਕੱਢਿਆ ਗਿਆ ,ਉੱਥੇ ਬਾਰਸ਼ਾਂ ਦੇ ਚਲਦਿਆਂ 3000 ਦੇ ਕਰੀਬ ਲੋੜਵੰਦ ਲੋਕਾਂ ਲਈ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ।

ਕਾਰਜ ਸਾਧਕ ਅਫ਼ਸਰ ਰਵਨੀਤ ਸਿੰਘ ਅਨੁਸਾਰ ਜਿੱਥੇ ਸ਼ਿਵਾਲਿਕ ਵਿਹਾਰ ਦੇ ਲੋਕਾਂ ਵੱਲੋਂ ਪਾਣੀ ਭਰਨ ਕਾਰਨ ਕੀਤੀ ਗਈ ਮੱਦਦ ਦੀ ਮੰਗ ’ਤੇ ਤੁਰੰਤ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਵਾਏ ਗਏ ਉੱਥੇ ਸ਼ਿਵਾਲਿਕ ਵਿਹਾਰ, ਸਵਾਸਤਿਕ ਵਿਹਾਰ, ਬਲਟਾਣਾ ਦੀ ਝੁੱਗੀਆਂ, ਵਾਰਡ ਨੰ. ਇੱਕ ਹਰ ਮਿਲਾਪ ਨਗਰ ਅਤੇ ਪਟਿਆਲਾ ਰੋਡ ਤੋਂ ਏ ਕੇ ਐਸ ਕਲੋਨੀ ’ਚ ਪਾਣੀ ਭਰਨ ਕਾਰਨ ਫ਼ਸੇ ਵਿਅਕਤੀਆਂ ਨੂੰ ਬਚਾ ਕੇ ਸੁਰੱਖਿਅਤ ਥਾਂ ਵੀ ਲਿਆਂਦਾ ਗਿਆ। 


 

ਉਨ੍ਹਾਂ ਦੱਸਿਆ ਕਿ ਅੱਜ ਢਕੋਲੀ ਵਿਖੇ ਨਗਰ ਕੌਂਸਲ ਵੱਲੋਂ ਰਾਹਤ ਕੇਂਦਰ ਸਥਾਪਿਤ ਕਰ ਦਿੱਤਾ ਗਿਆ ਅਤੇ ਆਪਣੇ 6 ਦੇ 6 ਕਮਿਊਨਿਟੀ ਸੈਂਟਰਾਂ ਨੂੰ ਨਗਰ ਕੌਂਸਲ ਵੱਲੋਂ ਰਾਹਤ ਕੇਂਦਰਾਂ ਵਜੋਂ ਵਰਤਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੀਰ ਮੁਛੱਲਾ ਸੂਆ ਜੋ ਕਿ ਘੱਗਰ ਤੋਂ ਨਿਕਲਦਾ ਹੈ, ਕਾਰਨ ਸ਼ਹਿਰ ਦੇ ਇੱਕ ਪਾਸੇ ਬਣੀ ਪਾਣੀ ਦੀ ਸਮੱਸਿਆ ਨੂੰ ਜੇ ਸੀ ਬੀ ਦੀ ਮੱਦਦ ਨਾਲ ਹੱਲ ਕੀਤਾ ਗਿਆ, ਜਿਸ ਨਾਲ ਸ਼ਹਿਰ ਦਾ ਇੱਕ ਇਲਾਕਾ ਇਸ ਦੀ ਮਾਰ ਤੋਂ ਬਚਾਇਆ ਗਿਆ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਭਾਰੀ ਮੀਂਹ ਵਿਚਾਲੇ ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖਬਰ


ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ SGPC, ਲੋੜਵੰਦਾਂ ਲਈ ਗੁਰੂਘਰਾਂ ਚੋਂ ਭੇਜਿਆ ਜਾਵੇਗਾ ਲੰਗਰ-ਧਾਮੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ