Punjab News: ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ 2012 ਦੇ ਇੱਕ ਕੇਸ ਵਿੱਚ ਬਲਾਤਕਾਰ ਤੇ ਕਤਲ ਦੇ ਦੋਸ਼ਾਂ ਨਾਲ ਇੱਕ ਤਾਜ਼ਾ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਦੇ ਡੀਜੀਪੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਇਰ ਕਰਦਿਆਂ ਕਿਹਾ ਕਿ ਐਫਆਈਆਰ ਨੰਬਰ 208 ਤਹਿਤ ਪੁਰਾਣੇ ਕੇਸ ਵਿੱਚ ਨਵੇਂ ਦੋਸ਼ ਸ਼ਾਮਲ ਕੀਤੇ ਗਏ ਹਨ। 


ਇਹ ਮਾਮਲਾ 2012 ਦਾ ਹੈ ਤੇ ਇਸ ਵਿੱਚ ਕਰਨਾਲ ਦੀ ਇੱਕ 22 ਸਾਲਾ ਲੜਕੀ ਸ਼ਾਮਲ ਹੈ। ਜੋ ਆਪਣੇ ਪਰਿਵਾਰ ਸਮੇਤ ਪ੍ਰਮੇਸ਼ਵਰ ਦੁਆਰ  ਗਈ ਸੀ। 22 ਅਪ੍ਰੈਲ 2012 ਨੂੰ ਲੜਕੀ ਸ਼ੱਕੀ ਹਾਲਾਤਾਂ ਵਿੱਚ ਮ੍ਰਿਤਕ ਪਾਈ ਗਈ ਸੀ। ਪੋਸਟਮਾਰਟਮ ਰਿਪੋਰਟ 'ਚ ਮੌਤ ਦਾ ਕਾਰਨ ਜ਼ਹਿਰ ਹੋਣਾ ਦੱਸਿਆ ਗਿਆ ਹੈ।



ਹਾਲਾਂਕਿ ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਤੇ ਫਿਰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ। ਪਰਮੇਸ਼ਰ ਦੁਆਰ ਦੇ ਅਧਿਕਾਰੀਆਂ ਨੇ ਲੜਕੀ ਦੀ ਇਮਾਰਤ ਦੇ ਬਾਹਰ ਮੌਤ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਢੱਡਰੀਆਂਵਾਲੇ ਉਸ ਸਮੇਂ ਦੇਸ਼ ਤੋਂ ਬਾਹਰ ਸਨ। ਬਾਅਦ 'ਚ ਪੀੜਤਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ।


ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ- ਇਹ ਮਾਮਲਾ ਦੁਖਦ ਸਥਿਤੀ ਨੂੰ ਦਰਸਾਉਂਦਾ ਹੈ। ਅਦਾਲਤ ਨੇ ਨੋਟ ਕੀਤਾ ਕਿ ਸ਼ਿਕਾਇਤਕਰਤਾ ਵੱਲੋਂ ਕਥਿਤ ਬਲਾਤਕਾਰ ਅਤੇ ਕਤਲ ਸਬੰਧੀ ਦਿੱਤਾ ਗਿਆ ਬਿਆਨ 24 ਮਈ 2012 ਨੂੰ ਦਿੱਤਾ ਗਿਆ ਸੀ। ਪਹਿਲੀ ਸੂਚਨਾ ਦੇ ਆਧਾਰ 'ਤੇ ਐਫਆਈਆਰ ਦਰਜ ਕਰਨ ਦੀ ਬਜਾਏ, ਪੁਲਿਸ ਨੇ ਦੋਸ਼ਾਂ ਦੀ ਭਰੋਸੇਯੋਗਤਾ ਦੀ ਪੁਸ਼ਟੀ ਕਰਨ ਲਈ ਗੈਰ-ਕਾਨੂੰਨੀ ਤੇ ਗੈਰ-ਸੰਵਿਧਾਨਕ ਜਾਂਚ ਸ਼ੁਰੂ ਕਰ ਦਿੱਤੀ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :