ਮੁਕਤਸਰ : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਚਰਚਾ ‘ਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ਤੋਂ ਬਾਅਦ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ , ਜਿੱਥੇ ਅਦਾਲਤ ਨੇ ਇਕ ਕਤਲ ਦੇ ਕੇਸ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਲੋਟ ਪੁਲਿਸ ਕੋਲ ਟਰਾਂਜਿਟ ਰਿਮਾਂਡ ’ਤੇ ਭੇਜ ਦਿੱਤਾ ਹੈ।

 

ਜਾਣਕਾਰੀ ਅਨੁਸਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖ਼ਤਮ ਹੋਣ ਮਗਰੋਂ 18 ਜੁਲਾਈ ਨੂੰ ਉਸਨੂੰ ਹੁਸ਼ਿਆਰਪੁਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਜਿਸ ਮਗਰੋਂ ਹੁਸ਼ਿਆਰਪੁਰ ਪੁਲਿਸ ਉਸਦਾ ਤਿੰਨ ਹੋਰ ਦਿਨਾਂ ਦਾ ਰਿਮਾਂਡ ਲੈਣ ਵਿੱਚ ਕਾਮਯਾਬ ਰਹੀ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਰਟ ਵਿੱਚ ਪੇਸ਼ ਕਰਨ ਸਮੇਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸੀ। ਇਸ ਤੋਂ ਇਲਾਵਾ ਕਿਸੇ ਵੀ ਹੋਰ ਵਿਅਕਤੀ ਨੂੰ ਅਦਾਲਤ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।

 

ਸਾਲ 2019 'ਚ ਹੁਸ਼ਿਆਰਪੁਰ 'ਚ ਇਕ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਮਾਮਲੇ 'ਚ ਲਾਰੈਂਸ ਬਿਸ਼ਨੋਈ ਖਿਲਾਫ FIR ਦਰਜ ਹੈ। ਲਾਰੈਂਸ ਗੈਂਗ ਨੇ ਸ਼ਰਾਬ ਕਾਰੋਬਾਰੀ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਫਿਰੌਤੀ ਨਾ ਦੇਣ ਕਾਰਨ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਗੋਲੀਆਂ ਚਲਾਈਆਂ ਗਈਆਂ ਸੀ।

 

ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬੀਤੀ 11 ਜੁਲਾਈ ਤੋਂ ਹੁਸ਼ਿਆਰਪੁਰ ਪੁਲਿਸ ਕੋਲ ਰਿਮਾਂਡ ’ਤੇ ਸੀ ,ਜਿਸ ਨੂੰ ਕਿ ਹੁਸ਼ਿਆਰਪੁਰ ਪੁਲਿਸ ਅੰਮ੍ਰਿਤਸਰ ਤੋਂ ਲੈ ਕੇ ਆਈ ਸੀ। ਹੁਸ਼ਿਆਰਪੁਰ ਪੁਲਿਸ ਵੱਲੋਂ ਬਿਸ਼ਨੋਈ ਨੂੰ ਪੁਲਿਸ ਰਿਮਾਂਡ 'ਤੇ ਲਿਆ ਹੋਇਆ ਸੀ ਅਤੇ ਅੱਜ ਇਹ ਰਿਮਾਂਡ ਖ਼ਤਮ ਹੋ ਗਿਆ ਸੀ , ਜਿਸ ਤੋਂ ਬਾਅਦ ਮੁਕਤਸਰ ਪੁਲਿਸ ਬਿਸ਼ਨੋਈ ਨੂੰ ਰਿੜਕੇਗੀ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।